ਅੰਮ੍ਰਿਤਸਰ, 21 ਅਕਤੂਬਰ (ਦਵਾਰਕਾ ਨਾਥ ਰਾਣਾ)- ਉਪ ਮੁੱਖ ਮੰਤਰੀ ਪੰਜਾਬ ਸ੍ਰ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਸ੍ਰੀ ਦਰਬਾਰ ਸਾਹਿਬ ਨੂੰ ਆਉਣ ਵਾਲੇ ਸ਼ਹਿਰ ਦੇ ਸਾਰੇ ਰਸਤੇ ਮੁੱਖ ਰਸਤੇ ਦੀ ਤਰ੍ਹਾਂ ਪੁਰਾਤਨ ਦਿੱਖ ਨਾਲ ਸੁੰਦਰ ਬਣਾਏ ਜਾਣਗੇ ਅਤੇ ਇਹ ਕੰਮ ਛੇਤੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਅੱਜ ਟਾਊਨ ਹਾਲ ਤੋਂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਦੇ ਸੁੰਦਰੀਕਰਨ ਦਾ ਜਾਇਜਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਬਾਦਲ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਵਿਸ਼ਵ ਭਰ ਤੋਂ ਸ਼ਰਧਾਲੂ ਆਉਂਦੇ ਹਨ ਅਤੇ ਅੰਮ੍ਰਿਤਸਰ ਦੇ ਵਿਕਾਸ ਲਈ ਇਹ ਜਰੂਰੀ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਦੀ ਸੁੰਦਰ ਦਿੱਖ ਅਤੇ ਚੰਗੀ ਸਾਂਭ ਸੰਭਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਥੇ ਆਉਣ ਵਾਲੇ ਯਾਤਰੀਆਂ ਅਤੇ ਸੈਲਾਨੀਆਂ ਨਾਲ ਸ਼ਹਿਰ ਦਾ ਅਰਥਚਾਰਾ ਜੁੜਿਆ ਹੋਇਆ ਹੈ ਅਤੇ ਸੁੰਦਰੀਕਰਨ ਦੇ ਇਸ ਪ੍ਰਾਜੈਕਟ ਦੇ ਪੂਰੇ ਹੋਣ ਨਾਲ ਸ਼ਹਿਰ ਆਉਣ ਵਾਲੇ ਯਾਤਰੀਆਂ ਦੀ ਗਿਣਤੀ ਵਿੱਚ ਵੱਡਾ ਵਾਧਾ ਹੋਵੇਗਾ। ਸ੍ਰ ਬਾਦਲ ਨੇ ਐਲਾਨ ਕੀਤਾ ਕਿ ਸ੍ਰੀ ਦਰਬਾਰ ਸਾਹਿਬ ਦੇ ਮੇਨ ਰਸਤੇ ਨੂੰ ਸੁਹਣਾ ਬਣਾਉਣ ਦੇ ਨਾਲ ਨਾਲ ਇਥੇ ਰੋਜਾਨਾ ਗਤਕਾ ਸ਼ੋਅ, ਬੈਂਡ, ਸ੍ਰੀ ਦਰਬਾਰ ਸਾਹਿਬ ਦੇ ਇਤਿਹਾਸ ਨੂੰ ਦਰਸਾਉਂਦੀ ਦਸਤਾਵੇਜੀ ਫਿਲਮ, ਲੇਜਰ ਸ਼ੋਅ ਆਦਿ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਉਨ੍ਹਾਂ ਨੇ ਇਸ ਮੌਕੇ ਹਾਜ਼ਰ ਡੀ:ਜੀ:ਪੀ ਸ੍ਰੀ ਸੁਰੇਸ਼ ਅਰੋੜਾ ਨ ੂੰ ਹਦਾਇਤ ਕੀਤੀ ਕਿ ਉਹ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਵਿਸ਼ੇਸ਼ ਸੁਰੱਖਿਆ ਬਲ ਤਾਇਨਾਤ ਕਰਨ ਜੋ ਕਿ ਲੋਕਾਂ ਨਾਲ ਦੋਸਤਾਨਾ ਵਿਹਾਰ ਕਰਦੇ ਹੋਏ। ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਸਾਹਮਣੇ ਗੋਲਡਨ ਟੈਂਪਲ ਪਲਾਜਾ ਦੇ ਹੇਠਾਂ ਬਣ ਰਹੇ ਇੰਟਰਪਰੀਟੈਸ਼ਨ ਸੈਂਟਰ ਦੀ ਪ੍ਰਗਤੀ ਦਾ ਵੀ ਜਾਇਜਾ ਲਿਆ ਅਤੇ ਜਰੂਰੀ ਸੁਝਾਓ ਦਿੱਤੇ। ਉਪ ਮੁੱਖ ਮੰਤਰੀ ਨੇ ਇਸ ਮੌਕੇ ਅਧਿਕਾਰੀਆਂ ਨਾਲ 23 ਅਕਤੂਬਰ ਦੇ ਵਾਰ ਮੈਮਰੋੀਅਲ ਉਦਘਾਟਨੀ ਸਮਾਗਮ ਅਤੇ 25 ਅਕਤੂਬਰ ਦੇ ਹੋਰ ਉਦਘਾਟਨਾਂ ਦਾ ਜਾਇਜਾ ਵੀ ਲਿਆ। ਉਨ੍ਹਾਂ ਦੱਸਿਆ ਕਿ 1 ਨਵੰਬਰ ਨੂੰ ਪੰਜਾਬ ਦੀ ਸਥਾਪਤੀ ਦੀ 50 ਵੀਂ ਵਰ੍ਹੇ ਗੰਢ ਸਬੰਧੀ ਮੁੱਖ ਸਮਾਗਮ ਟਾਊਨ ਹਾਲ ਵਿਖੇ ਕਰਵਾਇਆ ਜਾਵੇਗਾ ਇਸ ਮੌਕੇ ਉਪ ਮੁੱਖ ਮੰਤਰੀ ਦੇ ਓ:ਐਸ:ਡੀ ਸ੍ਰ ਮਨਜਿੰਦਰ ਸਿੰਘ ਸਰਸਾ ਅਤੇ ਸ੍ਰ ਪਰਮਿੰਦਰ ਸਿੰਘ ਬਰਾੜ, ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ, ਡੀ:ਜੀ:ਪੀ ਸੁਰੇਸ਼ ਅਰੋੜਾ, ਉਪ ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਤਿਵਾੜੀ, ਮੇਅਰ ਨਗਰ ਨਿਗਮ ਸ੍ਰੀ ਬਖਸ਼ੀ ਰਾਮ ਅਰੋੜਾ, ਸਕੱਤਰ ਸ੍ਰੀ ਮਨਦੀਪ ਸਿੰਘ, ਸਕੱਤਰ ਸ੍ਰੀ ਹੁਸਨ ਲਾਲ, ਕਮਿਸ਼ਨਰ ਜ¦ਧਰ ਡਵੀਜਨ ਹਰਭੂਪਿੰਦਰ ਸਿੰਘ ਨੰਦਾ, ਡਾਇਰੈਕਟਰ ਸ੍ਰ ਨਵਜੋਤ ਸਿੰਘ ਸੰਧੂ, ਡਿਪਟੀ ਕਮਿਸ਼ਨਰ ਸ੍ਰੀ ਵਰੂਣ ਰੂਜਮ, ਪੁਲਿਸ ਕਮਿਸ਼ਨਰ ਲੋਕ ਨਾਥ ਆਂਗਰਾ, ਕਮਿਸ਼ਨਰ ਅਮਰ ਸਿੰਘ ਚਾਹਲ, ਸ੍ਰੀ ਹਰਦੀਪ ਸਿੰਘ ਢਿਲੋਂ, ਸ੍ਰ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਹੋਰ ਅਧਿਕਾਰੀ ਅਤੇ ਨੇਤਾ ਹਾਜ਼ਰ ਸਨ।
ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਸਾਰੇ ਰਸਤੇ ਸੁੰਦਰ ਬਣਾਏ ਜਾਣਗੇ : ਉਪ ਮੁੱਖ ਮੰਤਰੀ



