Skip to content
Independent perspectives. Global stories.
BREAKING

ਐਸਵਾਈਐਲ ਮੁੱਦੇ ’ਤੇ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਕੇਂਦਰ ਫੌਰੀ ਠੋਸ ਕਦਮ ਚੁੱਕੇ : ਵਿਜੇ ਮਿਸਰਾ, ਹਰਦੇਵ ਅਰਸ਼ੀ

Share this story

ਚੰਡੀਗੜ, 22 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਹਰਿਆਣਾ ਵੱਲੋਂ 23 ਫਰਵਰੀ ਨੂੰ ਸਤਲੁਜ ਯਮੁਨਾ ਨਹਿਰ ਪੁੱਟਣ ਦੇ ਐਲਾਨ ਕਰਨ ਉਪਰੰਤ ਇਹ ਖ਼ਬਰਾਂ ਆ ਰਹੀਆਂ ਹਨ ਕਿ ਇਨੈਲੋ ਹਰਿਆਣਾ ਅੰਦਰ ਵੱਡੀ ਪੱਧਰ ‘ਤੇ ਐਲਾਨੇ ਐਕਸ਼ਨ ਦੀ ਤਿਆਰੀ ਕਰ ਰਿਹਾ ਹੈ। ਉਨ•ਾਂ ਦੇ ਵੱਡੀ ਗਿਣਤੀ ਵਿਚ ਵਰਕਰਾਂ ਦੇ ਪੁੱਜਣ ਦੀ ਸੰਭਾਵਨਾ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਇਸ ਨਾਲ ਟਕਰਾਓ ਦੀ ਸਥਿਤੀ ਪੈਦਾ ਹੋ ਸਕਦੀ ਹੈ।ਪੰਜਾਬ ਵਿਚ ਸਰਮਾਏਦਾਰ ਪੱਖੀ ਪਾਰਟੀਆਂ ਦੇ ਆਗੂਆਂ ਵੱਲੋਂ ਭੜਕਾਊ ਬਿਆਨ ਆ ਰਹੇ ਹਨ। ਇਸ ਨਾਲ ਅਮਨ ਭੰਗ ਹੋ ਸਕਦਾ ਹੈ। ਇਨ•ਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਕਾਮਰੇਡ ਵਿਜੇ ਮਿਸਰਾ ਕੇਂਦਰੀ ਕਮੇਟੀ ਮੈਂਬਰ ਸੀਪੀਆਈ (ਐਮ) ਅਤੇ ਕਾਮਰੇਡ ਹਰਦੇਵ ਅਰਸ਼ੀ ਸੂਬਾ ਸਕੱਤਰ ਸੀਪੀਆਈ ਨੇ ਕੀਤਾ। ਕਾਮਰੇਡ ਵਿਜੇ ਮਿਸਰਾ ਅਤੇ ਕਾਮਰੇਡ ਹਰਦੇਵ ਅਰਸ਼ੀ ਨੇ ਇਸ ਮਾਮਲੇ ‘ਚ ਕੇਂਦਰ ਸਰਕਾਰ ਤੋਂ ਫੌਰੀ ਠੋਸ ਦਖ਼ਲ ਦੇਣ ਦੀ ਮੰਗ ਕੀਤੀ ਹੈ। ਉਨ•ਾਂ ਕਿਹਾ ਕਿ ਐਸਵਾਈਐਲ ਦਾ ਮੁੱਦਾ ਸੰਵੇਦਨਸ਼ੀਲ ਹੈ, ਇਸ ਨੂੰ ਸੰਜੀਦਗੀ ਨਾਲ ਲੈਣਾ ਚਾਹੀਦਾ ਹੈ।

WRITTEN BY