Skip to content
Independent perspectives. Global stories.
BREAKING

ਜੰਗ-ਏ-ਆਜ਼ਾਦੀ ਯਾਦਗਾਰ ਦੇ ਪਹਿਲੇ ਪੜਾਅ ਦਾ ਉਦਘਾਟਨ 6 ਨਵੰਬਰ ਨੂੰ

Share this story

image ਕਰਤਾਰਪੁਰ, 26 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਅਜਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦੇ ਮਹਾਨ ਯੋਗਦਾਨ ਨੂੰ ਸਿਜਦਾ ਕਰਨ ਲਈ 300 ਕਰੋੜ ਰੁਪੈ ਦੀ ਲਾਗਤ ਨਾਲ ਉਸਾਰੀ ਗਈ ਜੰਗ-ਏ-ਆਜ਼ਾਦੀ ਯਾਦਗਾਰ ਦਾ ਪਹਿਲਾ ਫੇਜ਼ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵਲੋਂ 6 ਨਵੰਬਰ ਨੂੰ ਦੇਸ਼ ਨੂੰ ਸਮਰਪਿਤ ਕੀਤਾ ਜਾਵੇਗਾ। ਇਸ ਸਬੰਧੀ ਅੱਜ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ , ਜੰਗ-ਏ-ਆਜ਼ਾਦੀ  ਫਾਊਂਡੇਸ਼ਨ ਦੇ ਮੈਂਬਰ ਸਕੱਤਰ ਡਾ. ਬਰਜਿੰਦਰ ਸਿੰਘ ਹਮਦਰਦ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਐਸ.ਕੇ.ਸੰਧੂ ਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੇ.ਜੇ.ਐਸ. ਚੀਮਾ ਵਲੋਂ ਜਿਲ੍ਹੇ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਇਲਾਵਾ ਯਾਦਗਾਰ ਦਾ ਦੌਰਾ ਵੀ ਕੀਤਾ ਗਿਆ। ਡਾ. ਚੀਮਾ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਚੱਲ ਰਹੀਆਂ ਹਨ, ਜਿਸ ਵਿਚ ਦੇਸ਼-ਵਿਦੇਸ਼ ਤੋਂ ਅਹਿਮ ਸਖਸ਼ੀਅਤਾਂ ਸ਼ਿਰਕਤ ਕਰਨਗੀਆਂ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਤੋਂ ਆਜ਼ਾਦੀ ਸੰਗਰਾਮ ਵਿੱਚ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਦੱਸਿਆ ਕਿ ਸਮਾਗਮ ਦੀਅ੍ਯਾਂ ਤਿਆਰੀਆਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਵੱਖ-ਵੱਖ ਕਮੇਟੀਆਂ ਦਾ ਵੀ ਗਠਨ ਕੀਤਾ ਗਿਆ ਹੈ। ਇਨ੍ਹਾਂ ਕਮੇਟੀਆਂ ਵਿਚ ਵੈਨਿਊ ਕਮੇਟੀ, ਕੰਟੋਰਲ ਰੂਮ ਕਮੇਟੀ, ਆਵਾਜਾਈ/ਸੁਰੱਖਿਆ/ਬੈਰੀਕੇਟਿੰਗ/ਪਾਰਕਿੰਗ ਕਮੇਟੀ, ਰਿਫਰੈਸ਼ਮੈਂਟ ਕਮੇਟੀ, ਸਮਾਰੋਹ ਕਮੇਟੀ, ਆਵਾਜਾਈ ਕਮੇਟੀ, ਸੱਭਿਆਚਾਰਕ ਪ੍ਰੋਗਰਾਮ ਕਮੇਟੀ ਤੇ ਵਿੱਤ  ਕਮੇਟੀ ਸ਼ਾਮਿਲ ਹੈ। ਡਾ. ਚੀਮਾ ਵਲੋਂ ਯਾਦਗਾਰ ਦੇ ਚੱਲ ਰਹੇ ਕੰਮ ਦਾ ਵੀ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਪ੍ਰਾਜੈਕਟ ਨੌਜਵਾਨ ਪੀੜ੍ਹੀ ਨੂੰ ਉਸਦੇ ਇਤਿਹਾਸ ਤੇ ਅਮੀਰ ਸੱਭਿਆਚਾਰ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਵੇਗਾ।

WRITTEN BY