Skip to content
Independent perspectives. Global stories.
BREAKING

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਹਦਾਇਤ ਜਾਰੀ

Share this story

ਚੰਡੀਗੜ, 27 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਹਦਾਇਤ ਜਾਰੀ ਕੀਤੀ ਗਈ  ਹੈ ਕਿ  ਸੂਬੇ ਵਿੱਚ ਚਲਾਈ ਜਾ ਰਹੀ ਕੇਂਦਰੀ ਪ੍ਰਾਯੋਜਿਤ “ ਬੇਟੀ ਬਚਾਓ ਬੇਟੀ ਪੜਾਓ ਸਕੀਮ ਨਾਲ ਸਬੰਧਤ ਫਰਜੀ ਫਾਰਮ ਵੇਚੇ ਅਤੇ ਭਰਵਾਏ ਜਾ ਰਹੇ ਹਨ।ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕਿਸੇ ਸੰਸਥਾ ਵਲੋਂ ਇਹ ਕਹਿ ਕੇ ਫਰਜ਼ੀ ਫਾਰਮ ਵੇਚੇ ਅਤੇ ਭਰਵਾਏ ਜਾ ਰਹੇ ਹਨ ਕਿ ਇਸ ਸਕੀਮ ਅਧੀਨ ਲਾਭਪਾਤਰੀ ਨੂੰ 2 ਲੱਖ ਰੁਪਏ ਮਿਲਣਗੇ ਜਦਕਿ ਇਸ ਸਕੀਮ ਅਧੀਨ ਕਿਸੇ ਵੀ ਲਾਭਪਾਤਰੀ ਨੂੰ ਵਿੱਤੀ ਲਾਭ ਦੇਣ ਦਾ ਕੋਈ ਉਪਬੰਧ ਨਹੀ ਹੈ।ਬੁਲਾਰੇ ਨੇ ਦੱਸਿਆ ਕਿ ਵਿਭਾਗ ਵਲੋਂ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਹੈ।

WRITTEN BY