ਚੰਡੀਗੜ੍ਹ, 2 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਸੰਗਰੂਰ ਦੇ ਸੰਸਦ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ. ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਵਿੱਚ ਬਹੁਮਤ ਨਾਲ ਆਮ ਆਦਮੀ ਪਾਰਟੀ ਸਰਕਾਰ ਬਣਾ ਰਹੀ ਹੈ, ਜੇ ਅਜਿਹਾ ਨਾ ਹੋਇਆ ਤਾਂ ‘ਆਪ’ ਕਿਸੇ ਵੀ ਪਾਰਟੀ ਨਾਲ ਗੱਠਜੋੜ ਕਰਕੇ ਸਰਕਾਰ ਨਹੀਂ ਬਣਾਏਗੀ।ਉਨ੍ਹਾਂ ਕਿਹਾ ਕਿ ‘ਆਪ‘ ਸਰਕਾਰ ਬਣਨ ‘ਤੇ ਸਿਆਸੀ ਲੋਕਾਂ ਨਾਲ ਮਿਲੀ ਭੁਗਤ ਕਰਕੇ ਪੰਜਾਬ ਦੇ ਹਿਤਾਂ ਦਾ ਨੁਕਸਾਨ ਕਰਨ ਵਾਲੇ ਨੌਕਰਸ਼ਾਹਾਂ ਤੇ ਹੋਰ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।ਮਾਨ ਨੇ ਕਿਹਾ ਕਿ ਐਸ.ਵਾਈ.ਐਲ ਮਾਮਲੇ ‘ਤੇ ਅਕਾਲੀ ਦਲ-ਭਾਜਪਾ ਤੇ ਕਾਂਗਰਸ ਸਮੇਤ ਇਨੈਲੋ ਵੱਲੋਂ ਕੀਤੀ ਜਾ ਰਹੀ ਡਰਾਮੇਬਾਜ਼ੀ ਤੋਂ ਲੋਕ ਚੰਗੀ ਤਰਾਂ ਜਾਣੂ ਹਨ।ਅਭੈ ਚੌਟਾਲਾ ਆਪਣੀ ਰਾਜਨੀਤੀ ਚਮਕਾਉਣ ਲਈ ਐੱਸ.ਵਾਈ.ਐੱਲ. ਨੂੰ ਲੈ ਕੇ ਡਰਾਮਾ ਕਰ ਰਿਹਾ ਹੈ।
‘ਆਪ’ ਨੂੰ ਬਹੁਮਤ ਨਾ ਮਿਲਿਆ ਤਾਂ ਗੱਠਜੋੜ ਕਰਕੇ ਸਰਕਾਰ ਨਹੀਂ ਬਣਾਵਾਂਗੇ : ਭਗਵੰਤ ਮਾਨ



