Skip to content
Independent perspectives. Global stories.
BREAKING

ਕੈਪਟਨ ਅਮਰਿੰਦਰ ਸਿੰਘ 16 ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਲੈਣਗੇ ਹਲਫ਼

Share this story

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਜਾਣ ਪਿੱਛੋਂ ਰਾਜਪਾਲ ਕੋਲ ਸਰਕਾਰ ਬਣਾਉਣ ਦਾ ਦਾਅਵਾ ਪੇਸ਼
imageਚੰਡੀਗੜ੍ਹ, 12 ਮਾਰਚ (ਬਲਜੀਤ ਸਿੰਘ ਬਰਾੜ)- ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਐਤਵਾਰ ਨੂੰ ਸਰਬਸੰਮਤੀ ਨਾਲ ਪੰਜਾਬ ‘ਚ ਕਾਂਗਰਸ ਵਿਧਾਇਕ ਧਿਰ ਦਾ ਨਵਾਂ ਲੀਡਰ ਚੁਣ ਲਿਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਰਸਮੀ ਤੌਰ ‘ਤੇ ਰਾਜਪਾਲ ਸ੍ਰੀ ਵੀਪੀ ਸਿੰਘ ਨਾਲ ਰਾਜ ਭਵਨ ਵਿਖੇ ਮੁਲਾਕਾਤ ਕਰਕੇ ਪੰਜਾਬ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਉਹ ਸੂਬੇ ਦੇ ਨਵੇਂ ਮੁੱਖ ਮੰਤਰੀ ਵਜੋਂ ਇੱਥੇ 16 ਮਾਰਚ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਸਾਥੀ ਮੰਤਰੀਆਂ ਨਾਲ ਅਹੁਦੇ ਦਾ ਹਲਫ ਲੈਣਗੇ। ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਅਰੰਭ ਦਿੱਤੀਆਂ ਗਈਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਦ¤ਸਿਆ ਕਿ ਉਨ੍ਹਾਂ ਨਾਲ ਕੈਬਿਨੇਟ ਦੇ ਕੁਝ ਮੈਂਬਰ ਵੀ ਅਹੁਦੇ ਦੀ ਸਹੁੰ ਚੁ¤ਕਣਗੇ, ਪਰ ਉਨ੍ਹਾਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ।ਏ.ਆਈ.ਸੀ.ਸੀ. ਜਨਰਲ ਸਕ¤ਤਰ ਪੰਜਾਬ ਮਾਮਲਿਆਂ ਲਈ ਇੰਚਾਰਜ਼ ਆਸ਼ਾ ਕੁਮਾਰੀ ਨੇ ਪ¤ਤਰਕਾਰਾਂ ਨੂੰ ਦ¤ਸਿਆ ਕਿ ਕੈਪਟਨ ਅਮਰਿੰਦਰ ਦੀ ਕਾਂਗਰਸ ਵਿਧਾਇਕ ਧਿਰ ਦੇ ਲੀਡਰ ਵਜੋਂ ਚੋਣ ਕਾਂਗਰਸ ਭਵਨ ’ਚ ਹੋਈ, ਜਿਥੇ ਸਾਰਿਆਂ ਨਵੇਂ ਚੁਣੇ ਵਿਧਾਇਕਾਂ ਨੇ ਇਕ ਲਾਈਨ ਦਾ ਮਤਾ ਪਾਸ ਕਰਕੇ ਕਾਂਗਰਸ ਵਿਧਾਇਕ ਧਿਰ ਦੇ ਨਵੇਂ ਲੀਡਰ ’ਤੇ ਫੈਸਲਾ ਲੈਣ ਬਾਰੇ ਏ.ਆਈ.ਸੀ.ਸੀ. ਪ੍ਰਧਾਨ ਸੋਨੀਆ ਗਾਂਧੀ ਤੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਅਧਿਕਾਰ ਸੌਂਪ ਦਿੱਤਾ।ਆਸ਼ਾ ਕੁਮਾਰੀ ਨੇ ਰਾਹੁਲ ਗਾਂਧੀ ਨੂੰ ਫੋਨ ਤੋਂ ਬਾਅਦ ‘ਚ ਵਿਧਾਇਕਾਂ ਨੂੰ ਦ¤ਸਿਆ ਕਿ ਰਾਹੁਲ ਗਾਂਧੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਦੇ ਨਾਂਮ ਦਾ ਨਵੇਂ ਸੀ.ਐਲ.ਪੀ ਲੀਡਰ ਵਜੋਂ ਪ੍ਰਸਤਾਅ ਦਿ¤ਤਾ ਹੈ। ਇਸ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਆਪਣੇ ਹ¤ਥ ਖੜ੍ਹੇ ਕਰਕੇ ਸਰਬਸੰਮਤੀ ਨਾਲ ਕੈਪਟਨ ਅਮਰਿੰਦਰ ਨੂੰ ਆਪਣਾ ਲੀਡਰ ਚੁਣ ਲਿਆ।ਇਸ ਮੌਕੇ ਏ.ਆਈ.ਸੀ.ਸੀ ਆਗੂਆਂ ‘ਚ ਅਸ਼ੋਕ ਗਹਿਲੋਤ (ਪੰਜਾਬ ਚੋਣਾਂ ਲਈ ਕਾਂਗਰਸ ਸਕ੍ਰੀਨਿੰਗ ਕਮੇਟੀ ਦੇ ਮੁਖੀ) ਤੇ ਹਰੀਸ਼ ਚੌਧਰੀ (ਏ.ਆਈ.ਸੀ.ਸੀ ਸਕ¤ਤਰ) ਵੀ ਮੌਜੂਦ ਰਹੇ।ਮੀਟਿੰਗ ’ਚ ਵਿਧਾਇਕ ਚਰਨਜੀਤ ਸਿੰਘ ਚੰਨੀ ਨੇ ਇਕ ਬਿਆਨ ਪੜ੍ਹ ਕੇ ਪੰਜਾਬ ਦੇ ਲੋਕਾਂ ਦਾ ਹਾਲੇ ‘ਚ ਪੂਰੀਆਂ ਹੋਈਆਂ ਵਿਧਾਨ ਸਭਾ ਚੋਣਾਂ ’ਚ ਉਨ੍ਹਾਂ ਦੇ ਭਾਰੀ ਸਮਰਥਨ ਲਈ ਧੰਨਵਾਦ ਪ੍ਰਗਟਾਇਆ।ਕੈਪਟਨ ਅਮਰਿੰਦਰ ਬਾਅਦ ‘ਚ ਗਹਿਲੋਤ, ਆਸ਼ਾ ਕੁਮਾਰੀ ਤੇ ਚੌਧਰੀ ਨਾਲ ਰਾਜ ਭਵਨ ‘ਚ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨੂੰ ਮਿ¤ਲਣ ਗਏ ਤੇ ਰਸਮੀ ਤੌਰ ’ਤੇ ਸੂਬੇ ਅੰਦਰ ਅਗਲੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।ਰਾਜਪਾਲ ਨੇ ਕਾਂਗਰਸ ਦੀ ਜਿੱਤ ਲਈ ਕੈਪਟਨ ਅਮਰਿੰਦਰ ਨੂੰ ਵਧਾਈ ਦਿੱਤੀ ਤੇ ਪੰਜਾਬ ’ਚ ਨਵੀਂ ਸਰਕਾਰ ਬਣਾਉਣ ਲਈ ਰਸਮੀ ਤੌਰ ’ਤੇ ਉਨ੍ਹਾਂ ਨੂੰ ਸੱਦਾ ਦਿੱਤਾ।

WRITTEN BY