Skip to content
Independent perspectives. Global stories.
BREAKING

ਗੁਰੂ ਰਵਿਦਾਸ ਮਹਾਰਾਜ ਦੇ 640ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

Share this story

image ਫਗਵਾੜਾ, 15 ਮਾਰਚ (ਪਰਵਿੰਦਰ ਜੀਤ ਸਿੰਘ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 640ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਸਮਾਗਮ ਗੁਰੂ ਰਵਿਦਾਸ ਜਨਮ ਉਤਸਵ ਕਮੇਟੀ ਖੋਥੜਾਂ ਰੋਡ ਫਗਵਾੜਾ ਵੱਲੋਂ ਸ਼ਰਧਾ ਪੂਰਵਕ ਮਨਾਇਆ ਗਿਆ। ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਕੇ.ਐਲ.ਚਾਂਦ. ਵੈਲਫੇਅਰ ਟਰੱਸਟ ਰਜਿ. ਯੂ.ਕੇ. ਦੇ ਸੰਸਥਾਪਕ ਅਤੇ ਵਾਇਸ ਆਫ ਯੁਰੋਪ ਅਵਾਰਡ ਨਾਲ ਸਨਮਾਨਤ ਗਾਇਕ ਕੇ.ਐਲ. ਚਾਂਦ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਟਰੱਸਟੀ ਹਰਮੇਸ਼ ਚੰਬਾ ਯੂ.ਕੇ., ਸ੍ਰੀਮਤੀ ਬਖਸ਼ੀਸ਼ ਕੌਰ ਯੂ.ਕੇ., ਸ੍ਰੀਮਤੀ ਸ਼ਿੰਦੋ ਕੌਰ ਕੈਸ਼ੀਅਰ ਅਤੇ ਟਰੱਸਟ ਦੇ ਸੂਬਾ ਕੋਆਰਡੀਨੇਟਰ ਰਜਿੰਦਰ ਕੁਮਾਰ ਬੰਟੀ ਵੀ ਸਨ। ਸਮਾਗਮ ਦੌਰਾਨ ਵਿਸ਼ੇਸ਼ ਮਹਿਮਾਨ ਵਜੋਂ ਹਲਕਾ ਵਿਧਾਇਕ ਸੋਮ ਪ੍ਰਕਾਸ਼ ਕੈਂਥ ਸ਼ਾਮਲ ਹੋਏ। ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਸੋਹਨ ਸਹਿਜਲ ਨੇ ਗੁਰੂ ਰਵਿਦਾਸ ਮਹਾਰਾਜ ਦੀ ਬਾਣੀ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਮਿਸ ਨੀਲਮ ਠੱਕਰਵਾਲ ਨੇ ਧਾਰਮਿਕ ਗੀਤਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਕੇ.ਐਲ.ਚਾਂਦ, ਵਿਧਾਇਕ ਸੋਮ ਪ੍ਰਕਾਸ਼ ਅਤੇ ਹੋਰਨਾਂ ਬੁਲਾਰਿਆਂ ਨੇ ਆਪੋ ਆਪਣੇ ਸੰਬੋਧਨ ਵਿਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀਆਂ ਸਿੱਖਿਆਵਾਂ ਤੇ ਚੱਲਦੇ ਹੋਏ ਸਮਾਜ ਸੇਵਾ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਆ। ਪ੍ਰਬੰਧਕਾਂ ਵਲੋਂ ਆਏ ਹੋਏ ਮੁੱਖ ਮਹਿਮਾਨਾਂ ਅਤੇ ਪਤਵੰਤਿਆਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਤ ਵੀ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਅਸ਼ੋਕ ਕੁਲਥਮ ਨੇ ਬਾਖੂਬੀ ਨਿਭਾਈ। ਇਸ ਮੌਕੇ ਪਿਆਰੇ ਲਾਲ, ਡਾ. ਰਜਿੰਦਰ ਚੌਕੜੀਆ, ਪੰਛੀ ਡੱਲੇਵਾਲੀਆ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਭਰ ਦੀਆਂ ਸੰਗਤਾਂ ਹਾਜ਼ਰ ਸਨ।

WRITTEN BY