Skip to content
Independent perspectives. Global stories.
BREAKING

ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੰਪਿਊਟਰ ਵਿਭਾਗ ਵੱਲੋਂ ਕਰਵਾਇਆ ਗਿਆ ਗੈਸਟ ਲੈਕਚਰ

Share this story

ਸ੍ਰੀ ਅਨੰਦਪੁਰ ਸਾਹਿਬ, 23 ਫਰਵਰੀ (ਦਵਿੰਦਰਪਾਲ ਸਿੰਘ, ਅੰਕੁਸ਼)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ, ਨੈਕ ਵੱਲੋਂ ‘ਏ’ ਗ੍ਰੇਡ ਪ੍ਰਮਾਣਿਤ, ਯੂ.ਜੀ.ਸੀ. ਵੱਲੋਂ ਕਾਲਜ ਵਿਦ ਪੋਟੈਂਸ਼ੀਅਲ ਫ਼ਾਰ ਐਕਸੀਲੈਨਸ ਦਾ ਸਟੇਟਸ ਪ੍ਰਾਪਤ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਮਾਨਤਾ ਪ੍ਰਾਪਤ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਵਿਖੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਵੱਲੋਂ ‘ਡੁਮੇਨ- ਮੇਨ- ਸਿਸਟਮ’ ਵਿਸ਼ੇ ਤੇ ਲੈਕਚਰ ਕਰਵਾਇਆ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਅਸਿਸਟੈਂਟ ਪ੍ਰੋਫੈਸਰ ਕੰਪਿਊਟਰ ਸਾਇੰਸ ਵਿਭਾਗ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਡਾ. ਮਨਿੰਦਰ ਸਿੰਘ ਨੇ ਲੈਕਚਰ ਦਿਤਾ। ਉਨਾਂ ਨੇ ਡੀਜਿਟਲ ਯੁੱਗ ਵਿੱਚ ਇੰਟਰਨੈੱਟ ਅਤੇ ਕੰਪਿਊਟਰ ਨੈੱਟਵਰਕ ਦੀ ਸਕਿਉਰਟੀ ਦੇ ਮੁੱਦਿਆਂ ਅਤੇ ਇੰਟਰਨੈੱਟ ਦੀਆਂ ਵੱਖ-ਵੱਖ ਖੋਜਾਂ ਬਾਰੇ ਚਰਚਾ ਕੀਤੀ।
ਉਨ੍ਹਾਂ ਕਿਹਾ ਅੱਜ ਕੰਪਿਊਟਰ ਦੀ ਸਕਿਉਰਟੀ ਦੀ ਹਰੇਕ ਨੂੰ ਜਰੂਰਤ ਹੈ ਜਿਸ ਕਰਕੇ ਸਾਨੂੰ ਇਸਦੀ ਜਾਣਕਾਰੀ ਹੋਣੀ ਜਰੂਰੀ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਜੀ ਨੇ ਕਿਹਾ ਕਿ ਅਜੋਕਾ ਸਮਾ ਡਿਜੀਟਲ ਯੁਗ ਦਾ ਸਮਾ ਹੈ ਅਤੇ ਸਮੇ-ਸਮੇ ਤੇ ਅਜਿਹੇ ਲੈਕਚਰ ਕਰਵਾਉਣ ਦੀ ਲੋੜ ਹੈ, ਜਿਸ ਨਾਲ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਹੋ ਸਕੇ। ਕਾਲਜ ਦੇ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ. ਸੁਰੇਂਦਰ ਕੁਮਾਰ ਨੇ ਕਾਲਜ ਦੇ ਪ੍ਰਿੰਸੀਪਲ ਅਤੇ ਡਾ. ਮਨਿੰਦਰ ਸਿੰਘ ਦਾ ਉਨ੍ਹਾਂ ਦੇ ਆਉਣ ਅਤੇ ਵਿਦਿਆਰਥੀਆਂ ਨੂੰ ਵਿਸ਼ੇਸ਼ ਜਾਣਕਾਰੀ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ:ਹਰਜੀਤ ਕੌਰ, ਪ੍ਰੋ. ਤਜਿੰਦਰ ਕੌਰ, ਪ੍ਰੋ. ਕੰਵਲਦੀਪ ਕੌਰ, ਪ੍ਰੋ. ਕਮਲਦੀਪ ਕੌਰ, ਪ੍ਰੋ. ਰਣਵੀਰ ਕੌਰ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਪੂਜਾ, ਪ੍ਰੋ. ਮਨਦੀਪ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਕੇਸ਼ਵ, ਪ੍ਰੋ. ਪਰਵਿੰਦਰ ਕੌਰ, ਪ੍ਰੋ. ਮਨਦੀਪ ਸਿੰਘ ਅਟਵਾਲ, ਪ੍ਰੋ. ਗੁਰਵਿੰਦਰ ਸਿੰਘ ਅਤੇ ਪ੍ਰੋ. ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ। ਇਹ ਜਾਣਕਾਰੀ ਕਾਲਜ ਦੇ ਪੀ.ਆਰ.ਓ. ਪ੍ਰੋ. ਅਵਤਾਰ ਸਿੰਘ ਨੇ ਦਿੱਤੀ।

WRITTEN BY