Skip to content
Independent perspectives. Global stories.
BREAKING

ਅੱਤਵਾਦ ਨਾਲ ਮੁਕਾਬਲਾ ਕਰਕੇ ਉਸ ਨੂੰ ਹਾਰ ਦੇਵਾਂਗੇ : ਟਰੰਪ

Share this story

2017_2image_00_03_183250000spl1088604_030-ll ਵਾਸ਼ਿੰਗਟਨ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅੱਤਵਾਦ ਦੇ ਖਤਰੇ ਨਾਲ ਮੁਕਾਬਲਾ ਕਰ ਕੇ ਉਸ ਨੂੰ ਹਾਰ ਦੇਣੀ ਚਾਹੀਦੀ ਹੈ ਅਤੇ ਉਨ੍ਹਾਂ ਨੇ ਭਰੋਸਾ ਜ਼ਾਹਰ ਕੀਤਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਇਹ ਟੀਚਾ ਹਾਸਲ ਕਰਨ ‘ਚ ਸਮਰੱਥ ਹੋਵੇਗਾ।ਉਨ੍ਹਾਂ ਨੇ ਸ਼ੁੱਕਰਵਾਰ ਨੂੰ ਦੇਸ਼ ਦੇ ਨਾਮ ਆਪਣੇ ਹਫਤਾਵਾਰੀ ਰੇਡੀਓ ਅਤੇ ਵੈੱਬ ਸੰਬੋਧਨ ’ਚ ਕਿਹਾ, ‘‘ਅੱਤਵਾਦ ਇਕ ਖਤਰਾ ਹੈ, ਜਿਸ ਦਾ ਮੁਕਾਬਲਾ ਕਰ ਕੇ ਉਸ ਨੂੰ ਹਾਰ ਦੇਣੀ ਚਾਹੀਦੀ ਹੈ ਅਤੇ ਅਸੀਂ ਉਸ ਨੂੰ ਜ਼ਰੂਰ ਹਾਰ ਦੇਵਾਂਗੇ।‘‘ਦੱਸਣ ਯੋਗ ਹੈ ਕਿ ਟਰੰਪ ਨੇ ਇਸ ਹਫਤੇ ਕਿਹਾ ਸੀ ਕਿ ਉਹ ਇਜ਼ਰਾਇਲੀ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨੂੰ ਮਿਲੇ ਸਨ ਅਤੇ ਉਨ੍ਹਾਂ ਨੇ ਇਜ਼ਰਾਇਲ ਦੀ ਸੁਰੱਖਿਆ ਲਈ ਅਮਰੀਕਾ ਦੀ ਵਚਨਬੱਧਤਾ ਨੂੰ ਲੈ ਕੇ ਭਰੋਸਾ ਦਿੱਤਾ।

WRITTEN BY