ਭੋਗਪੁਰ, 8 ਮਾਰਚ (ਹਰਨਾਮ ਸਿੰਘ ਮਿਨਹਾਸ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਜਗਦੀਸ਼ ਕੁਮਾਰ ਜੱਸਲ ਨੇ ਭੋਗਪੁਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਵਰਕਾਮ ਵੱਲੋਂ ਪਿੰਡਾਂ ਵਿਚ ਮੋਟਰਾਂ ਦੇ ਕੁਨੈਕਸ਼ਨ ਕੱਟਣ ਨੂੰ ਪ੍ਰਸ਼ਾਸਨ ਦੀ ਸਰਾਸਰ ਧੱਕੇਸ਼ਾਹੀ ਹੈ। ਜੱਸਲ ਨੇ ਕਿਹਾ ਕਿ ਇਸ ਕਾਰਵਾਈ ਦੇ ਨਾਲ ਪਿੰਡਾਂ ਦੇ ਲੋਕ ਪਾਣੀ ਲਈ ਤਰਸੇ ਹੋਏ ਹਨ ਅਤੇ ਭਾਰੀ ਰੋਸ ਹੈ। ਜੱਸਲ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਬਾਅਦ ਕਾਂਗਰਸ ਦੀ ਸਰਕਾਰ ਆਉਣੀ ਤੈਅ ਹੈ ਅਤੇ ਸਰਕਾਰ ਸਰਕਾਰ ਆਉਂਦੇ ਹੀ ਇਹ ਮਸਲਾ ਜਲਦੀ ਹੀ ਹੱਲ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲਾ ਕਾਂਗਰਸ ਕਮੇਟੀ ਦੇ ਵਾਇਸ ਪ੍ਰਧਾਨ ਦਵਿੰਦਰ ਸਿੰਘ ਸੋਹਲ, ਜ਼ਿਲਾ ਕਾਂਗਰਸ ਸ਼ਹਿਰੀ ਦੇ ਮੀਤ ਪ੍ਰਧਾਨ ਅਜੇ ਦੱਤਾ ਵੀ ਹਾਜ਼ਰ ਸਨ।
ਕਾਂਗਰਸ ਸਰਕਾਰ ਬਣਨ ’ਤੇ ਬਹਾਲ ਕਰਾਂਵਾਂਗੇ ਕੱਟੇ ਕੁਨੈਕਸ਼ਨ : ਜੱਸਲ



