Skip to content
Independent perspectives. Global stories.
BREAKING

ਟਾਈਟਲਰ ਨੂੰ ਸੁਪਰੀਮ ਕੋਰਟ ਵੱਲੋਂ ਝਟਕਾ

Share this story

ਨਵੀਂ ਦਿੱਲੀ, 12 ਜੁਲਾਈ (ਪੀ. ਟੀ.)-ਸਾਲ 1984 ਦੇ ਸਿੱਖ ਦੰਿਗਆਂ ਦੇ ਦੋਸ਼ੀ ਜਗਦੀਸ਼ ਟਾਈਟਲਰ ਨੂੰ ਸ਼ੁੱਕਰਵਾਰ ਸੁਪਰੀਮ ਕੋਰਟ ਵਲੋਂ ਝੱਟਕਾ ਲੱਗਾ ਹੈ । ਉਨ੍ਹਾਂ ਨੇ ਸੁਪਰੀਮ ਕੋਰਟ ਨੂੰ ਇਹ ਮੰਗ ਕੀਤੀ ਸੀ ਕਿ ਉਨ੍ਹਾਂ ਦੇ ਵਿਰੁੱਧ ਕੀਤੀ ਜਾ ਰਹੀ ਜਾਂਚ ਨੂੰ ਬੰਦ ਕਰ ਦਿੱਤਾ ਜਾਵੇ ਪਰ ਸਪਰੀਮ ਕੋਰਟ ਨੇ ਉਨ੍ਹਾਂ ਦੀ ਮੰਗ ਨੂੰ ਨਾਮੰਜੂਰ ਕਰਦੇ ਹੋਏ ਜਾਂਚ ਨੂੰ ਜਾਰੀ ਰੱਖਣ ਦਾ ਹੁਕਮ ਦਿੱਤਾ ਹੈ। ਧਿਆਨ ਯੋਗ ਹੈ ਕਿ ਸਿੱਖ ਵਿਰੋਧੀ ਦੰਗਿਆਂ ‘ਚ ਟਾਇਟਲਰ ‘ਤੇ ਗੰਭੀਰ ਇਲਜ਼ਾਮ ਹਨ।
JagdishTytler
ਇਸ ਤੋਂ ਪਹਿਲਾਂ ਅਪ੍ਰੈਲ ‘ਚ ਜਗਦੀਸ਼ ਟਾਇਟਲਰ ਨੂੰ ਝਟਕਾ ਦਿੰਦੇ ਹੋਏ ਦਿੱਲੀ ਦੀ ਇੱਕ ਅਦਾਲਤ ਨੇ ਉਨ੍ਹਾਂ ਦੇ ਵਿਰੁੱਧ 1984 ਦੇ ਸਿੱਖ ਵਿਰੋਧੀ ਦੰਗਾ ਮਾਮਲੇ ਨੂੰ ਫੇਰ ਤੋਂ ਖੋਲ੍ਹਣ ਦਾ ਹੁਕਮ ਦਿੱਤਾ ਸੀ, ਜਿਸ ਦੇ ਵਿਰੁੱਧ ਉਹ ਸੁਪਰੀਮ ਕੋਰਟ ਗਏ ਸਨ। ਦਿੱਲੀ ਦੀ ਅਦਾਲਤ ਨੇ ਇਹ ਮਾਮਲਾ ਬੰਦ ਕਰਨ ਲਈ ਕੇਂਦਰੀ ਜਾਂਚ ਬਿਊਰੋ ਦੀ ਰਿਪੋਰਟ ਖਾਰਿਜ ਕਰ ਦਿੱਤੀ ਸੀ। ਇਸ ‘ਚ ਕਾਂਗਰਸ ਨੇਤਾ ਨੂੰ ਕਲੀਨਚਿਟ ਦਿੱਤੀ ਗਈ ਸੀ।

WRITTEN BY