Skip to content
Independent perspectives. Global stories.
BREAKING

ਕੈਪਟਨ ਸਿੱਖ ਧਾਰਮਿਕ ਮਾਮਲਿਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਕਾਰਵਾਈ ਲਈ ਪਹਿਲਕਦਮੀ ਲੈਣ

Share this story

image ਜਲੰਧਰ, 16 ਮਾਰਚ (ਪਰਨੀਤ ੌਕੌਰ)- ਦੁਆਬੇ ਦੇ ਪ੍ਰਮੁੱਖ ਸਿੱਖ ਆਗੂ ਅਤੇ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਗੁਰੂ ਤੇਗ ਬਹਾਦਰ ਨਗਰ ਦੇ ਪ੍ਰਧਾਨ ਜੱਥੇਦਾਰ ਜਗਜੀਤ ਸਿੰਘ ਗਾਬਾ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਉਹ ਸਿੱਖ ਧਾਰਮਿਕ ਮੁੱਦਿਆਂ ’ਤੇ ਤੁਰੰਤ ਪਹਿਲਕਦਮੀ ਲੈਣ ਤਾਂ ਜੋ ਸਿੱਖ ਭਾਈਚਾਰੇ ਨੂੰ ਕੁਝ ਰਾਹਤ ਮਿਲ  ਸਕੇ। ਉਨ੍ਹਾਂ ਨੇ ਮੰਗ ਕੀਤੀ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ 100 ਤੋਂ ਵਧ ਥਾਵਾਂ ’ਤੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਸਾਜ਼ਿਸ਼ ਨੂੰ ਨੰਗਾ ਕਰਕੇ ਦੋਸ਼ੀਆਂ ਖਿਲਾਫ ਕਰੜੀ ਕਾਰਵਾਈ ਕੀਤੀ ਜਾਵੇ।
‘ਪੰਜਾਬ ਟਾਇਮਜ਼’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਜੱਥੇਦਾਰ  ਗਾਬਾ ਨੇ ਕਿਹਾ ਕਿ ਪੰਜਾਬ ਵਿੱਚ ਗੁਰਦੁਆਰਿਆਂ ਦੇ ਪ੍ਰਬੰਧ ਵਿੱਚ ਭ੍ਰਿਸ਼ਟਾਚਾਰ ਅਤੇ ਸਿਆਸੀ ਦਖਲਅੰਦਾਜ਼ੀ ਨੂੰ ਤੁਰੰਤ ਰੋਕਣ ਦੀ ਜ਼ਰੂਰਤ ਹੈ। ਇਸ ਮਕਸਦ ਲਈ ਨਵੀਂ ਸਰਕਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਤੁਰੰਤ ਕਰਵਾਉਣੀਆਂ ਚਾਹੀਦੀਆਂ ਹਨ, ਤਾਂ ਜੋ ਗੁਰਧਾਮਾਂ ਦਾ ਪ੍ਰਬੰਧ ਇਮਾਨਦਾਰ ਅਤੇ ਧਾਰਮਿਕ ਪੁਰਸ਼ਾਂ ਦੇ ਹੱਥ ਵਿੱਚ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਡੀ ਗਿਣਤੀ ਵਿੱਚ ਸਿੱਖ ਵੋਟਰਾਂ ਨੇ ਇਹ ਉਮੀਦ ਰੱਖ ਕੇ ਹੀ ਕੈਪਟਨ ’ਤੇ ਭਰੋਸਾ ਪ੍ਰਗਟ ਕੀਤਾ ਹੈ।

WRITTEN BY