ਚੰਡੀਗੜ੍ਹ- ਪੰਜਾਬ ਵਿਚ ਕਾਂਗਰਸ ਦੀ ਵੱਡੀ ਜਿੱਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਸਮੇਂ ਰੱਖੇ ਸਮਾਗਮ ’ਚ ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਉਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਲਿਖੇਸ਼ ਯਾਦਵ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਭੁਪਿੰਦਰ ਹੁੱਡਾ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਵੀਰਭੱਦਰ ਸਿੰਘ, ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਫਾਰੂਖ ਅਬਦੁੱਲਾ ਸਮੇਤ 28 ਦੇ ਕਰੀਬ ਕੌਮੀ ਆਗੂ ਅਤੇ ਸੀਨੀਅਰ ਕਾਂਗਰਸੀ ਨੇਤਾ ਸ਼ਿਰਕਤ ਕਰਨਗੇ। ਸਹੁੰ ਚੁੱਕ ਸਮਾਗਮ ‘ਚ ਸਾਬਕਾ ਕੇਂਦਰੀ ਮੰਤਰੀ ਅੰਬਿਕਾ ਸੋਨੀ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਸਹਾਇਕ ਇੰਚਾਰਜ ਹਰੀਸ਼ ਚੌਧਰੀ ਤੇ ਹੋਰ ਆਗੂਆਂ ਦੇ ਹਾਜ਼ਰ ਹੋਣ ਦੀ ਸੰਭਾਵਨਾ ਹੈ।
ਰਾਹੁਲ ਗਾਂਧੀ ਤੇ ਅਲਿਖੇਸ਼ ਸਮੇਤ 28 ਕੌਮੀ ਆਗੂ ਭਰਨਗੇ ਹਾਜ਼ਰੀ



