Skip to content
Independent perspectives. Global stories.
BREAKING

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ’ਚ ਨਵੀਂ ਨਿਯੁਕਤੀ: ਮੈਡਮ ਡਾ. ਰੰਧਾਵਾ ਬਣੇ ਸਹਾਇਕ ਡਾਇਰੈਕਟਰ ਸਪੋਰਟਸ ਅਤੇ ਕਲਚਰ

Share this story

image ਚੰਡੀਗੜ੍ਹ, 10 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਏ ਜਾ ਰਹੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵਿਚ ਡਾ. ਪਰਮਿੰਦਰ ਕੌਰ ਰੰਧਾਵਾ, ਐਸੋਸੀਏਟ ਪ੍ਰੋਫੈਸਰ, ਮਾਤਾ ਗੁਜਰੀ ਕਾਲਜ, ਫ਼ਤਹਿਗੜ੍ਹ ਸਾਹਿਬ ਨੇ ਅੱਜ ਮਿਤੀ 10-03-2017  ਨੂੰ ਬਤੌਰ ਅਸਿਸਟੈਂਟ ਡਾਇਰੈਕਟਰ ਸਪੋਰਟਸ ਅਤੇ ਕਲਚਰ ਜੁਆਇੰਨ ਕਰ ਲਿਆ ਹੈ। ਡਾ. ਧਰਮਿੰਦਰ ਸਿੰਘ ਉੱਭਾ, ਡਾਇਰੈਕਟਰ ਐਜੂਕੇਸ਼ਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਸਿੱਖਿਆ ਪ੍ਰਬੰਧਾਂ ਨੂੰ ਬਿਹਤਰ ਅਤੇ ਹੋਰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਕਈ ਨਵੇਂ ਫੈਸਲੇ ਲਏ ਗਏ ਹਨ। ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਸਮੁੱਚੇ ਵਿਦਿਅਕ ਅਦਾਰਿਆਂ ਜਿੰਨ੍ਹਾਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਕੂਲ ਅਤੇ ਕਾਲਜ, ਇੰਜਨੀਅਰਿੰਗ ਅਤੇ ਮੈਡੀਕਲ ਕਾਲਜ ਅਤੇ ਯੂਨੀਵਰਸਿਟੀਆਂ ਵਿਚ ਖੇਡਾਂ ਅਤੇ ਸੱਭਿਆਚਾਰ ਪ੍ਰਤੀ ਵਿਸ਼ੇਸ਼ ਚੇਤੰਨਤਾ ਪੈਦਾ ਕਰਨ ਹਿਤ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵਿਖੇ ਅਸਿਸਟੈਂਟ ਡਾਇਰੈਕਟਰ ਸਪੋਰਸਟਸ ਅਤੇ ਕਲਚਰ ਦੀ ਅਸਾਮੀ ਉਤਪੰਨ ਕੀਤੀ ਗਈ ਹੈ ਜਿਸ ਦਾ ਐਡੀਸ਼ਨਲ ਚਾਰਜ ਡਾ. ਪਰਮਿੰਦਰ ਕੌਰ ਰੰਧਾਵਾ ਨੂੰ ਦਿੱਤਾ ਗਿਆ ਹੈ। ਡਾ. ਪਰਮਿੰਦਰ ਕੌਰ ਰੰਧਾਵਾ ਰਾਸ਼ਟਰੀ ਪੱਧਰ ਦੇ ਬਾਸਕਿਟ ਬਾਲ ਅਤੇ ਹੈਂਡਬਾਲ ਦੇ ਖਿਡਾਰੀ ਰਹੇ ਹਨ। ਇਨ੍ਹਾਂ ਪਾਸ ਵੱਖ-ਵੱਖ ਉਚੇਰੀ ਵਿਦਿਆ ਦੀਆਂ ਸੰਸਥਾਵਾਂ ਵਿਚ 33 ਸਾਲ ਦਾ ਖੇਡਾਂ ਦੇ ਖੇਤਰ ਵਿਚ ਅਧਿਆਪਨ, ਸਪੋਰਟਸ ਅਤੇ ਕਲਚਰ ਦਾ ਤਜ਼ਰਬਾ ਹੈ। ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਡਾ. ਪਰਮਿੰਦਰ ਕੌਰ ਰੰਧਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਸਾਰੀਆਂ ਸੰਸਥਾਵਾਂ ਵਿਚ ਜਾ ਕੇ ਉਥੋਂ ਦੀਆਂ ਉਪਲਬਧ ਸਹੂਲਤਾਂ, ਖੇਡਾਂ, ਸੱਭਿਆਚਾਰਕ ਸਰਗਰਮੀਆਂ ਅਤੇ ਵੱਖ-ਵੱਖ ਸੰਸਥਾਵਾਂ ਦੀਆਂ ਪ੍ਰਾਪਤੀਆਂ ਦਾ ਵਿਸ਼ਲੇਸ਼ਣ ਕਰਨਗੇ ਅਤੇ ਉਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖੇਡਾਂ ਅਤੇ ਸੱਭਿਆਚਾਰ ਦੇ ਖੇਤਰ ਵਿਚ ਠੋਸ ਨੀਤੀ ਤਿਆਰ ਕਰਦੇ ਹੋਏ ਇੱਕ ਵਿਜ਼ਨ ਡਾਕੂਮੈਂਟ ਬਣਾਇਆ ਜਾਵੇਗਾ ਜਿਸ ਉਪਰੰਤ ਸਾਰੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਕਰਨ ਹਿਤ ਉਪਰਾਲੇ ਕੀਤੇ ਜਾਣਗੇ। ਡਾ. ਧਰਮਿੰਦਰ ਸਿੰਘ ਉੱਭਾ, ਡਾਇਰੈਕਟਰ ਐਜੂਕੇਸ਼ਨ ਨੇ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੀ ਦੀ ਦੂਰ ਦ੍ਰਿਸ਼ਟੀ ਅਤੇ ਸਿੱਖਿਆ ਨੂੰ ਸਮਪਰਪਿਤ ਸੋਚ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਡਾ. ਪਰਮਿੰਦਰ ਕੌਰ ਰੰਧਾਵਾ ਦੀ ਨਿਯੁਕਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਰੇ ਵਿਦਿਅਕ ਅਦਾਰਿਆਂ ਨੂੰ ਖੇਡਾਂ ਅਤੇ ਸੱਭਿਆਚਾਰ ਦੇ ਖੇਤਰ ਵਿਚ ਹੋਰ ਉਤਸ਼ਾਹ ਅਤੇ ਬਲ ਮਿਲੇਗਾ ਅਤੇ ਇਨ੍ਹਾਂ ਵਿਦਿਅਕ ਅਦਾਰਿਆਂ ਵਿਚ ਪੜ੍ਹਣ ਵਾਲੇ ਵਿਦਿਆਰਥੀ ਹੋਰ ਮੱਲਾਂ ਮਾਰਨ ਦੇ ਸਮਰੱਥ ਹੋਣਗੇ। ਇਸ ਮੌਕੇ ’ਤੇ ਵਿਸ਼ੇਸ਼ ਤੌਰ ’ਤੇ ਡਾ. ਪਰਮਿੰਦਰ ਕੌਰ ਰੰਧਾਵਾ ਦਾ ਸਨਮਾਨ ਕਰਨ ਲਈ ਪਹੁੰਚੇ ਬੀਬੀ ਪਰਮਜੀਤ ਕੌਰ ਲਾਂਡਰਾ, ਮੈਬਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਚੇਅਰਪਰਸਨ ਮਹਿਲਾ ਕਮਿਸ਼ਨ (ਪੰਜਾਬ) ਨੇ ਮੁਬਾਰਕਬਾਦ ਦਿੰਦੇ ਹੋਏ ਇਹ ਆਸ ਪ੍ਰਗਟ ਕੀਤੀ ਕਿ ਬੀਬੀ ਰੰਧਾਵਾ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਦਾਰਿਆਂ ਦੇ ਨੌਜਵਾਨਾਂ ਲਈ ਇੱਕ ਮਾਰਗ ਦਰਸ਼ਕ ਸਿੱਧ ਹੋਵੇਗੀ। ਇਸ ਮੌਕੇ ’ਤੇ ਡਾ. ਜਤਿੰਦਰ ਸਿੰਘ ਸਿੱਧੂ, ਡਾਇਰੈਕਟਰ ਪ੍ਰਿੰਸੀਪਲ, ਮਾਤਾ ਗੁਜਰੀ ਕਾਲਜ, ਫ਼ਤਹਿਗੜ੍ਹ ਸਹਿਬ; ਡਾ. ਕਸ਼ਮੀਰ ਸਿੰਘ, ਪ੍ਰਿੰਸੀਪਲ, ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ੍ਰੀ ਆਨੰਦਪੁਰ ਸਾਹਿਬ; ਡਾ. ਸੁਖਦੇਵ ਸਿੰਘ, ਪ੍ਰਿੰਸੀਪਲ, ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਖਾਲਸਾ ਕਾਲਜ, ਪੰਜੋਖਰਾ ਸਾਹਿਬ, ਅੰਬਾਲਾ; ਡਾ. ਵੰਦਨਾ ਨਰੂਲਾ, ਡਿਪਟੀ ਡਾਇਰੈਕਟਰ ਸਕੂਲਜ਼; ਸ. ਜਗੀਰ ਸਿੰਘ, ਮੈਨੇਜਰ ਗੁਰਦੁਆਰਾ ਸ੍ਰੀ ਅੰਬ ਸਾਹਿਬ ਅਤੇ ਮਾਤਾ ਗੁਜਰੀ ਕਾਲਜ, ਫਤਹਿਗੜ੍ਹ ਸਾਹਿਬ ਦੇ ਪ੍ਰੋਫੈਸਰ ਸਾਹਿਬਾਨ ਮੌਜੂਦ ਸਨ।

WRITTEN BY