Skip to content
Independent perspectives. Global stories.
BREAKING

ਜ਼ਿਲ੍ਹਾ ਬਠਿੰਡਾ ’ਚ ਕਾਂਗਰਸ ਤੇ ਆਮ ਆਦਮੀ ਪਾਰਟੀ ਦੀ 3-3 ਸੀਟਾਂ ’ਤੇ ਜਿੱਤ

Share this story

image ਬਠਿੰਡਾ, 11 ਮਾਰਚ (ਰਾਮ ਰੇਸ਼ਮ ਨਥੇਹਾ)- ਜ਼ਿਲ੍ਹੇ ਦੇ 6 ਵਿਧਾਨ ਸਭਾ ਹਲਕਿਆਂ ਵਿਚੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਲੋਂ 3-3 ਸੀਟਾਂ ’ਤੇ ਜਿੱਤ ਦਰਜ ਕੀਤੀ ਗਈ। ਬਠਿੰਡਾ ਸ਼ਹਿਰੀ ਤੋਂ ਕਾਂਗਰਸ ਦੇ ਉਮੀਦਵਾਰ ਸ਼੍ਰੀ ਮਨਪ੍ਰੀਤ ਸਿੰਘ ਬਾਦਲ, ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਰੁਪਿੰਦਰ ਕੌਰ ਰੂਬੀ, ਭੁੱਚੋ ਮੰਡੀ ਤੋਂ ਕਾਂਗਰਸ ਪਾਰਟੀ ਦੇ ਸ਼੍ਰੀ ਪ੍ਰੀਤਮ ਸਿੰਘ ਕੋਟਭਾਈ, ਰਾਮਪੁਰਾ ਫੂਲ ਤੋਂ ਕਾਂਗਰਸ ਦੇ ਸ਼੍ਰੀ ਗੁਰਪ੍ਰੀਤ ਸਿੰਘ ਕਾਂਗੜ, ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਬਲਜਿੰਦਰ ਕੌਰ ਅਤੇ ਮੌੜ ਤੋਂ ਆਮ ਆਦਮੀ ਪਾਰਟੀ ਦੇ ਸ਼੍ਰੀ ਜਗਦੇਵ ਸਿੰਘ ਨੇ ਜਿੱਤ ਪ੍ਰਾਪਤ ਕੀਤੀ। ਪ੍ਰਾਪਤ ਵੇਰਵਿਆਂ ਅਨੁਸਾਰ ਬਠਿੰਡਾ ਸ਼ਹਿਰੀ ਤੋਂ ਕਾਂਗਰਸ ਦੇ ਸ਼੍ਰੀ ਮਨਪ੍ਰੀਤ ਸਿੰਘ ਬਾਦਲ ਨੂੰ 63942, ਆਮ ਆਦਮੀ ਪਾਰਟੀ ਦੇ ਸ਼੍ਰੀ ਦੀਪਕ ਬਾਂਸਲ ਨੂੰ 45462, ਸ਼੍ਰੋਮਣੀ ਅਕਾਲੀ ਦਲ ਦੇ ਸ਼੍ਰੀ ਸਰੂਪ ਚੰਦ ਸਿੰਗਲਾ ਨੂੰ 37177, ਬਹੁਜਨ ਸਮਾਜ ਪਾਰਟੀ ਦੇ ਸ਼੍ਰੀ ਸੁਰੇਸ ਕੁਮਾਰ ਨੂੰ 913 ਵੋਟਾਂ ਪ੍ਰਾਪਤ ਹੋਈਆਂ। ਬਠਿੰਡਾ ਦਿਹਾਤੀ ਹਲਕੇ ਵਿਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਰੁਪਿੰਦਰ ਕੌਰ ਰੂਬੀ ਨੂੰ 51572, ਸ਼੍ਰੋਮਣੀ ਅਕਾਲੀ ਦਲ ਦੇ ਸ਼੍ਰੀ ਅਮਿਤ ਰਤਨ ਕੋਟਫੱਤਾ ਨੂੰ 40794, ਕਾਂਗਰਸ ਪਾਰਟੀ ਦੇ ਸ਼੍ਰੀ ਹਰਵਿੰਦਰ ਸਿੰਘ ਲਾਡੀ 28939, ਬਹੁਜਨ ਸਮਾਜ ਪਾਰਟੀ ਦੇ ਦਵਿੰਦਰ ਪਾਲ ਸਿੰਘ ਨੂੰ 1037, ਅਜਾਦ ਉਮੀਦਵਾਰ ਗੁਰਸੇਵਕ ਸਿੰਘ ਨੂੰ 1035 ਅਤੇ ਕਮਿਊਨਿਸਟ ਪਾਰਟੀ ਆਫ਼ ਇੰਡੀਆ ਦੇ ਸ਼੍ਰੀ ਸੁਰਜੀਤ ਸਿੰਘ ਸੋਹੀ ਨੂੰ 909 ਵੋਟਾਂ ਪ੍ਰਾਪਤ ਹੋਈਆਂ। ਹਲਕਾ ਭੁੱਚੋ ਮੰਡੀ ਤੋਂ ਕਾਂਗਰਸ ਦੇ ਸ਼੍ਰੀ ਪ੍ਰੀਤਮ ਸਿੰਘ ਕੋਟਭਾਈ ਨੂੰ 51605, ਆਮ ਆਦਮੀ ਪਾਰਟੀ ਦੇ ਸ਼੍ਰੀ ਜਗਸੀਰ ਸਿੰਘ ਨੂੰ 50960, ਸ਼੍ਰੋਮਣੀ ਅਕਾਲੀ ਦੇ ਸ਼੍ਰੀ ਹਰਪ੍ਰੀਤ ਸਿੰਘ ਨੂੰ 44025, ਅਜ਼ਾਦ ਉਮੀਦਵਾਰ ਸ਼੍ਰੀ ਕਿਰਨਜੀਤ ਸਿੰਘ ਗਹਿਰੀ ਨੂੰ 1775 ਅਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਮੁਮਤਾਜ ਨੂੰ 1137 ਵੋਟਾਂ ਪ੍ਰਾਪਤ ਹੋਈਆਂ। ਹਲਕਾ ਰਾਮਪੁਰਾ ਫੂਲ ਤੋਂ ਕਾਂਗਰਸ ਦੇ ਉਮੀਦਵਾਰ ਸ਼੍ਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ 55269, ਸ਼੍ਰੋਮਣੀ ਅਕਾਲੀ ਦਲ ਦੇ ਸ਼੍ਰੀ ਸਿਕੰਦਰ ਸਿੰਘ ਮਲੂਕਾ ਨੂੰ 44884, ਆਮ ਆਦਮੀ ਪਾਰਟੀ ਦੇ ਸ਼੍ਰੀ ਮਨਜੀਤ ਸਿੰਘ ਸਿੱਧੂ ਨੂੰ 32693, ਅਜ਼ਾਦ ਉਮੀਦਵਾਰ ਸ਼੍ਰੀ ਪਰਮਜੀਤ ਸਿੰਘ ਸਿੱਧੂ ਨੂੰ 666 ਅਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸ਼੍ਰੀ ਅਵਤਾਰ ਸਿੰਘ ਨੂੰ 648 ਵੋਟਾਂ ਪ੍ਰਾਪਤ ਹੋਈਆਂ। ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ: ਬਲਜਿੰਦਰ ਕੌਰ ਨੂੰ 54553, ਕਾਂਗਰਸ ਪਾਰਟੀ ਦੇ ਸ਼੍ਰੀ ਖੁਸ਼ਬਾਜ ਸਿੰਘ ਜਟਾਣਾ ਨੂੰ 35260, ਸ਼੍ਰੋਮਣੀ ਅਕਾਲੀ ਦਲ ਦੇ ਸ਼੍ਰੀ ਜੀਤ ਮਹਿੰਦਰ ਸਿੰਘ ਸਿੱਧੂ ਨੂੰ 34473, ਬਹੁਜਨ ਸਮਾਜ ਪਾਰਟੀ ਦੇ ਸ਼੍ਰੀ ਹਰਜਿੰਦਰ ਸਿੰਘ ਨੂੰ 1346 ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸ਼੍ਰੀ ਅਵਤਾਰ ਸਿੰਘ ਚੋਪੜਾ ਨੂੰ 596 ਵੋਟਾਂ ਪ੍ਰਾਪਤ ਹੋਈਆਂ। ਮੌੜ ਵਿਧਾਨ ਸਭਾ ਹਲਕੇ ’ਚ ਆਮ ਆਦਮੀ ਪਾਰਟੀ ਦੇ ਸ਼੍ਰੀ ਜਗਦੇਵ ਸਿੰਘ ਨੂੰ 62282, ਸ਼੍ਰੋਮਣੀ ਅਕਾਲੀ ਦਲ ਦੇ ਸ਼੍ਰੀ ਜਨਮੇਜਾ ਸਿੰਘ ਸੇਖੋਂ ਨੂੰ 47605, ਕਾਂਗਰਸ ਦੇ ਸ਼੍ਰੀ ਹਰਮੰਦਰ ਸਿੰਘ ਜੱਸੀ ਨੂੰ 23087, ਅਜ਼ਾਦ ਉਮੀਦਵਾਰ ਸ਼੍ਰੀ ਸੁਖਰਾਜ ਸਿੰਘ ਨੱਤ ਨੂੰ 1938 ਵੋਟਾਂ ਪ੍ਰਾਪਤ ਹੋਈਆਂ।

WRITTEN BY