Skip to content
Independent perspectives. Global stories.
BREAKING

ਰਾਹੁਲ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਨਹੀਂ ਐਲਾਨੇਗੀ ਕਾਂਗਰਸ : ਦਿਗਵਿਜੇ ਸਿੰਘ

Share this story

ਨਵੀਂ ਦਿੱਲੀ, 12 ਜੁਲਾਈ (ਪੀ. ਟੀ.)-ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਦਿਗਵਿਜੇ ਸਿੰਘ ਨੇ ਅੱਜ ਸੰਕੇਤ ਦਿੱਤਾ ਕਿ ਆਗਾਮੀ ਲੋਕ ਸਭਾ ਚੋਣ ਵਿਚ ਕਾਂਗਰਸ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਨਹੀਂ ਐਲਾਨੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਉਨ੍ਹਾਂ ਨੇ ਇਨ੍ਹਾਂ ਦਾਵਿਆਂ ਨੂੰ ਖਾਰਜ ਕੀਤਾ ਕਿ ਭਾਜਪਾ ਵੱਲੋਂ ਇਸ ਅਹੁਦੇ ਲਈ ਨਰਿੰਦਰ ਮੋਦੀ ਨੂੰ ਪੇਸ਼ ਕੀਤਾ ਜਾਣਾ ਕਾਂਗਰਸ ਲਈ ਚੁਣੌਤੀ ਹੈ।
dvsingh
ਹਾਲਾਂਕਿ ਉਨ੍ਹਾਂ ਨੇ ਇਹ ਵੀ ਨਹੀਂ ਕਿਹਾ ਕਿ ਜੇਕਰ ਪਾਰਟੀ ਅਗਲੇ ਸਾਲ ਹੋਣ ਵਾਲੇ ਆਮ ਚੋਣ ਵਿਚ ਵੀ ਜਿੱਤਦੀ ਹੈ ਤਾਂ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਇਕ ਵਾਰ ਫਿਰ ਇਸ ਸਰਬਉੱਚ ਅਹੁਦੇ ਦੇ ਉਮੀਦਵਾਰ ਹੋਣਗੇ। ਸਿੰਘ ਨੇ ਇਕ ਇੰਟਰਵਿਊ ਵਿਚ ਕਿਹਾ ਕਿ ਸਾਡੇ ਇਥੇ ਰਾਸ਼ਟਰਪਤੀ ਸਾਸ਼ਨ ਦੀ ਪ੍ਰਣਾਲੀ ਨਹੀਂ ਹੈ। ਕਾਂਗਰਸ ਪਾਰਟੀ ਚੋਣ ਤੋਂ ਪਹਿਲਾਂ ਨਾ ਤਾਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਕਰਦੀ ਹੈ ਅਤੇ ਨਾ ਹੀ ਪ੍ਰਧਾਨ ਮੰਤਰੀ ਦਾ। ਸਿੰਘ ਨੇ ਇਸ ਗੱਲ ਦੇ ਵੀ ਸੰਕੇਤ ਦਿੱਤੇ ਕਿ ਕਾਂਗਰਸ ਨੂੰ ਆਗਾਮੀ ਆਮ ਚੋਣਾਂ ਤੋਂ ਬਾਅਦ ਖੱਬੇ ਪੱਖੀਆਂ ਦੇ ਨਾਲ ਰਿਸ਼ਤਾ ਜੋੜਨ ਤੋਂ ਕੋਈ ਗੁਰੇਜ਼ ਨਹੀਂ ਹੈ ਅਤੇ ਕਿਹਾ ਕਿ ਮੋਦੀ ਦੇ ਆਗਮਨ ਨਾਲ ਮਤਾਂ ਦਾ ਸੰਪ੍ਰਦਾਇਕ ਧਰੁਵੀਕਰਨ ਹੋਵੇਗਾ। ਜਦੋਂ ਉਨ੍ਹਾਂ ਤੋਂ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਭਾਜਪਾ ਦਾ ਉਮੀਦਵਾਰ ਨਰਿੰਦਰ ਮੋਦੀ ਦੇ ਬਾਰੇ ਵਿਚ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਸਾਨੂੰ ਇਸ ਨਾਲ ਫ਼ਰਕ ਨਹੀਂ ਪੈਂਦਾ। ਇਹ ਮਾਮਲਾ ਸਾਡਾ ਨਹੀਂ ਹੈ। ਭਾਜਪਾ ਆਪਣੇ ਫ਼ੈਸਲੇ ਲੈਣ ਲਈ ਸੁਤੰਤਰ ਹੈ। ਅਸੀਂ ਵਿਚਾਰਧਾਰਾ ਦੀ ਰਾਜਨੀਤੀ ਕਰਦੇ ਹਾਂ, ਵਿਅਕਤੀਗਤ ਦੀ ਨਹੀਂ। ਕਾਂਗਰਸ ਪਾਰਟੀ ਧਰੁਵੀਕਰਨ ਦੀ ਰਾਜਨੀਤੀ ਵਿਚ ਯਕੀਨ ਨਹੀਂ ਕਰਦੀ।

WRITTEN BY