Skip to content
Independent perspectives. Global stories.
BREAKING

ਪ੍ਰੋ. ਅੱਛਰੂ ਸਿੰਘ ਦੀ ਪੁਸਤਕ ‘ਸ਼ਖ਼ਸੀਅਤ ਵਿਕਾਸ, ਕੋਮਲ ਹੁਨਰ ਅਤੇ ਮਾਨਵੀ ਕਦਰਾਂ-ਕੀਮਤਾਂ’ ਪ੍ਰੋ. ਬਡੂੰਗਰ ਨੇ ਕੀਤੀ ਰਿਲੀਜ਼

Share this story

image ਪਟਿਆਲਾ, 20 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਲੇਖਕ ਪ੍ਰੋ. ਅੱਛਰੂ ਸਿੰਘ ਦੁਆਰਾ ਲਿਖੀ ਗਈ ਪੁਸਤਕ ‘ਸ਼ਖ਼ਸੀਅਤ ਵਿਕਾਸ, ਕੋਮਲ ਹੁਨਰ ਅਤੇ ਮਾਨਵੀ ਕਦਰਾਂ-ਕੀਮਤਾਂ’ ਨੂੰ ਖ਼ਾਲਸਾ ਕਾਲਜ ਪਟਿਆਲਾ ਵਿਖੇ ਇਕ ਭਰਵੇਂ ਇਕੱਠ ਦੀ ਹਾਜ਼ਰੀ ਵਿਚ ਲੋਕ-ਅਰਪਣ ਕੀਤਾ ਗਿਆ। ਪ੍ਰੋ. ਅੱਛਰੂ ਸਿੰਘ ਨੂੰ ਆਪਣੀ ਪੁਸਤਕ ਲਈ ਮੁਬਾਰਕਬਾਦ ਦਿੰਦਿਆਂ ਸਮਾਗਮ ਦੇ ਮੁੱਖ ਮਹਿਮਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਪ੍ਰੋ. ਅੱਛਰੂ ਸਿੰਘ ਪਹਿਲਾਂ ਵੀ ਬਹੁਤ ਸਾਰੀਆਂ ਗਿਆਨਵਰਧਕ ਪੁਸਤਕਾਂ ਦੀ ਰਚਨਾ ਕਰ ਚੁੱਕੇ ਹਨ ਅਤੇ ਉਨ੍ਹਾਂ ਦੀਆਂ ਪੁਸਤਕਾਂ ਸਮਾਜ ਨੂੰ ਹਮੇਸ਼ਾ ਉਸਾਰੂ ਸੇਧ ਦਿੰਦੀਆਂ ਹਨ। ਸ਼ਖ਼ਸੀਅਤ ਵਿਕਾਸ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਜੀਵਨ ਦੇ ਕਿਸੇ ਵੀ ਖ਼ੇਤਰ ਵਿਚ ਸਫ਼ਲ ਹੋਣ ਲਈ ਅਤੇ ਸਮਾਜ ਵਿਚ ਮਾਨ-ਸਨਮਾਨ ਪ੍ਰਾਪਤ ਕਰਨ ਲਈ, ਮਨੁੱਖ ਦੀ ਸ਼ਖ਼ਸੀਅਤ ਇਕ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਚੰਗੀਆਂ ਪੁਸਤਕਾਂ ਪੜ੍ਹਨ ਦੀ ਆਦਤ ਪਾਉਣ ਅਤੇ ਇਸ ਪੁਸਤਕ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਪੜ੍ਹ ਕੇ ਆਪਣੀ ਸ਼ਖ਼ਸੀਅਤ ਵਿਚ ਨਿਖ਼ਾਰ ਲਿਆਉਣ। ਪੁਸਤਕ ਬਾਰੇ ਜਾਣਕਾਰੀ ਦਿੰਦਿਆਂ ਪ੍ਰੋ. ਅੱਛਰੂ ਸਿੰਘ ਨੇ ਕਿਹਾ ਕਿ ਪੰਜਾਬੀ ਭਾਸ਼ਾ ਵਿਚ ਇਹ ਆਪਣੀ ਕਿਸਮ ਦੀ ਪਹਿਲੀ ਪੁਸਤਕ ਹੈ ਅਤੇ ਇਸ ਵਿਚ ਮਨੁੱਖੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਲਈ ਨਿੱਗਰ ਸੁਝਾਅ ਦਿੱਤੇ ਗਏ ਹਨ। ਇਸਦੇ ਨਾਲ ਹੀ ਇਸ ਪੁਸਤਕ ਵਿਚ ਸਮਾਂ-ਪ੍ਰਬੰਧ, ਤਣਾਅ-ਮੁਕਤੀ, ਲੀਡਰਸ਼ਿਪ, ਸਿਹਤ ਸੁਧਾਰ, ਬੌਧਿਕ ਵਿਕਾਸ, ਸੰਚਾਰ-ਯੋਗਤਾਵਾਂ, ਮਾਨਵੀ ਕਦਰਾਂ-ਕੀਮਤਾਂ, ਸਦਾਚਾਰਿਕ ਸਿੱਖਿਆ ਅਤੇ ਪੇਸ਼ਾਵਰੀ ਨੈਤਿਕਤਾ ਆਦਿ ਵਿਸ਼ਿਆਂ ਬਾਰੇ ਵਿਸਤ੍ਰਿਤ ਚਰਚਾ ਕੀਤੀ ਗਈ ਹੈ। ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਸਮਾਗਮ ਦੇ ਮੁੱਖ-ਮਹਿਮਾਨ ਅਤੇ ਦੂਸਰੇ ਮਹਿਮਾਨਾਂ ਨੂੰ ਜੀ ਆਇਆਂ ਕਹਿੰਦੇ ਹੋਏ ਆਸ ਪ੍ਰਗਟ ਕੀਤੀ ਕਿ ਇਹ ਪੁਸਤਕ ਨਾ ਕੇਵਲ ਨੌਜਵਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਹੀ ਲਾਹੇਵੰਦ ਸਿੱਧ ਹੋਵੇਗੀ ਸਗੋਂ ਹਰ ਉਮਰ ਅਤੇ ਹਰ ਵਰਗ ਦੇ ਲੋਕ ਵੀ ਇਸ ਤੋਂ ਪੂਰਾ ਲਾਭ ਉਠਾ ਸਕਦੇ ਹਨ।

WRITTEN BY