Skip to content
Independent perspectives. Global stories.
BREAKING

ਸ਼੍ਰੋਮਣੀ ਅਕਾਲੀ ਦਲ 85 ਸੀਟਾਂ ਜਿੱਤੇਗਾ : ਸੁਖਬੀਰ ਬਾਦਲ

Share this story

3-21-580x336 ਚੰਡੀਗੜ੍ਹ, 19 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਉ¤ਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ੱਿਵਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ 85 ਤੋਂ ਵਧ ਸੀਟਾਂ ਜਿੱਤੇਗਾ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਦਾ ਮੁੱਖ ਮੁਕਾਬਲਾ ਕਾਂਗਰਸ ਨਾਲ ਹੈ ਅਤੇ ਆਮ ਆਦਮੀ ਪਾਰਟੀ ਨੂੰ 10 ਸੀਟਾਂ ਮਸਾਂ ਮਿਲਣਗੀਆਂ। ਸ. ਬਾਦਲ ਇੱਥੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਪਟਿਆਲਾ ਮਿਊਂਸੀਪਲ ਕਾਰਪੋਰੇਸ਼ਨ ਦੇ ਸਾਬਕਾ ਡਿਪਟੀ ਮੇਅਰ ਸ੍ਰੀ ਕਬੀਰ ਦਾਸ ਅੱਜ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਸ਼ਮੂਲੀਅਤ ਮੌਕੇ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ? ਹੋ ਗਏ ਹਨ। ਸਾਬਕਾ ਮੁੱਖ ਮੰਤਰੀ   ਇਸ ਮੌਕੇ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ੍ਰੀ ਕਬੀਰ ਦਾਸ ਦਾ ਅਨੁਸੂਚਿਤ ਜਾਤੀ ਭਾਈਚਾਰੇ ਵਿਚ ਬਹੁਤ ਮਜ਼ਬੂਤ ਆਧਾਰ ਹੈ ਅਤੇ ਉਨ੍ਹਾਂ ਹੇਠਲੇ ਪੱਧਰ ਤੋਂ ਆਪਣਾ ਸਿਆਸੀ ਜੀਵਨ ਸ਼ੁਰੂ ਕਰਕੇ ਬਹੁਤ ਹੀ ਸਨਮਾਨਯੋਗ ਅਹੁਦਿਆਂ ’ਤੇ ਕੰਮ ਕੀਤਾ ਹੈ।  ਉਨ੍ਹਾਂ ਕਿਹਾ ਕਿ ਕਾਂਗਰਸ ਦੀ ਕਹਿਣੀ ਅਤੇ ਕਰਨੀ ਵਿਚ ਬਹੁਤ ਵੱਡਾ ਅੰਤਰ ਹੈ ਇਸ ਲਈ ਉਨ੍ਹਾਂ ਨੇ ਬਿਨਾਂ ਸ਼ਰਤ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ, ਵਿਧਾਇਕ ਐਨ.ਕੇ.ਸ਼ਰਮਾ ਤੇ ਪਵਨ ਕੁਮਾਰ ਟੀਨੂੰ, ਉ¤ਪ ਮੁੱਖ ਮੰਤਰੀ ਦੇ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ, ਓਐਸਡੀ ਚਰਨਜੀਤ ਸਿੰਘ ਬਰਾੜ ਅਤੇ ਪਰਮਿੰਦਰ ਸਿੰਘ ਬਰਾੜ ਆਦਿ ਹਾਜ਼ਰ ਸਨ।

WRITTEN BY