Skip to content
Independent perspectives. Global stories.
BREAKING

ਅਮਨ ਤੇ ਵਿਕਾਸ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਸਰਕਾਰ ਦਾ ਮੁੱਖ ਏਜੰਡਾ : ਬਾਦਲ

Share this story

image ‘ਨੌਂ ਸਾਲਾਂ ’ਚ ਸੂਬੇ ਨੂੰ ਵੱਖ ਵੱਖ ਖੇਤਰਾਂ ’ਚ ਬੁ¦ਦੀਆਂ ’ਤੇ ਪਹੁੰਚਾਇਆ’ ਝ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਫੈਸਲਾ ਵਿਚਾਰ ਅਧੀਨ
ਸਰਦੂਲਗੜ੍ਹ, 16 ਅਕਤੂਬਰ-ਸ੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਮੁੱਖ ਏਜੰਡਾ ਅਮਨ ਅਤੇ ਵਿਕਾਸ ਹੋਣ ਦਾ ਐਲਾਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਅਦ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਪਣੇ ਪਿਛਲੇ ਨੌਂ ਸਾਲ ਦੇ ਕਾਰਜ ਕਾਲ ਦੌਰਾਨ ਸੂਬੇ ਵਿੱਚ ਫਿਰਕੂ ਸਦਭਾਵਨਾ ਤੇ ਆਪਸੀ ਭਾਈਚਾਰੇ ਨੂੰ ਯਕਨੀ ਬਨਾਉਣ ਤੋਂ ਇਲਾਵਾ ਸੂਬੇ ਦੇ ਚੌਤਰਫ਼ੇ ਵਿਕਾਸ ਨੂੰ ਅਮਲ ਵਿੱਚ ਲਿਆਉਣ ਦਾ ਹਰ ਯਤਨ ਕੀਤਾ ਹੈ ਜਿਸ ਕਰਕੇ ਅੱਜ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣਨ ਤੋਂ ਇਲਾਵਾ ਸਿਹਤ, ਸਿੱਖਿਆ, ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ।
ਸ. ਬਾਦਲ ਨੇ ਕਿਹਾ ਕਿ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਸ੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦਾ ਮੁੱਖ ਏਜੰਡਾ ਰਿਹਾ ਹੈ ਅਤੇ ਅੱਗੇ ਵੀ ਇਹ ਪ੍ਰਮੁੱਖ ਏਜੰਡਾ ਜਾਰੀ ਰਹੇਗਾ ਕਿਉਂਕਿ ਇਸ ਤੋਂ ਬਿਨਾ ਸੂਬੇ ਦੇ ਲੋਕਾਂ ਦੀ ਭਲਾਈ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕਿਸਾਨਾਂ, ਮਜ਼ਦੂਰਾਂ ਅਤੇ ਦਲਿਤਾਂ ਸਣੇ ਸਭਨਾਂ ਵਰਗਾਂ ਦੀ ਭਲਾਈ ਲਈ ਅਨੇਕਾਂ ਇਤਿਹਾਸਕ ਪਹਿਲ ਕਦਮੀਆਂ ਕੀਤੀਆਂ ਹਨ। ਕੋਟ ਧਰਮੂ ਵਿਖੇ ਪੱਤਰਕਾਰਾਂ ਵੱਲੋਂ ਕੱਚੇ ਸਰਕਾਰੀ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿੱਚ ਸ. ਬਾਦਲ ਨੇ ਕਿਹਾ ਕਿ ਇਹ ਮਾਮਲਾ ਸਰਕਾਰ ਦੇ ਵਿਚਾਰ ਅਧੀਨ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਦੀ ਸਰਕਾਰ ਆਉਣ ’ਤੇ ਲੋਕਲ ਬਾਡੀਜ਼ ਦੇ ਕੱਚੇ ਮੁਲਾਜ਼ਮ ਪੱਕੇ ਕਰਨ ਬਾਰੇ ਪੁੱਛੇ ਜਾਣ ’ਤੇ ਸ. ਬਾਦਲ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਰਾਜ ਵੇਲੇ ਤਾਂ ਮੁਲਾਜਮਾਂ ਦੀ ਕੋਈ ਭਰਤੀ ਨਹੀਂ ਕੀਤੀ ਸਗੋਂ ਇਸ ਨੇ ਕਿਸਾਨਾਂ ਦੇ ਟਿਊਬਵੈਲਾਂ ’ਤੇ ਬਿੱਲ ਵੀ ਲਾ ਦਿੱਤੇ ਸਨ। ਉਨ੍ਹਾਂ ਕਿਹਾ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਜ਼ਿਆਦਾ ਕੰਮ ਨਾ ਕਰਨ ਦੀ ਸਲਾਹ ਦਿੱਤੀ ਹੈ ਪਰ ਉਹ ਆਪਣੇ ਆਖਰੀ ਸਾਹਾਂ ਤੱਕ ਲੋਕਾਂ ਦੇ ਵਿੱਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਯਤਨ ਕਰਦੇ ਰਹਿਣਗੇ। ਮੁੱਖ ਮੰਤਰੀ ਨੇ ਅੱਜ ਝੁਨੀਰ, ਕੋਟ ਧਰਮੂ, ਨੰਗਲ ਕਲਾਂ, ਮੂਸਾ ਅਤੇ ਬਹੇਨੀਵਾਲ ਵਿੱਚ ਸੰਗਤ ਦਰਸ਼ਨ ਕਰਕੇ ਚਾਰ ਦਰਜਨ ਦੇ ਕਰੀਬ ਪੰਚਾਇਤਾਂ ਨੂੰ ਵਿਕਾਸ ਲਈ ਗ੍ਰਾਂਟ ਤਕਸੀਮ ਕੀਤੀਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜ ਸਭਾ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ, ਹਲਕਾ ਵਿਧਾਇਕ ਬੁਢਲਾਡਾ ਸ਼੍ਰੀ ਚਤਿੰਨ ਸਿੰਘ ਸਮਾਓ, ਮੁੱਖ ਮੰਤਰੀ ਦੇ ਸੰਯੁਕਤ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੁਮਾਰ ਅਮਿਤ, ਮਾਨਸਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਐਸ.ਐਸ.ਪੀ. ਸ਼੍ਰੀ ਮੁਖਵਿੰਦਰ ਸਿੰਘ ਭੁੱਲਰ, ਚੇਅਰਮੈਨ ਪਨਸੀਡ ਪੰਜਾਬ ਸ਼੍ਰੀ ਸੁਖਵਿੰਦਰ ਸਿੰਘ ਔਲਖ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ਼੍ਰੀ ਸੁਖਦੇਵ ਸਿੰਘ ਚੈਨੇਵਾਲਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਹਰਿੰਦਰ ਸਿੰਘ ਸਰਾ, ਹਲਕਾ ਇੰਚਾਰਜ ਸਰਦੂਲਗੜ੍ਹ ਸ਼੍ਰੀ ਦਿਲਰਾਜ ਸਿੰਘ ਭੂੰਦੜ, ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ (ਦਿਹਾਤੀ) ਸ਼੍ਰੀ ਅਵਤਾਰ ਸਿੰਘ ਰਾੜਾ, ਚੇਅਰਮੈਨ ਮਾਰਕਿਟ ਕਮੇਟੀ ਸਰਦੂਲਗੜ੍ਹ ਸ਼੍ਰੀ ਜਗਦੀਪ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ  ਹਾਜ਼ਰ ਸਨ।

WRITTEN BY