ਤਰਨਤਾਰਨ, 12 ਮਾਰਚ (ਆਹਲੂਵਾਲੀਆ)- ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ’ਚ ਕਾਂਗਰਸ ਪਾਰਟੀ ਨੇ ਰਿਕਾਰਡਤੋੜ ਸੀਟਾਂ ’ਤੇ ਜਿੱਤ ਦਾ ਝੰਡਾ ਗੱਡਦਿਆਂ ਇਤਿਹਾਸ ਸਿਰਜਿਆ ਹੈ ਅਤੇ ਇਸ ਜਿੱਤ ਨਾਲ ਵਿਰੋਧੀਆਂ ਦੇ ਸਾਰੇ ਭਰਮ ਭੁਲੇਖੇ ਦੂਰ ਹੋ ਗਏ ਹਨ। ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਬ੍ਰਿਗੇਡ ਦੇ ਸੂਬਾ ਪ੍ਰਧਾਨ ਗੁਰਬਾਜ ਸਿੰਘ ਗਿੱਲ ਕਾਜੀਕੋਟ ਨੇ ਕਾਂਗਰਸ ਪਾਰਟੀ ਦੀ ਜਿੱਤ ਦੀ ਖੁਸ਼ੀ ਵਿਚ ਪਿੰਡ ਕਾਜੀਕੋਟ ਵਿਖੇ ਲੱਡੂ ਵੰਡਦਿਆਂ ਕੀਤਾ। ਇਸ ਮੌਕੇ ’ਤੇ ਉਨ੍ਹਾਂ ਨੇ ਤਰਨਤਾਰਨ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਤਰਨਤਾਰਨ ਤੋਂ ਡਾ. ਧਰਮਬੀਰ ਅਗਨੀਹੋਤਰੀ, ਖੇਮਕਰਨ ਤੋਂ ਸੁਖਪਾਲ ਸਿੰਘ ਭੁੱਲਰ, ਖਡੂਰ ਸਾਹਿਬ ਤੋਂ ਰਮਨਜੀਤ ਸਿੰਘ ਸਿੱਕੀ ਅਤੇ ਪੱਟੀ ਤੋਂ ਹਰਮਿੰਦਰ ਸਿੰਘ ਗਿੱਲ ਵੱਲੋਂ ਜਿੱਤ ਦਾ ਝੰਡਾ ਗੱਡਣ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਸਮੁੱਚੇ ਵੋਟਰਾਂ, ਸਪੋਰਟਰਾਂ ਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਆਪਣੀਆਂ ਵੋਟਾਂ ਪਾ ਕੇ ਕਾਂਗਰਸ ਪਾਰਟੀ ਦਾ ਮਾਣ ਵਧਾਇਆ ਹੈ। ਗਿੱਲ ਕਾਜ਼ੀਕੋਟ ਨੇ ਕਿਹਾ ਕਿ ਚੋਣਾਂ ’ਚ ਮਿਲੇ ਫਤਵੇ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਵੇਖਣਾ ਚਾਹੁੰਦੇ ਹਨ ਕਿਉਂਕਿ ਉਹ ਹੀ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਆ ਕੇ ਹਰੇਕ ਵਰਗ ਨੂੰ ਖੁਸ਼ਹਾਲ ਬਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਗੱਲ ਇਹ ਹੈ ਕਿ ਹੈਟ੍ਰਿਕ ਬਣਾਉਣ ਦਾ ਦਾਅਵਾ ਕਰਨ ਵਾਲੀ ਅਕਾਲੀ ਭਾਜਪਾ ਨੂੰ ਤਾਂ ਹੁਣ ਵਿਰੋਧੀ ਧਿਰ ਵਿਚ ਵੀ ਬੈਠਣਾ ਨਸੀਬ ਨਹੀਂ ਹੋਵੇਗਾ। ਗਿੱਲ ਕਾਜ਼ੀਕੋਟ ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਕਾਂਗਰਸ ਪਾਰਟੀ ਦੀ ਜਿੱਤ ਦੀ ਖੁਸ਼ੀ ਵਿਚ ਆਪਣੇ ਜੱਦੀ ਘਰ ਪਿੰਡ ਕਾਜੀਕੋਟ ਵਿਖੇ ਲੱਡੂ ਵੰਡੇ ਗਏ ਤੇ ਆਤਿਸ਼ਬਾਜ਼ੀ ਵੀ ਚਲਾਈ ਗਈ। ਇਸ ਮੌਕੇ ’ਤੇ ਉਨ੍ਹਾਂ ਦੇ ਨਾਲ ਅਮਰ ਸਿੰਘ, ਚਰਨ ਸਿੰਘ ਫੌਜੀ, ਬੇਅੰਤ ਸਿੰਘ, ਗੁਰਬਾਜ ਸਿੰਘ, ਬਲਵਿੰਦਰ ਸਿੰਘ, ਸਾਹਿਬ ਸਿੰਘ, ਸੁਖਦੇਵ ਸਿੰਘ, ਸੋਨਾ ਸੰਧੂ, ਸੁਖਬੀਰ ਸਿੰਘ, ਪ੍ਰੇਮ ਸਿੰਘ, ਮਨਜੀਤ ਸਿੰਘ, ਹਰਦੀਪ ਸਿੰਘ, ਨਿਰਮਲ ਸਿੰਘ, ਹਰਮੇਸ਼ ਸਿੰਘ, ਸਰਵਨ ਸਿੰਘ, ਹਰਮੇਸ਼ ਸਿੰਘ, ਬਿਕਰਮ ਸਿੰਘ, ਜਰਨੈਲ ਸਿੰਘ, ਦਲਬੀਰ ਸਿੰਘ, ਦਿਲਬਾਗ ਸਿੰਘ ਨੰਬਰਦਾਰ, ਸਵਰਨ ਸਿੰਘ, ਸੁਖਬੀਰ ਸਿੰਘ, ਇੰਦਰਜੀਤ ਸਿੰਘ ਫੌਜੀ, ਗੁਰਦੀਪ ਸਿੰਘ, ਗੁਰਦਿਆਲ ਸਿੰਘ, ਹਰਬੰਸ ਸਿੰਘ, ਬਲਵਿੰਦਰ ਸਿੰਘ ਫੌਜੀ, ਨਿਰੰਜਣ ਸਿੰਘ ਸਰਪੰਚ, ਬਾਵਾ ਸਿੰਘ, ਕਸ਼ਮੀਰ ਸਿੰਘ, ਦਲਬੀਰ ਸਿੰਘ ਨੰਬਰਦਾਰ, ਮਲਕੀਤ ਸਿੰਘ ਆਦਿ ਹਾਜ਼ਰ ਸਨ।
ਕਾਂਗਰਸ ਦੀ ਵੱਡੀ ਜਿੱਤ ’ਤੇ ਆਈ.ਐਨ.ਸੀ.ਬੀ. ਦੇ ਪ੍ਰਧਾਨ ਗਿਲ ਕਾਜੀਕੋਟ ਨੇ ਲੱਡੂ ਵੰਡੇ, ਆਤਿਸ਼ਬਾਜੀ ਚਲਾਈ



