ਲੁਧਿਆਣਾ, 27 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਨਾਮ ਚਰਚਾ ਕਤਲ ਕਾਂਡ ਵਿੱਚ ਪੀੜਤ ਪਰਿਵਾਰ ਨੇ ਬੀਤੇ ਦਿਨੀਂ ਮਾਰੇ ਗਏ ਪਿਓ-ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰਦਿਆਂ ਚੱਕਾ ਜਾਮ ਕਰ ਦਿੱਤਾ ਹੈ।ਲੋਕਾਂ ਨੇ ਪਿਓ-ਪੁੱਤ ਦੀਆਂ ਲਾਸ਼ਾਂ ਨੂੰ ਡੇਰੇ ਦੇ ਹੀ ਫਰਿਜਾਂ ਵਿੱਚ ਲਾ ਦਿੱਤਾ।ਡੇਰਾ ਪ੍ਰੇਮੀਆਂ ਦਾ ਕਹਿਣਾ ਹੈ ਕਿ ਜਿਨ੍ਹਾਂ ਚਿਰ ਤੱਕ ਦੋਸ਼ੀਆਂ ਨੂੰ ਫੜਿਆ ਨਹੀਂ ਜਾਂਦਾ ਉਦੋਂ ਤਕ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ।ਰੋਸ ਵਿੱਚ ਲੁਧਿਆਣਾ-ਮਲੇਰਕੋਟਲਾ ਰੋਡ ‘ਤੇ ਜਾਮ ਲਗਾ ਦਿੱਤਾ ਜਿਸ ਵਿੱਚ ਡੇਰਾ ਪ੍ਰੇਮੀਆਂ ਦੀ ਗਿਣਤੀ ਲਗਭਗ 2500 ਦੇ ਕਰੀਬ ਹੈ।ਮੌਕੇ ’ਤੇ ਪੁਲਿਸ ਫੋਰਸ ਭਾਰੀ ਗਿਣਤੀ ’ਚ ਤਾਇਨਾਤ ਕੀਤੀ ਜਾ ਚੁਕੀ ਹੈ।ਜਾਣਕਾਰੀ ਮੁਤਾਬਿਕ ਡਾਕਟਰਾਂ ਵੱਲੋਂ ਮ੍ਰਿਤਕਾਂ ਦਾ ਪੋਸਟ ਮਾਰਟਮ ਕਰ ਦਿੱਤਾ ਗਿਆ ਹੈ।ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਾਹੌਲ ਦੀ ਸਥਿਤੀ ਪੂਰੀ ਤਰ੍ਹਾਂ ਤਨਾਅਪੂਰਨ ਹੈ।



