Skip to content
Independent perspectives. Global stories.
BREAKING

ਕੈਪਟਨ ਵੱਲੋਂ ਖਜ਼ਾਨੇ ਦੀ ਬਚਤ ਲਈ ਸਹੁੰ ਚੁੱਕ ਸਮਾਗਮ ਸਾਦਾ ਰੱਖਣ ਦੇ ਆਦੇਸ਼

Share this story

ਚੰਡੀਗੜ੍ਹ ਵਿੱਚ ਨਹੀਂ ਹੋਵੇਗਾ ਭੀੜ-ਭੜੱਕਾ
image ਚੰਡੀਗੜ੍ਹ, 14 ਮਾਰਚ- ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਨਾਮਜ਼ਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 16 ਮਾਰਚ ਨੂੰ ਚੰਡੀਗੜ੍ਹ ਵਿਖੇ ਰੱਖੇ ਗਏ ਸਹੁੰ ਚੁੱਕ ਸਮਾਗਮ ਨੂੰ ਸਾਦਾ ਰੱਖਣ ਦੇ ਆਦੇਸ਼ ਦਿੱਤੇ ਹਨ। ਪੰਜਾਬਦੀ ਵਿੱਤੀ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਫਜ਼ੂਲ ਖਰਚੀ ਤੋਂ ਬਚਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਪਾਰਟੀ ਦੇ ਸਾਰੇ ਵਿਧਾਇਕਾਂ ਨੂੰ ਆਖਿਆ ਗਿਆ ਹੈ ਕਿ ਉਹ ਸਮਾਗਮ ਲਈ ਸੱਦਾ ਪੱਤਰ ਸੀਮਤ ਰੱਖਣ ਅਤੇ ਚੰਡੀਗੜ੍ਹ ਵਿੱਚ ਭੀੜ-ਭੜੱਕਾ ਨਾ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਇਸ ‘ਮਾਸਟਰ ਸਟਰੋਕ’ ਨਾਲ ਸਮੂਹ ਪੰਜਾਬੀਆਂ ਦੇ ਦਿਲ ਜਿੱਤ ਲਏ ਹਨ।
ਕੈਪਟਨ ਅਮਰਿੰਦਰ ਸਿੰਘ ਆਪਣੇ ਕੈਬਨਿਟ ਸਾਥੀਆਂ ਸਮੇਤ 16 ਮਾਰਚ ਨੂੰ ਸਵੇਰੇ 11 ਵਜੇ ਪੰਜਾਬ ਰਾਜ ਭਵਨ ਵਿਖੇ ਅਹੁਦੇ ਦਾ ਹਲਫ ਲੈਣਗੇ। ਸਹੁੰ ਚੁਕਾਉਣ ਦੀ ਰਸਮ ਪੰਜਾਬ ਦੇ ਰਾਜਪਾਲ ਸ੍ਰੀ ਵੀਪੀ ਸਿੰਘ ਬਦਨੌਰ ਨਿਭਾਉਣਗੇ। ਕੈਪਟਨ ਦੀ ਕੈਬਨਿਟ ਵਿੱਚ 10 ਮੰਤਰੀਆਂ ਨੂੰ ਸ਼ਾਮਿਲ ਕਰਨ ਦੀ ਰਿਪੋਰਟ ਹੈ। ਕੈਬਨਿਟ ਵਿੱਚ ਪਹਿਲਾਂ ਦੇ ਅਨੁਮਾਨ ਮੁਤਾਬਿਕ ਅੰਮ੍ਰਿਤਸਰ ਤੋਂ ਵਿਧਾਇਕ ਅਤੇ ਸਾਬਕਾ ਕ੍ਰਿਕਟਰ ਸ੍ਰੀ ਨਵਜੋਤ ਸਿੰਘ ਸਿੱਧੂ ਨੂੰ ਉੱਪ ਮੁੱਖ ਮੰਤਰੀ ਨਹੀਂ ਬਣਾਇਆ ਜਾ ਰਿਹਾ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਸੂਬੇ ਦੇ ਵਿੱਤੀ ਹਾਲਤਾਂ ਨੂੰ ਦੇਖਦੇ ਹੋਏ ਸਹੁੰ ਚੁੱਕ ਸਮਾਗਮ ’ਤੇ ਉਹ ਬੇਲੋੜਾ ਖਰਚਾ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਨੂੰ ਪਿਛਲੀ ਸਰਕਾਰ ਵੱਲੋਂ ਪੈਦਾ ਕੀਤੇ ਗਏ ਬਦਹਾਲੀ ਦੇ ਹਾਲਾਤਾਂ ’ਚੋਂ ਕੱਢਣ ਲਈ ਵਚਨਬੱਧ ਹਨ। ਕੈਪਟਨ ਨੇ ਸਾਰੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਵੀ ਪ੍ਰੋਗਰਾਮ ਨੂੰ ਸਧਾਰਨ ਰੱਖਣ ਵਾਸਤੇ ਆਪਣੇ ਨਿੱਜੀ ਸੱਦਿਆਂ ਨੂੰ ਘੱਟੋ-ਘੱਟ ਰੱਖਣ ਲਈ ਕਿਹਾ ਹੈ।ਉਨ੍ਹਾਂ ਨੇ ਵਿਧਾਇਕਾਂ ਨੂੰ ਉਨ੍ਹਾਂ ਦੇ ਸਮਰਥਕਾਂ ਵੱਲੋਂ ਵੀ ਇਸੇ ਤਰ੍ਹਾਂ ਦਾ ਸੰਯਮ ਵਰਤੇ ਜਾਣ ਲਈ ਕਿਹਾ ਹੈ, ਜਿਨ੍ਹਾਂ ਨੂੰ ਚੰਡੀਗੜ੍ਹ ਦੀਆਂ ਸੜਕਾਂ ’ਤੇ ਜਾਮ੍ਹ ਲਾਉਂਦਿਆਂ ਸ਼ਹਿਰ ਦੇ ਲੋਕਾਂ ਵਾਸਤੇ ਸਮੱਸਿਆ ਨਹੀਂ ਪੈਦਾ ਕਰਨੀ ਚਾਹੀਦੀ ਹੈ।ਕੈਪਟਨ ਸੰਵਿਧਾਨਿਕ ਲੋੜਾਂ ਨੂੰ ਪੂਰਾ ਕਰਨ ਤੋਂ ਤੁਰੰਤ ਬਾਅਦ  ਨਿਜੀ ਤੌਰ ‘ਤੇ ਸਾਰਿਆਂ ਜ਼ਿਲ੍ਹਿਆਂ ਦਾ ਦੌਰਾ ਕਰਨਗੇ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਤੇ ਤਰੱਕੀ ਨੂੰ ਮੁੜ ਪੱਟੜੀ ’ਤੇ ਲਿਆਉਣ ਲਈ ਲੋਕਾਂ ਨੂੰ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਹੈ।

WRITTEN BY