Skip to content
Independent perspectives. Global stories.
BREAKING

ਸੰਗਰੂਰ ਦੇ ਵਕੀਲਾਂ ਵੱਲੋਂ ਹੜਤਾਲ ਖਤਮ

Share this story

image ਸੰਗਰੂਰ, 21 ਅਕਤੂਬਰ (ਹਰਜੀਤ ਸਿੰਘ ਹਸਨਪੁਰੀ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਅਗਵਾਈ ਹੇਠ ਵਕੀਲਾਂ ਵੱਲੋਂ ਕੱਲ੍ਹ ਮੁਕੰਮਲ ਹੜਤਾਲ ਕਰ ਕੇ ਕੰਮਕਾਰ ਠੱਪ ਰੱਖਿਆ ਗਿਆ। ਹੜਤਾਲੀ ਵਕੀਲ ਅਦਾਲਤਾਂ ਵਿੱਚ ਕੇਸਾਂ ਦੀਆਂ ਤਰੀਕ ਪੇਸ਼ੀਆਂ ਘੱਟ ਸਮੇਂ ਲਈ ਪਾਉਣ ਤੋਂ ਖ਼ਫ਼ਾ ਹਨ।ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਨੇ ਵਕੀਲਾਂ ਸਮੇਤ ਗੱਲਬਾਤ ਕਰਦਿਆਂ ਕਿਹਾ ਕਿ ਕੁਝ ਅਦਾਲਤਾਂ ਵਿੱਚ ਕੇਸਾਂ ਦੀ ਸੁਣਵਾਈ ਦੌਰਾਨ ਜਲਦ ਸਮੇਂ ਲਈ ਤਰੀਕ ਪੇਸ਼ੀਆਂ ਪਾਈਆਂ ਜਾ ਰਹੀਆਂ ਸਨ ਅਤੇ ਕੇਸਾਂ ਦਾ ਜਲਦ ਨਿਪਟਾਰਾ ਕਰਨ ਲਈ ਵਕੀਲਾਂ ਉਪਰ ਬੋਝ ਪਾਇਆ ਜਾ ਰਿਹਾ ਸੀ, ਜਿਸ ਕਾਰਨ ਵਕੀਲਾਂ ਨੂੰ ਮਾਨਸਿਕ ਪ੍ਰੇਸ਼ਾਨੀ ਸਹਿਣੀ ਪੈ ਰਹੀ ਸੀ।ਉਨ੍ਹਾਂ ਕਿਹਾ ਕਿ ਅੱਜ ਵਕੀਲਾਂ ਨੇ ਮੁਕੰਮਲ ਹੜਤਾਲ ਕਰ ਕੇ ਰੋਸ ਪ੍ਰਗਟ ਕੀਤਾ ਹੈ।ਉਨ੍ਹਾਂ ਮੰਗ ਕੀਤੀ ਕਿ ਘੱਟੋ ਘੱਟ ਤਰੀਕ ਪੇਸ਼ੀਆਂ ਵਿਚਕਾਰ ਦਸ ਦਿਨ ਦਾ ਫ਼ਾਸਲਾ ਰੱਖਿਆ ਜਾਵੇ ਤਾਂ ਜੋ ਵਕੀਲ ਕੇਸ ਦੀ ਚੰਗੇ ਤਰੀਕੇ ਨਾਲ ਤਿਆਰੀ ਕਰ ਕੇ ਅਦਾਲਤ ਵਿੱਚ ਪੱਖ ਪੇਸ਼ ਕਰ ਸਕਣ।ਸ੍ਰੀ ਗਰੇਵਾਲ ਨੇ ਦੱਸਿਆ ਕਿ ਇਹ ਮੁੱਦਾ ਪੰਜਾਬ ਪੱਧਰ ਦਾ ਹੈ, ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਭਰ ਦੀਆਂ ਜ਼ਿਲ੍ਹਾ ਬਾਰ ਐਸੋਸੀਏਸ਼ਨਾਂ ਦੀ ਇੱਕ ਮੀਟਿੰਗ 22 ਅਕਤੂਬਰ ਨੂੰ ਇੱਥੇ ਜ਼ਿਲ੍ਹਾ ਬਾਰ ਰੂਮ ਵਿੱਚ ਬੁਲਾਈ ਗਈ ਹੈ। ਇਸ ਮੌਕੇ ਐਡਵੋਕੇਟ ਨਰਪਾਲ ਸਿੰਘ ਧਾਲੀਵਾਲ, ਪਵਿੱਤਰ ਸਿੰਘ ਗਰੇਵਾਲ, ਸੁਖਦਰਸ਼ਨ ਸਿੰਘ ਬਾਸੀ, ਅਮਨਦੀਪ ਸਿੰਘ ਆਦਿ ਵਕੀਲ ਮੌਜੂਦ ਸਨ।

WRITTEN BY