Skip to content
Independent perspectives. Global stories.
BREAKING

8 ਤੋਂ 13 ਮਾਰਚ ਤੱਕ ਚੱਲੇਗਾ ਹੋਲਾ ਮਹੱਲਾ

Share this story

Page-1_43 ਸ੍ਰੀ ਅਨੰਦਪੁਰ ਸਾਹਿਬ, 8 ਮਾਰਚ (ਦਵਿੰਦਰਪਾਲ ਸਿੰਘ, ਅੰਕੁਸ਼)- ਖਾਲਸਾ ਪੰਥ ਦਾ ਕੋਮੀ ਤਿਉਹਾਰ ਹੋਲਾ ਮਹੱਲਾ ਜੋ ਕਿ 8 ਤੋਂ 13 ਮਾਰਚ ਤੱਕ ਕੀਰਤਪੁਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਬੜੀ ਹੀ ਜਾਹੋ ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਹਰ ਸਾਲ ਦੀ ਤਰਾਂ ਇਸ ਸਾਲ ਵੀ ਹੋਲੇ ਮਹੱਲੇ ਦੀ ਆਰੰਭਤਾ ਨਗਾਰਿਆਂ ਅਤੇ ਜੈਕਾਰਿਆਂ ਦੀ ਗੂੰਜ ਨਾਲ ਕੀਤੀ ਗਈ। ਹੋਰਨਾਂ ਤੋਂ ਇਲਾਵਾ ਸਿੱਖ ਪੰਥ ਦੀਆਂ ਸਿਰਮੋਰ ਸ਼ਖਸ਼ੀਅਤਾਂ ਸ਼੍ਰੋਮਣੀ ਕਮੇਟੀ ਦੇ ਜਨ:ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਸ਼੍ਰੋਮਣੀ ਕਮੇਟੀ ਸਕੱਤਰ ਭਾਈ ਰੂਪ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਪ੍ਰਿੰ:ਸੁਰਿੰਦਰ ਸਿੰਘ ਜੀ, ਜਥੇ:ਦਲਜੀਤ ਸਿੰਘ ਭਿੰਡਰ ਮੈਂਬਰ ਸ਼ੌਮਣੀ ਕਮੇਟੀ, ਬਾਬਾ ਜਰਨੈਲ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ ਆਦਿ ਵਲੋਂ ਸੰਗਤਾਂ ਨੂੰ ਸੰਬੋਧਨ ਕੀਤਾ ਗਿਆ। ਇਸ ਦੋਰਾਨ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਮੈਨੇਜਰ ਰੇਸ਼ਮ ਸਿੰਘ ਨੂੰ ਨਿਹੰਗਵ ਸਿੰਘ ਜਸਥੇਬੰਦੀਆਂ, ਸ਼ਹੀਦੀ ਬਾਗ, ਕਿਲ੍ਹਾ ਅਨੰਦਗੜ੍ਹ ਸਾਹਿਬ ਅਤੇ ਨਿਰਮਲੇ ਭੇਖ ਵਲੋਂ ਆਈਆਂ ਸ਼ਖਸ਼ੀਅਤਾਂ ਵਲੋਂ ਦਸਤਾਰ ਬੰਦੀ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸਤੋਂ ਇਲਾਵਾ ਭਾਈ ਅਮਰਜੀਤ ਸਿੰਘ ਚਾਵਲਾ ਨੂੰ ਵੀ ਵਿਸ਼ੇਸ਼ ਸਨਮਾਨ ਰਾਹੀਂ ਸਨਮਾਨਿਤ ਕੀਤਾ ਗਿਆ। ਰਾਤ 12 ਵਜੇ ਨਗਾਰਿਆਂ ਦੀ ਅਤੇ ਜੈਕਾਰਿਆਂ ਦੀ ਗੂੰਜ ਨਾਲ ਹੋਲੇ ਮਹੱਲੇ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਕਿਲ੍ਹਾ ਅਨੰਦਗੜ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਲਾਭ ਸਿੰਘ ਜੀ, ਤਖਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ, ਬਾਬਾ ਤੀਰਥ ਸਿੰਘ ਗੁ:ਤੱਪ ਅਸਥਾਨ ਸਾਹਿਬ, ਬਾਬਾ ਗੁਰਦੇਵ ਸਿੰਘ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ, ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਮਾਤਾ ਗੁਰਚਰਨ ਕੋਰ, ਅਮਨਦੀਪ ਸਿੰਘ, ਹਰਦੇਵ ਸਿੰਘ ਹੈਪੀ, ਦਵਿਂੰਦਰ ਸਿੰਘ, ਤਜਿੰਦਰ ਕੋਰ, ਸੁਰਿੰਦਰਪਾਲ ਕੋਰ, ਨਿਹੰਗ ਸਿੰਘ ਜੱਥੇਬੰਦੀਆਂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

WRITTEN BY