ਤਪਾ ਮੰਡੀ, 20 ਅਕਤੂਬਰ (ਧਰਮਿੰਦਰ ਸਿੰਘ ਧਾਲੀਵਾਲ)- ਭਦੌੜ ਵਿਖੇ ਅੱਜ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਅਮਰਜੀਤ ਸਿੰਘ ਤਲਵੰਡੀ ਨੇ ਆਪਣੇ ਸਾਥੀਆਂ ਸਮੇਤ ਘਰ-ਘਰ ਜਾਕੇ ਕਿਸਾਨਾਂ ਦੇ ਕਰਜ਼ਾ ਮੁਕਤੀ ਦੇ ਫਾਰਮ ਭਰੇ ਉਥੈ ਕੈਪਟਨ ਅਮਰਿੰਦਰ ਸਿੰਘ ਦੀ ਕਿਸਾਨ ਪੱਖੀ ਸੋਚ ਬਾਰੇ ਜਾਣੂੰ ਕਰਵਾਇਆ ਪ੍ਰੋਫਾਰਮਾ ਭਰਕੇ ਕਿਸਾਨਾਂ ਦੀ ਸਹਿਮਤੀ ਹਾਸਲ ਕੀਤੀ। ਪ੍ਰਧਾਨ ਅਮਰਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੇ ਪਿਛਲੇ ਸਾਢੇ 9 ਸਾਲਾਂ ਦੇ ਕਾਰਜਕਾਲ ਵਿੱਚ ਪੰਜਾਬ ਦੇ ਕਿਸਾਨ ਤੇ ਕਰਜ਼ਾ 7 ਗੁਣਾ ਵਧ ਕੇ 1 ਲੱਖ 20 ਹਜ਼ਾਰ ਪ੍ਰਤੀ ਪਰਿਵਾਰ ਹੋ ਚੁੱਕਾ ਹੈ ਜਿਸ ਦੀ ਭਰਭਾਈ ਕਰਨਾ ਹੁਣ ਕਿਸਾਨਾਂ ਦੇ ਵਸ ਦੀ ਗੱਲ ਨਹੀ ਰਹੀ ਕਿਉਂਕਿ ਕਿਸਾਨ ਪਹਿਲਾ ਹੀ ਇਸ ਸਰਕਾਰ ਦੀ ਲੁੱਟ ਕਾਰਨ ਆਰਥਿਕ ਤੰਗੀ ਵਿੱਚੋਂ ਗੁਜ਼ਰਦੇ ਹੋਏ ਖੁਦਕੁਸ਼ੀਆਂ ਦੇ ਰਾਅ ਪੈ ਚੁੱਕੇ ਹਨ ਜਿੰਨ੍ਹਾਂ ਨੂੰ ਮੋੜਨ ਲਈ ਕਾਂਗਰਸ ਦੇ 2017 ਤਹਿਤ ਕੈਪਟਨ ਅਮਰਿੰਦਰ ਸਿੰਘ ਦੇ ਹੱਥ ਸੂਬੇ ਦੀ ਵਾਂਗਡੋਰ ਆਉਣ ਬਹੁਤ ਜਰੂਰੀ ਹੋ ਚੁੱਕਾ ਹੈ। ਇਸ ਮੌਕੇ ਯਾਦਵਿੰਦਰ ਸਿੰਘ ਪੁਰੀ, ਸਾਬਕਾ ਸਰਪੰਚ ਵੀਰ ਚੰਦ, ਜਰਨੈਲ ਸਿੰਘ ਢਿੱਲੋਂ, ਰਣਜੀਤ ਸਿੰਘ, ਜਗਸੀਰ ਸਿੰਘ, ਚਮਕੌਰ ਸਿੰਘ, ਜਗਦੇਵ ਸਿੰਘ, ਗੁਰਦੇਵ ਸਿੰਘ ਆਦਿ ਹਾਜ਼ਰ ਸਨ।
ਕਾਂਗਰਸ ਦੇ ਬਲਾਕ ਪ੍ਰਧਾਨ ਤਲਵੰਡੀ ਨੇ ਸਾਥੀਆਂ ਸਮੇਤ ਘਰ-ਘਰ ਜਾ ਕੇ ਕਿਸਾਨਾਂ ਦੇ ਕਰਜ਼ਾ ਮੁਕਤੀ ਫਾਰਮ ਭਰੇ



