Skip to content
Independent perspectives. Global stories.
BREAKING

ਭਲਕੇ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਨਗਾਰਿਆਂ ਦੀ ਗੂੰਜ ਨਾਲ ਹੋਵੇਗੀ ਹੋਲੇ-ਮਹੱਲੇ ਦੀ ਸ਼ੁਰੂਆਤ

Share this story

ਸ੍ਰੀ ਅਨੰਦਪੁਰ ਸਾਹਿਬ, 6 ਮਾਰਚ- 8 ਮਾਰਚ ਤੋਂ 13 ਮਾਰਚ ਤੱਕ ਮਨਾਏ ਜਾਣ ਵਾਲੇ ਕੌਮੀ ਤਿਉਹਾਰ ਹੋਲੇ ਮਹੱਲੇ ਦੀ ਰਸਮੀ ਸ਼ੁਰੂਆਤ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁਖ ਪ੍ਰਬੰਧਕ ਸੰਤ ਬਾਬਾ ਲਾਭ ਸਿੰਘ ਜੀ ਦੀ ਅਗਵਾਈ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅੱਜ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਨਗਾਰਿਆਂ ਦੀ ਗੂੰਜ ਨਾਲ ਕੀਤੀ ਜਾਵੇਗੀ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਬਾਬਾ ਜਰਨੈਲ ਸਿੰਘ ਨੇ ਦੱਸਿਆ ਕਿ ਹੋਲੇ ਮਹੱਲੇ ਦੀ ਆਰੰਭਤਾ ਮੌਕੇ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਅੱਜ ਗੁਰਮਤਿ ਸਮਾਗਮ ਵੀ ਕਰਵਾਇਆ ਜਾਵੇਗਾ ਜਿਸ ਵਿਚ ਪੰਥ ਪ੍ਰਸਿੱਧ ਕੀਰਤਨੇ ਜੱਥਿਆਂ ਤੋਂ ਇਲਾਵਾ ਪੰਥ ਦੀਆਂ ਸਿਰਮੌਰ ਸ਼ਖਸ਼ੀਅਤਾਂ ਅਤੇ ਨਿਹੰਗ ਸਿੰਘ ਜੱਥੇਬੰਦੀਆਂ ਵੀ ਹਾਜ਼ਰੀਆਂ ਭਰਨਗੀਆਂ। ਉਹਨਾਂ ਦੱਸਿਆ ਕਿ ਇਸ ਸੰਬੰਧ ਵਿਚ ਇਕ ਵਿਸ਼ਾਲ ਨਗਰ ਕੀਰਤਨ ਵੀ ਸਜਾਇਆ ਜਾਵੇਗਾ ਜੋ ਕਿ ਪਿੰਡ ਜੋਗੋ ਨਾਲਾਗੜ੍ਹ (ਹਿ:ਪ੍ਰ) ਤੋਂ ਆਰੰਭ ਹੋਕੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਪਹੁੰਚੇਗਾ। ਉਨ੍ਹਾਂ ਦੱਸਿਆ ਕਿ ਰਾਤ 12 ਵਜੇ ਨਗਾਰਿਆਂ ਦੀ ਗੂੰਜ ਨਾਲ ਹੋਲਾ-ਮਹੱਲਾ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਹਰਦੇਵ ਸਿੰਘ, ਗੁਰਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ। ਇਸ ਸਮਾਗਮ ਦਾ ਸਿੱਧਾ ਪ੍ਰਸਾਰਨ ਫਤਿਹ ਟੀ ਵੀ ਤੇ ਵੀ ਕੀਤਾ ਜਾਵੇਗਾ।

WRITTEN BY