Skip to content
Independent perspectives. Global stories.
BREAKING

ਸਿੱਖਾਂ ਦੀ ਵਿਦੇਸ਼ਾਂ ਵਿੱਚ ਸੁਰੱਖਿਆ ਯਕੀਨੀ ਬਣਾਉਣ ਲਈ ਕਦਮ ਚੁੱਕੇ ਕੇਂਦਰ : ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ

Share this story

ਤਲਵੰਡੀ ਸਾਬੋ, 6 ਮਾਰਚ (ਰਾਮ ਰੇਸ਼ਮ ਨਥੇਹਾ)- ਅਮਰੀਕਾ ਵਿੱਚ ਇੱਕ ਸਿੱਖ ਤੇ ਹੋਏ ਨਸਲੀ ਹਮਲੇ ਨੇ ਇੱਕ ਵਾਰ ਫਿਰ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ਸੁਰੱਖਿਆ ਪ੍ਰਤੀ ਸਮੁੱਚੇ ਸਿੱਖ ਸਮਾਜ ਨੂੰ ਚਿੰਤਿਤ ਕੀਤਾ ਹੈ।ਵਾਰ ਵਾਰ ਵਿਦੇਸ਼ਾਂ ਵਿੱਚ ਸਿੱਖਾਂ ਤੇ ਨਸਲੀ ਹਮਲਿਆਂ ਕਾਰਣ ਵਿਦੇਸ਼ੀ ਸਿੱਖਾਂ ਦੇ ਨਾਲ ਨਾਲ ਭਾਰਤ ਵਿੱਚ ਰਹਿੰਦੇ ਉਨ੍ਹਾਂ ਦੇ ਸਕੇ ਸਬੰਧੀਆਂ ਨੂੰ ਕਾਫੀ ਮੁਸ਼ਕਿਲਾਂ ਵਿੱਚੋਂ ਲੰਘਣਾ ਪੈਂਦਾ ਹੈ ਇਸਲਈ ਕੇਂਦਰ ਸਰਕਾਰ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕੇ।ਉਕਤ ਵਿਚਾਰਾਂ ਦਾ ਪ੍ਰਗਟਾਵਾ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਅੱਜ ਬੁੱਢਾ ਦਲ ਮੁੱਖ ਅਸਥਾਨ ਗੁ:ਦੇਗਸਰ ਬੇਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਬੁੱਢਾ ਦਲ ਮੁਖੀ ਨੇ ਅਮਰੀਕਾ ਵਿੱਚ ਇੱਕ ਸਿੱਖ ਤੇ ਹੋਏ ਨਸਲੀ ਹਮਲੇ ਦੀ ਸਮੂੰਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਆਲੋਚਨਾ ਕਰਦਿਆਂ ਕਿਹਾ ਕਿ ਸਿੱਖ ਜਿਸ ਵੀ ਮੁਲਕ ਵਿੱਚ ਗਏ ਉ¤ਥੋਂ ਦੀ ਖੁਸ਼ਹਾਲੀ ਤੇ ਤਰੱਕੀ ਵਿੱਚ ਉਨ੍ਹਾਂ ਨੇ ਆਪਣਾ ਬਣਦਾ ਯੋਗਦਾਨ ਪਾਇਆ ਹੈ। ਵਿਦੇਸ਼ਾਂ ਵਿੱਚ ਸਿੱਖਾਂ ਤੇ ਨਸਲੀ ਹਮਲੇ ਸਬੰਧੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਵਿਦੇਸ਼ੀ ਸਰਕਾਰਾਂ ਨੂੰ ਸਿੱਖ ਧਰਮ ਬਾਰੇ ਜਾਣੂੰ ਕਰਵਾਵੇ ਬੁੱਢਾ ਦਲ ਮੁਖੀ ਨੇ ਇਸ ਮੌਕੇ ਡੇਰਾਬੱਸੀ ਲਾਗੇ ਪਿੰਡ ਦੇਵੀਪੁਰ ਵਿੱਚ ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਬੇਅਬਦੀ ਘਟਨਾਵਾਂ ਦੇ ਨਾਂ ਰੁਕਣ ਤੇ ਚਿੰਤਾ ਪ੍ਰਗਟ ਕਰਦਿਆਂ ਸਮੁੱਚੇ ਪੰਜਾਬ ਦੀਆਂ ਗੁਰਦੁਆਰਾ ਕਮੇਟੀਆਂ ਤੇ ਗ੍ਰੰਥੀ ਸਿੰਘਾਂ ਨੂੰ ਚੌਕੰਨੇ ਰਹਿਣ ਦੀ ਅਪੀਲ ਕੀਤੀ ਤਾਂਕਿ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਸ ਮੌਕੇ ਬੁੱਢਾ ਦਲ ਮੁਖੀ ਨਾਲ ਬਾਬਾ ਇੰਦਰ ਸਿੰਘ ਬੁੱਢਾ ਦਲ ਦੇ ਘੋੜਿਆਂ ਦੇ ਜਥੇਦਾਰ,ਗੁ:ਦੇਗਸਰ ਬੇਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਰਜੁਨਦੇਵ ਸਿੰਘ ਸ਼ਿਵਜੀ,ਬਾਬਾ ਜੱਸਾ ਸਿੰਘ ਪੀ.ਏ,ਭਾਈ ਮੇਜਰ ਸਿੰਘ ਮੁਖਤਿਆਰ ਏ ਆਮ,ਭਾਈ ਬਲਦੇਵ ਸਿੰਘ,ਭਾਈ ਸੁਖਮੰਦਰ ਸਿੰਘ ਮੋਰ,ਭਾਈ ਰਣਯੋਧ ਸਿੰਘ,ਭਾਈ ਹਰਪ੍ਰੀਤ ਸਿੰਘ,ਭਾਈ ਪਿਆਰਾ ਸਿੰਘ ਆਦਿ ਹਾਜ਼ਰ ਸਨ।

WRITTEN BY