ਬਰਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਸੋਨੀ)- ਮਾਨਯੋਗ ਪੰਜਾਬ/ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਤਹਿਤ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਚੰਡੀਗੜ੍ਹ ਵੱਲੋਂ ‘‘ਗੋ ਸੇਫ ਸਕੂਲ ਵਾਹਨ’’ ਪਾਲਿਸੀ ਦੇ ਤਹਿਤ ਡਿਪਟੀ ਡਾਇਰੈਕਟਰ ਰਾਜਵਿੰਦਰ ਸਿੰਘ ਗਿੱਲ, ਸਤਿੰਦਰ ਕੌਰ ਬੀਸਲਾ (ਮੈਂਬਰ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ) ਅਤੇ ਸ. ਸੁਰਿੰਦਰ ਸਿੰਘ ਟਰਾਂਸਪੋਰਟ ਡਿਪਾਰਟਮੈਂਟ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਿਵੇਂ-ਜਿਵੇਂ ਮਾਨਯੋਗ ਹਾਈਕੋਰਟ ਵੱਲੋਂ ਹਦਾਇਤਾਂ ਹੁੰਦੀਆਂ ਹਨ, ਉਸ ਅਨੁਸਾਰ ਹੀ ਟੀਮ ਵੱਲੋਂ ਚੈਕਿੰਗ ਕੀਤੀ ਜਾਂਦੀ ਹੈ। ਇਸ ਚੈਕਿੰਗ ਦੌਰਾਨ ਜਿਲ੍ਹਾ ਟਰਾਂਸਪੋਰਟ ਅਫਸਰ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ, ਉਪ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਸਵਤੰਤਰ ਕੁਮਾਰ ਦਾਨੀਆ, ਜਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀ ਅਭਿਸ਼ੇਕ ਸਿੰਗਲਾ, ਟਰਾਂਸਪੋਰਟ ਵਿਭਾਗ ਦੇ ਰਵਿੰਦਰ ਸ਼ਰਮਾ, ਭੁਪਿੰਦਰ ਸਿੰਘ ਅਤੇ ਅਜੀਤ ਸਿੰਘ ਟ੍ਰੈਫ਼ਿਕ ਇੰਚਾਰਜ ਸ਼ਾਮਿਲ ਸਨ।



