Skip to content
Independent perspectives. Global stories.
BREAKING

ਝਾੜ ਸਾਹਿਬ ਕਾਲਜ ਦਾ ਐਮ.ਏ. ਅਰਥਸ਼ਾਸਤਰ ਦਾ ਨਤੀਜਾ 100 ਫੀਸਦੀ ਰਿਹਾ

Share this story

ਮਾਛੀਵਾੜਾ ਸਾਹਿਬ 18 ਅਗਸਤ-ਕਰਮਜੀਤ ਸਿੰਘ ਆਜ਼ਾਦ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਮਾਨਤਾ ਪ੍ਰਾਪਤ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈਨ ਝਾੜ ਸਾਹਿਬ ਦਾ ਐਮ.ਏ. ਅਰਥ ਸ਼ਾਸ਼ਤਰ (ਸਮੈਸਟਰ ਦੂਜਾ) ਦਾ ਨਤੀਜਾ 100 ਫੀਸਦੀ ਰਿਹਾ।
result
ਇਨ੍ਹਾਂ ਨਤੀਜਿਆਂ ਵਿਚ ਸਾਰੀਆਂ ਵਿਦਿਆਰਥਣਾਂ ਪਹਿਲੇ ਦਰਜੇ ਵਿਚ ਪਾਸ ਹੋਈਆਂ। ਕਾਲਜ ਦੀ ਪ੍ਰਿੰਸੀਪਲ ਡਾ. ਪਰਮਜੀਤ ਕੌਰ ਟਿਵਾਣਾ ਅਨੁਸਾਰ ਵਿਦਿਆਰਥਣ ਅਮਨਪ੍ਰੀਤ ਕੌਰ ਨੇ 72.5 ਫੀਸਦੀ ਅੰਕ ਲੈ ਕੇ ਪਹਿਲਾ, ਅਮਨਪ੍ਰੀਤ ਕੌਰ ਨੇ 71 ਫੀਸਦੀ ਅੰਕ ਪ੍ਰਾਪਤ ਕਰ ਦੂਸਰਾ ਅਤੇ ਕਿਰਨਦੀਪ ਕੌਰ ਨੇ 70 ਫੀਸਦੀ ਅੰਕ ਪ੍ਰਾਪਤ ਕਰ ਕਾਲਜ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ. ਪਰਮਜੀਤ ਕੌਰ ਟਿਵਾਣਾ ਨੇ ਵਿਦਿਆਰਥਣਾਂ ਦੀ ਇਸ ਪ੍ਰਾਪਤੀ ਤੇ ਵਿਦਿਆਰਥਣਾਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਵਿਚ ਭਵਿੱਖ ਵਿਚ ਹੋਰ ਪੁਲਾਂਘਾ ਪੁੱਟਣ ਲਈ ਪ੍ਰੇਰਿਤ ਕੀਤਾ।

WRITTEN BY