ਸ੍ਰੀ ਅਨੰਦਪੁਰ ਸਾਹਿਬ 12 ਮਾਰਚ (ਦਵਿੰਦਰਪਾਲ ਸਿੰਘ, ਅੰਕੁਸ਼)- ਅੱਜ ਹੋਲੇ ਮਹੱਲੇ ਮੌਕੇ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪ੍ਰੈਸ ਨਾਲ ਗੱਲਬਾਤ ਕਰਦਿਆਂ ਸਲੌਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਲੱਖਾਂ ਦੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਦੀ ਸ਼ਰਧਾ ਵਿਲੱਖਣ ਹੈ। ਹੋਲਾ ਮਹੱਲਾ ਸਾਡੀਆਂ ਸਿੱਖ ਵਿਰਾਸਤੀ ਪ੍ਰੰਪਰਾਵਾਂ ਦੀ ਸਿਖਰਲੀ ਮਿਸਾਲ ਹੈ ਜੋ ਸਾਨੂੰ ਦਸਮ ਪਾਤਸ਼ਾਹ ਜੀ ਨੇ ਬਖਸ਼ੀ ਹੈ। ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਸਬੰਧੀ ਰਿਪੋਰਟ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪ ਦਿੱਤੀ ਹੈ, ਹੁਣ ਸਿੰਘ ਸਾਹਿਬਾਨ ਨੇ ਦੇਖਣਾ ਹੈ ਕਿ ਕੀ ਕਾਰਵਾਈ ਕਰਨੀ ਹੈ। ਇਸ ਮੌਕੇ ਪ੍ਰੋ: ਬਡੂੰਗਰ ਨੂੰ ਸ. ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ ਤੇ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਰੇਸ਼ਮ ਸਿੰਘ, ਸ. ਹਰਭਜਨ ਸਿੰਘ ਵਕਤਾ ਪਬਲੀਸਿਟੀ ਅਸਿਸਟੈਂਟ, ਸ. ਲਖਵਿੰਦਰ ਸਿੰਘ, ਭਾਈ ਅਮਰਜੀਤ ਸਿੰਘ ਜੰਡੀ, ਭਾਈ ਗੁਰਬਚਨ ਸਿੰਘ ਕਲਸੀਆਂ, ਭਾਈ ਭਾਈ ਹੀਰਾ ਸਿੰਘ ਮਨਿਹਾਲਾ ਤੇ ਭਾਈ ਲਵਪ੍ਰੀਤ ਸਿੰਘ ਪ੍ਰਚਾਰਕ ਆਦਿ ਹਾਜ਼ਰ ਸਨ।
ਹੋਲਾ ਮਹੱਲਾ ਸਿੱਖ ਵਿਰਾਸਤੀ ਪ੍ਰੰਪਰਾਵਾਂ ਦੀ ਸਿਖਰਲੀ ਮਿਸਾਲ : ਪ੍ਰੋ. ਬਡੂੰਗਰ



