ਬਾਬਾ ਬਕਾਲਾ ਸਾਹਿਬ, 24 ਫਰਵਰੀ (ਗੁਰਪ੍ਰੀਤ ਧੰਜਲ)- ਪਿੰਡ ਸਠਿਆਲਾ ਤੋਂ ਪੰਜਾਂ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਮੀਰੀ ਪੀਰੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦਾ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਮੈਨੇਜਰ ਭਾਈ ਮੇਜਰ ਸਿੰਘ ਅਰਜਨਮਾਂਗਾ, ਮੀਤ ਮੈਨੇਜਰ ਭਾਈ ਮੋਹਣ ਸਿੰਘ ਕੰਗ, ਹੈ¤ਡ ਗ੍ਰੰਥੀ ਭਾਈ ਭੁਪਿੰਦਰ ਸਿੰਘ ਨੇ ਪੰਜਾਂ ਪਿਆਰਿਆਂ ਤੇ ਪ੍ਰਬੰਧਕਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਤਰਲੋਚਨ ਸਿੰਘ, ਪ੍ਰਧਾਨ ਤੇਜਿੰਦਰ ਸਿੰਘ ਬੱਲ, ਸਰਪੰਚ ਸੁੱਚਾ ੁਿਸੰਘ, ਹਰਜੀਤ ਸਿੰਘ, ਪਰਮਬੀਰ ਸਿੰਘ, ਸਤਨਾਮ ਸਿੰਘ ਮੱਦੜ, ਧੰਨਾ ਸਿੰਘ ਗੁਲਸ਼ਨ, ਬੱਲ ਸਟੂਡੀਓ, ਸਤਿਬੀਰ ਸਿੰਘ, ਪ੍ਰਭਜੋਤ ਸਿੰਘ, ਗਿਆਨੀ ਬੂਟਾ ਸਿੰਘ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ।



