ਚੰਡੀਗੜ੍ਹ, 23 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪਾਰਟੀ ਦੀ ਦਿੱਲੀ ਲੀਡਰਸ਼ਿਪ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।ਗੱਲਬਾਤ ਕਰਦਿਆਂ ਸੁਖਪਾਲ ਸਿੰਘ ਖਹਿਰਾ ਨੇ ਆਖਿਆ ਕਿ ਦਿੱਲੀ ਲੀਡਰਸ਼ਿਪ ਨੂੰ ਹੁਣ ਪੰਜਾਬ ਤੋਂ ਦੂਰ ਰਹਿਣਾ ਚਾਹੀਦਾ ਹੈ। ਖਹਿਰਾ ਨੇ ਮੰਗ ਕੀਤੀ ਕਿ ਪਾਰਟੀ ਦਿੱਲੀ ਦੀ ਥਾਂ ਪੰਜਾਬ ਦਾ ਆਬਜ਼ਰਵਰ ਨਿਯੁਕਤ ਕਰੇ। ਇਸ ਦੇ ਨਾਲ ਹੀ ਖਹਿਰਾ ਨੇ ਮੰਗ ਕੀਤੀ ਕਿ ਦਿੱਲੀ ਵਾਂਗ ਨਵਾਂ ਆਬਜ਼ਰਵਰ ਪੰਜਾਬ ਵਿੱਚ ਪਹਿਲਾਂ ਜਿੰਨੀ ਦਖ਼ਲਅੰਦਾਜ਼ੀ ਨਾ ਕਰੇ।ਸੁਖਪਾਲ ਖਹਿਰਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਟਿਕਟਾਂ ਵੰਡਣ ਦੀ ਪੂਰੀ ਜ਼ਿੰਮੇਵਾਰੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਤੇ ਦੁਰਗੇਸ਼ ਪਾਠਕ ਵੱਲੋਂ ਨਿਭਾਈ ਗਈ।
ਖਹਿਰਾ ਨੇ ਖੋਲ੍ਹਿਆ ਸੰਜੇ ਤੇ ਦੁਰਗੇਸ਼ ਖ਼ਿਲਾਫ਼ ਮੋਰਚਾ’



