ਪਟਿਆਲਾ, 9 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਬੀਤੇ ਕੱਲ੍ਹ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਨੇ ਪੰਜਾਬੀ ਸਾਹਿਤ ਜਗਤ ਦੀ ਜਾਣੀ ਪਹਿਚਾਣੀ ਹਸਤੀ ਡਾ. ਧਰਮਿੰਦਰ ਸਿੰਘ ਉ¤ਭਾ ਦਾ ਚੌਥਾ ਕਾਵਿ ਸੰਗ੍ਰਹਿ ‘ਤੇਰੇ ਨਾਲ…’ ਖ਼ਾਲਸਾ ਕਾਲਜ, ਪਟਿਆਲਾ ਵਿਖੇ ਲੋਕ ਅਰਪਣ ਕੀਤਾ। ਇਸ ਰਿਲੀਜ਼ ਸਮਾਰੋਹ ਦੌਰਾਨ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਰਜਿਸਟਰਾਰ ਅਤੇ ਜ਼ੁਆਲੋਜੀ ਵਿਭਾਗ ਦੇ ਸਾਬਕਾ ਮੁਖੀ ਡਾ. ਦਵਿੰਦਰ ਸਿੰਘ ਨੇ ਬਤੌਰ ਵਿਸ਼ੇਸ਼ ਮਹਿਮਾਨ, ਪੰਜਾਬੀ ਦੇ ਪ੍ਰਮੁੱਖ ਕਵੀ ਡਾ. ਕੁਲਵੰਤ ਸਿੰਘ ਗਰੇਵਾਲ ਨੇ ਬਤੌਰ ਮੁੱਖ ਵਕਤਾ ਸ਼ਿਰਕਤ ਕੀਤੀੇ ਅਤੇ ਨੌਜਵਾਨ ਕਵੀ ਪਰਮਜੀਤ ਸਿੰਘ ਕੱਟੂ ਨੇ ਸਾਹਿਤ ਅਤੇ ਕਵਿਤਾ ਸਬੰਧੀ ਵੱਖ ਵੱਖ ਸਾਹਿਤਕਾਰਾਂ ਦੇ ਵਿਚਾਰਾਂ ਨੂੰ ਪੇਸ਼ ਕੀਤਾ। ਇਸ ਮੌਕੇ ਬੋਲਦੇ ਹੋਏ ਪ੍ਰੋ. ਕਿਰਪਾਲ ਸਿੰਘ ਜੀ ਬਡੂੰਗਰ ਨੇ ਡਾ. ਉ¤ਭਾ ਨੂੰ ਉਨ੍ਹਾਂ ਦੀ ਪੁਸਤਕ ‘ਤੇਰੇ ਨਾਲ…’ ਰਿਲੀਜ਼ ਹੋਣ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਸ ਪੁਸਤਕ ਵਿਚਲੀਆਂ ਸਾਰੀਆਂ ਕਾਵਿਤਾਵਾਂ ਅਰਥ ਭਰਪੂਰ ਹਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਕਵਿਤਾ ਸਾਹਿਤ ਦਾ ਇਕ ਅਜਿਹਾ ਰੂਪ ਹੈ ਜਿਸ ਰਾਹੀ ਮਨੁੱਖ ਦੀ ਚੰਗਿਆਈ ਅਤੇ ਨੇਕੀ ਸਾਹਮਣੇ ਆਉਂਦੀ ਹੈ।
ਪ੍ਰੋ. ਬਡੂੰਗਰ ਨੇ ਕਿਹਾ ਕਿ ਡਾ. ਉ¤ਭਾ ਨਾ ਕੇਵਲ ਸਾਹਿਤ ਦੇ ਖੇਤਰ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ ਬਲਕਿ ਪ੍ਰਬੰਧ ਅਤੇ ਪ੍ਰਸ਼ਾਸਨ ਦੇ ਖੇਤਰ ਵਿੱਚ ਵੀ ਉਨ੍ਹਾਂ ਦਾ ਯੋਗਦਾਨ ਲਾਮਿਸਾਲ ਹੈ ਉਨ੍ਹਾਂ ਕਿਹਾ ਕਿ ਛੋਟੀ ਉਮਰੇ ਡਾ. ਉ¤ਭਾ ਦੁਆਰਾ ਕੀਤੀਆਂ ਪ੍ਰਾਪਤੀਆਂ ਉਨ੍ਹਾਂ ਦੀ ਬਹੁਪਰਤੀ ਸ਼ਖ਼ਸੀਅਤ ਦੀ ਹਾਮੀ ਭਰਦੀਆਂ ਹਨ। ਉਨ੍ਹਾਂ ਨੇ ਕਿ ਮੈਂ ਲੰਮੇ ਸਮੇਂ ਤੋਂ ਡਾ. ਉ¤ਭਾ ਦੀ ਵਿਕਸਤ ਹੋ ਰਹੀ ਸ਼ਖ਼ਸੀਅਤ ਨੂੰ ਲਗਾਤਾਰ ਨੇੜੇ ਤੋਂ ਦੇਖ ਰਿਹਾ ਹਾਂ। ਉਨ੍ਹਾਂ ਕਿਹਾ ਕਿ ਉਹ ਸਹੀ ਅਰਥਾ ਵਿੱਚ ਆਪਣੇ ਮਾਪਿਆਂ ਦੇ ਸਪੁੱਤਰ ਸਿਧ ਹੋ ਰਹੇ ਹਨ।
ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਹ ਵੀ ਕਿਹਾ ਕਿ ਜਿਸ ਤਰ੍ਹਾਂ ਦੀਆਂ ਕਵਿਤਾਵਾਂ ਅਤੇ ਹੋਰ ਰਚਨਾਵਾਂ ਡਾ. ਉ¤ਭਾ ਵੱਲੋਂ ਲਿਖੀਆਂ ਗਈਆਂ ਹਨ ਉਹ ਪੰਜਾਬੀ ਸਾਹਿਤ ਦੇ ਖੇਤਰ ਵਿੱਚ ਇਕ ਨਿੱਗਰ ਸਥਾਨ ਬਣਾਉਣਗੀਆਂ। ਉਨ੍ਹਾਂ ਸਮੁੱਚੇ ਤੌਰ ’ਤੇ ਡਾ. ਉ¤ਭਾ ਦੀ ਸ਼ਲਾਘਾ ਕਰਦੇ ਹੋਏ ਕਿ ਸਿੱਖ ਪੰਥ ਅਤੇ ਕੌਮ ਨੂੰ ਉਨ੍ਹਾਂ ਤੋਂ ਵੱਡੀਆਂ ਆਸਾਂ ਹਨ।
ਡਾ. ਧਰਮਿੰਦਰ ਸਿੰਘ ਉ¤ਭਾ ਨੇ ਆਪਣੀ ਕਵਿਤਾ ਬਾਰੇ ਬੋਲਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸਭ ਤੋਂ ਵੱਧ ਖੁਸ਼ੀ ਉਸ ਵੇਲੇ ਹੁੰਦੀ ਹੈ ਜਦੋਂ ਉਹ ਕੋਈ ਨਵੀਂ ਕਵਿਤਾ ਦੀ ਰਚਨਾ ਕਰਦੇ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਕਵਿਤਾ ਨੂੰ ਵਾਰ ਵਾਰ ਪੜ੍ਹ ਕੇ ਅਤੇ ਸੁਣਾ ਕੇ ਚਾਅ ਚੜ੍ਹ ਜਾਂਦਾ ਹੈ।
ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲੇ ਤਿੰਨ ਕਾਵਿ ਸੰਗ੍ਰਹਿ ‘ਰਾਤ ਦਾ ਰੇਗਿਸਤਾਨ’, ‘’ਤੇ ਅੱਖਰ ਬੋਲ ਪਏ’ ਅਤੇ ‘ਬੂੰਦ ਤੋਂ ਸਾਗਰ’ ਪੰਜਾਬੀ ਸਾਹਿਤ ਜਗਤ ਦੀ ਝੋਲੀ ਵਿਚ ਪਾ ਚੁੱਕੇ ਹਨ। ਡਾ. ਉ¤ਭਾ ਹੁਣ ਤੱਕ ਗਿਆਨ ਸਾਹਿਤ ਅਤੇ ਪ੍ਰੇਰਣਾ ਸਾਹਿਤ ਨਾਲ ਸਬੰਧਤ ਪੰਜ ਪੁਸਤਕਾਂ ਦੀ ਪੰਜਾਬੀ ਵਿੱਚ ਰਚਨਾ ਕਰ ਚੁੱਕੇ ਹਨ।
ਡਾ. ਉ¤ਭਾ ਨੇ ਅੰਗਰੇਜ਼ੀ ਭਾਸ਼ਾ ਵਿੱਚ ਲਿਖੀਆਂ ਪੰਜ ਸਾਹਿਤਕ ਰਚਨਾਵਾਂ ਦਾ ਪੰਜਾਬੀ ਵਿੱਚ ਅਨੁਵਾਦ ਅਤੇ ਸਿੱਖ ਧਰਮ ਅਤੇ ਪੰਜਾਬੀ ਸਾਹਿਤ ਨਾਲ ਸਬੰਧਤ ਪੰਜ ਪੁਸਤਕਾਂ ਦੀ ਸੰਪਾਦਨਾ ਵੀ ਕੀਤੀ ਹੈ।
ਡਾ. ਦਵਿੰਦਰ ਸਿੰਘ ਨੇ ਕਿਹਾ ਕਿ ਡਾ. ਉ¤ਭਾ ਨੇ ਇਸ ਪੁਸਤਕ ਜਰੀਏ ਪੰਜਾਬੀ ਸਾਹਿਤ ਵਿੱਚ ਅਣਮੁੱਲਾ ਯੋਗਦਾਨ ਪਾਇਆ ਹੈ। ਡਾ. ਉ¤ਭਾ ਦੀ ਹਰ ਕਵਿਤਾ ਪਾਠਕ ਨੂੰ ਕੋਈ ਨਾ ਕੋਈ ਸੁਨੇਹਾ ਦਿੰਦੀ ਹੈ ਅਤੇ ਕਈ ਮੁਸ਼ਕਿਲਾਂ ਦਾ ਹੱਲ ਵੀ ਲੱਭਦੀ ਹੈ।
ਡਾ. ਕੁਲਵੰਤ ਸਿੰਘ ਗਰੇਵਾਲ ਨੇ ਕਿਹਾ ਕਿ ਕਵਿਤਾ ਲਿਖਣ ਲਈ ਦਿਮਾਗ਼ ਦੀ ਪਰਪੱਕਤਾ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਵਧੀਆ ਕਵਿਤਾ ਹੀ ਪਾਠਕਾਂ ਨੂੰ ਸਹੀ ਰਸਤਾ ਦਿਖਾਉਂਦੀ ਹੈ, ਮਨੁੱਖ ਦੀ ਸੋਚ ਨੂੰ ਉ¤ਚਾ ਚੁੱਕਦੀ ਹੈ ਅਤੇ ਰਿਸ਼ਤਿਆਂ ਨੂੰ ਹੋਰ ਮਜਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਇਸ ਗੱਲ ਦੀ ਅਥਾਹ ਖੁਸ਼ੀ ਹੈ ਕਿ ਕਾਵਿ ਸੰਗ੍ਰਹਿ ‘ਤੇਰੇ ਨਾਲ…’ ਕਵਿਤਾ ਦੇ ਮਿਆਰਾਂ ’ਤੇ ਐਨ ਪੂਰਾ ਉ¤ਤਰਦਾ ਹੈ।
ਕਾਲਜ ਦੀ ਲੋਕਲ ਮੈਨੇਜਿੰਗ ਕਮੇਟੀ ਦੇ ਐਡੀਸ਼ਨਲ ਸਕੱਤਰ ਸ੍ਰ. ਇੰਦਰਮੋਹਨ ਸਿੰਘ ਬਜਾਜ ਨੇ ਮੁੱਖ ਮਹਿਮਾਨ ਅਤੇ ਪਹੁੰਚੀਆਂ ਹੋਰ ਸਾਰੀਆਂ ਮਅੱਜ਼ਜ਼ ਸ਼ਖ਼ਸੀਅਤਾਂ ਦਾ ਇਸ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਧੰਨਵਾਦ ਕੀਤਾ।
ਪ੍ਰੋ. ਜਸਪ੍ਰੀਤ ਕੌਰ ਨੇ ਬਾਖ਼ੂਬੀ ਮੰਚ ਦਾ ਸੰਚਾਲਨ ਕੀਤਾ। ਇਸ ਸਮਾਰੋਹ ਦੌਰਾਨ ਸ੍ਰ. ਪਰਮਜੀਤ ਸਿੰਘ ਸਰੋਆ, ਕਾਲਜ ਦੀ ਲੋਕਲ ਮੈਨੇਜਿੰਗ ਕਮੇਟੀ ਦੇ ਐਡੀਸ਼ਨਲ ਸਕੱਤਰ ਸ੍ਰ. ਇੰਦਰਮੋਹਨ ਸਿੰਘ ਬਜਾਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਕਾਲਜਾਂ ਦੇ ਪ੍ਰਿੰਸੀਪਲ ਡਾ. ਕੁਲਦੀਪ ਸਿੰਘ ਬੱਲ, ਡਾ. ਕਸ਼ਮੀਰ ਸਿੰਘ, ਡਾ. ਰਮਨਜੀਤ ਕੌਰ, ਡਾ. ਜਸਬੀਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਸਾਹਿਤਕਾਰ ਪ੍ਰੋ. ਅੱਛਰੂ ਸਿੰਘ, ਸ. ਦਰਸ਼ਨ ਸਿੰਘ ਆਸ਼ਟ, ਡਾ. ਰਾਜਵੰਤ ਕੌਰ, ਡਾ. ਪਰਮਜੀਤ ਕੌਰ ਰੰਧਾਵਾ, ਮੈਡਮ ਸਵਰਨਜੀਤ ਕੌਰ ਉ¤ਭਾ, ਮੈਡਮ ਪਰਮਿੰਦਰ ਕੌਰ ਕ੍ਰਾਂਤੀ ਤੋਂ ਇਲਾਵਾ ਕਾਲਜ ਦਾ ਬਹੁ-ਗਿਣਤੀ ਸਟਾਫ਼ ਵੀ ਹਾਜ਼ਰ ਸੀ।
ਡਾ. ਧਰਮਿੰਦਰ ਸਿੰਘ ਉ¤ਭਾ ਦਾ ਚੌਥਾ ਕਾਵਿ ਸੰਗ੍ਰਹਿ ‘ਤੇਰੇ ਨਾਲ …’ ਲੋਕ ਅਰਪਣ



