Skip to content
Independent perspectives. Global stories.
BREAKING

ਸਰਕਾਰੀ ਰਿਕਾਰਡ ‘ਚ ਅਜੇ ਤਕ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਨੂੰ ਸ਼ਹੀਦ ਹੋਣ ਦਾ ਦਰਜਾ ਨਹੀਂ

Share this story

ਨਵੀਂ ਦਿੱਲੀ, 17 ਅਗਸਤ (ਪੰਜਾਬ ਟਾਇਮਜ਼ ਬਿਊਰੋ)-ਉਹ ਦੇਸ਼ ਭਗਤ ਜਿਸ ਨੇ ਆਪਣੀ ਜਿੰਦਗੀ ਨੂੰ ਦੇਸ਼ ਦੇ ਲਈ ਕੁਰਬਾਨ ਕਰ ਦਿੱਤਾ। ਉਹ ਦੇਸ਼ ਭਗਤ ਜਿਸ ਨੂੰ ਅੱਜ ਦੇ ਨੌਜਵਾਨ ਵੀ ਆਪਣਾ ਆਦਰਸ਼ ਮੰਨਦੇ ਹੋਣ। ਉਸ ਮਹਾਨ ਸ਼ਖਸੀਅਤ ਨੂੰ ਸਰਕਾਰੀ ਰਿਕਾਰਡ ਵਿੱਚ ਅੱਜੇ ਤੱਕ ਸ਼ਹੀਦ ਹੋਣ ਦਾ ਦਰਜਾ ਨਹੀਂ ਦਿੱਤਾ ਗਿਆ।
bagatsinghg
ਇਸ ਸਨਸਨੀਖੇਜ਼ ਖੁਲਾਸੇ ਦਾ ਪ੍ਰਗਟਾਵਾ ਗ੍ਰਹਿ ਮੰਤਰਾਲਾ ਨੇ ਇਕ ਆਰ. ਟੀ. ਆਈ. ਐਕਟ ਦਾ ਜਵਾਬ ਦਿੰਦੇ ਵਕਤ ਕੀਤਾ ਕਿ ਸਰਕਾਰੀ ਰਿਕਾਰਡ ‘ਚ ਇਹ ਕਿਥੇ ਵੀ ਨਹੀਂ ਮਿਲਿਆ ਕਿ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤਾ ਗਿਆ ਹੈ। ਯਾਦਵਿੰਦਰ ਸਿੰਘ ਜੋ ਸ਼ਹੀਦ ਭਗਤ ਸਿੰਘ ਦੇ ਭਤੀਜੇ ਦੇ ਲੜਕੇ ਹਨ, ਉਹ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਇਕ ਮੁਹਿੰਮ ਸ਼ੁਰੂ ਕਰ ਰਹੇ ਹਨ। ਅਪ੍ਰੈਲ ਦੇ ਵਿੱਚ ਗ੍ਰਹਿ ਮੰਤਰਾਲਾ ਨੂੰ ਪੁੱਛਿਆ ਗਿਆ ਸੀ ਕਿ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕਦੋਂ ਸ਼ਹੀਦ ਐਲਾਨਿਆ ਗਿਆ ਹੈ। ਇਸ ਦੇ ਜਵਾਬ ‘ਚ ਗ੍ਰਹਿ ਮੰਤਾਰਾਲਾ ਨੇ ਕੋਈ ਵੀ ਅਜਿਹਾ ਦਸਤਾਵੇਜ਼ ਨਹੀਂ ਦਿਖਾਇਆ ਜਿਸ ਵਿਚ ਇਨ੍ਹਾਂ ਤਿੰਨਾ ਕ੍ਰਾਂਤੀਕਾਰੀਆਂ ਨੂੰ ਸ਼ਹੀਦ ਹੋਣ ਦਾ ਦਰਜਾ ਦਿੱਤਾ ਗਿਆ ਹੋਵੇ। 23 ਮਾਰਚ 1931 ਨੂੰ ਭਗਤ ਸਿੰਘ, ਰਾਜਗੁਰੂ, ਅਤੇ ਸੁਖਦੇਵ ਨੇ ਦੇਸ਼ ਨੂੰ ਆਜ਼ਾਦ ਕਰਾਉਣ ਲਈ ਖੁਸ਼ੀ-ਖੁਸ਼ੀ ਸ਼ਹੀਦੀਆਂ ਦਿੱਤੀਆਂ ਸਨ।

WRITTEN BY