Skip to content
Independent perspectives. Global stories.
BREAKING

ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਪੰਜਾਬ ’ਚ ਜਿੱਤ ਦਾ ਭਰੋਸਾ ਨਹੀਂ

Share this story

4 ਰਾਜਾਂ ਉੱਤਰ ਪ੍ਰਦੇਸ਼, ਉੱਤਰਾਖੰਡ, ਮਨੀਪੁਰ ਅਤੇ ਗੋਆ ਵਿੱਚ ਭਾਜਪਾ ਸਰਕਾਰ ਬਣਨ ਦਾ ਦਾਅਵਾ
563f5f3e5b241f8a16647824731e862a ਨਵੀਂ ਦਿੱਲੀ/ਜਲੰਧਰ, 7 ਮਾਰਚ- ਬੇਸ਼ੱਕ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਤੀਜੀ ਵਾਰ ਜਿੱਤ ਹਾਸਿਲ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ, ਪ੍ਰੰਤੂ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੂੰ ਪੰਜਾਬ ਵਿੱਚ ਜਿੱਤ ਦਾ ਭਰੋਸਾ ਨਹੀਂ ਹੈ। ਇਹ ਵੀ ਜ਼ਿਕਰਯੋਗ ਹੈ ਕਿ ਭਾਜਪਾ ਦੇ ਸੂਬਾ ਪ੍ਰਧਾਨ ਅਤੇ ਕੇਂਦਰੀ ਮਤਰੀ ਸ੍ਰੀ ਵਿਜੇ ਸਾਂਪਲਾ ਵਾਰ ਵਾਰ ਰਾਜ ਅੰਦਰ ਭਾਜਪਾ ਦੇ ਹਿੱਸੇ ਦੀਆਂ ਸਾਰੀਆਂ 23 ਸੀਟਾਂ ’ਤੇ ਵੱਡੀ ਜਿੱਤ ਪ੍ਰਾਪਤ ਕਰਨ ਦੇ ਦਾਅਵੇ ਹੋ ਰਹੇ ਹਨ।
ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੇ ਪੰਜਾਬ ਬਾਰੇ ਕੁਝ ਵੱਖਰਾ ਹੀ ਅਨੁਮਾਨ ਹਨ। ਉੱਤਰ ਪ੍ਰਦੇਸ਼ ਚੋਣਾਂ ਦੇ ਆਖ਼ਰੀ ਪੜਾਅ ਲਈ ਪ੍ਰਚਾਰ ਖ਼ਤਮ ਹੋਣ ਮਗਰੋਂ ਦਿੱਤੇ ਇਕ ਇੰਟਰਵਿਊ ਵਿਚ ਸ੍ਰੀ ਅਮਿਤ ਸ਼ਾਹ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਚੋਣ ਵਾਲੇ ਪੰਜ ਰਾਜਾਂ ਵਿਚੋਂ ਚਾਰ ਵਿਚ ਸਰਕਾਰ ਬਣਾਵੇਗੀ।ਅਮਿਤ ਸ਼ਾਹ ਅਨੁਸਾਰ ਉੱਤਰ ਪ੍ਰਦੇਸ਼, ਉੱਤਰਾਖ਼ੰਡ, ਮਨੀਪੁਰ ਅਤੇ ਗੋਆ ਵਿਚ ਭਾਜਪਾ ਦੀ ਭਾਰੀ ਬਹੁਮਤ ਨਾਲ ਸਰਕਾਰ ਬਣੇਗੀ। ਸ੍ਰੀ ਸ਼ਾਹ ਨੇ ਪੰਜਾਬ ਵਿਚ ਪਾਰਟੀ ਜਾਂ ਗਠਜੋੜ ਦੀ ਹਾਰ ਬਾਰੇ ਸਿੱਧੇ ਤੌਰ ‘ਤੇ ਕੁਝ ਨਹੀਂ ਕਿਹਾ।ਉਨ੍ਹਾਂ ਪੰਜਾਬ ਦੇ ਨਤੀਜਿਆਂ ਬਾਰੇ ਦੂਜੇ ਚਾਰ ਰਾਜਾਂ ਵਾਂਗ ਸਪਸ਼ਟ ਬਿਆਨ ਦੇਣ ਤੋਂ ਬਚਦਿਆਂ ਕਿਹਾ ਕਿ ਪੰਜਾਬ ਵਿਚ ਤਿੰਨ ਧਿਰੀ ਤਿੱਖਾ ਮੁਕਾਬਲਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਨਤੀਜੇ ਬਾਰੇ ਕੁਝ ਵੀ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ। ਅਮਿਤ ਸ਼ਾਹ ਨੇ ਇਹ ਵੀ ਕਿਹਾ ਕਿ 2017 ਦੀਆਂ ਚੋਣਾਂ ਪਰਿਵਾਰਵਾਦ ਦਾ ਖ਼ਾਤਮਾ ਕਰ ਦੇਣਗੀਆਂ ਅਤੇ ਕਾਰਗੁਜ਼ਾਰੀ ਦੀ ਰਾਜਨੀਤੀ ਦਾ ਮੁੱਢ ਬੰਨ੍ਹਣਗੀਆਂ। ਸ੍ਰੀ ਸ਼ਾਹ ਦੀ ਇਸ ਮੁਲਾਕਾਤ ਨੇ ਸਿਆਸੀ ਹਲਕਿਆਂ ਵਿੱਚ ਚਰਚਾ ਛੇੜ ਦਿੱਤੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ 11 ਮਾਰਚ ਨੂੰ ਆ ਰਹੇ ਹਨ।

WRITTEN BY