Skip to content
Independent perspectives. Global stories.
BREAKING

ਸਿੱਖਾਂ ਨੇ ਕਾਂਗਰਸ ਦੇ ਮੁੱਖ ਦਫ਼ਤਰ ’ਤੇ ਕੀਤਾ ਪ੍ਰਦਰਸ਼ਨ

Share this story

image ਨਵੀਂ ਦਿੱਲੀ, 4 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਕੂਨਾਂ ਵੱਲੋਂ ਕਾਂਗਰਸ ਆਗੂ ਜਗਦੀਸ਼ ਟਾਈਟਲਰ, ਸੱਜਣ ਕੁਮਾਰ ਅਤੇ ਕਮਲਨਾਥ ਦੀ 1984 ਸਿੱਖ ਕਤਲੇਆਮ ਵਿਚ ਕਥਿਤ ਰੂਪ ‘ਚ ਸਮੂਲੀਅਤ ਹੋਣ ਨੂੰ ਲੈ ਕੇ ਅੱਜ ਜੋਰਦਾਰ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਦੇ ਮੁਖ ਦਫ਼ਤਰ 24 ਅਕਬਰ ਰੋਡ ਦੇ ਵੱਲ ਵੱਧ ਰਹੇ ਸਿੱਖ ਕਾਰਕੂਨਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ‘ਤੇ ਸਿੱਖਾਂ ਦੇ ਕਾਤਿਲਾਂ ਨੂੰ ਪਨਾਹ ਦੇਣ ਅਤੇ ਉਨ੍ਹਾਂ ਨੂੰ ਕਾਨੂੰਨੀ ਸ਼ਿਕੰਜ਼ੇ ਤੋਂ ਬਚਾਉਣ ਦੇ ਖਿਲਾਫ਼ ਜੋਰਦਾਰ ਨਾਰੇਬਾਜ਼ੀ ਕੀਤੀ।ਪ੍ਰਦਰਸ਼ਨ ਦੀ ਅਗਵਾਈ ਸਾਬਕਾ ਕਮੇਟੀ ਪ੍ਰਧਾਨ ਅਵਤਾਰ ਸਿੰਘ ਹਿਤ, ਕਮੇਟੀ ਦੇ ਮੀਤ ਪ੍ਰਧਾਨ ਸਤਪਾਲ ਸਿੰਘ, ਜੁਆਇੰਟ ਸਕੱਤਰ ਅਮਰਜੀਤ ਸਿੰਘ ਫਤਹਿ ਨਗਰ ਅਤੇ ਸਾਬਕਾ ਵਿਧਾਇਕ ਤੇ ਦਲ ਦੇ ਸਕੱਤਰ ਜਨਰਲ ਹਰਮੀਤ ਸਿੰਘ ਕਾਲਕਾ ਨੇ ਸਾਂਝੇ ਤੌਰ ਤੇ ਕੀਤੀ।

WRITTEN BY