Skip to content
Independent perspectives. Global stories.
BREAKING

ਪੰਜਾਬ ਸਰਕਾਰ ਵੱਲੋਂ ਸ਼ਰਾਬ ਦੇ ਵਪਾਰ ’ਚ ਪਾਰਦਰਸ਼ਤਾ ਲਿਆਉਣ ਲਈ ਐਲ-1 ਏ ਲਾਇਸੰਸ ਬੰਦ

Share this story

ਚੰਡੀਗੜ੍ਹ, ਮਾਰਚ 24 (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਵੱਲੋਂ ਸ਼ਰਾਬ ਦੇ ਵਪਾਰ ’ਚ ਪਾਰਦਰਸ਼ਤਾ ਲਿਆਉਣ ਲਈ ਇਕ ਵੱਡਾ ਕਦਮ ਚੁੱਕਦੇ ਹੋਏ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਐਲ-1 ਏ ਲਾਇਸੰਸ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਜੂਦਾ ਸਰਕਾਰ ਵਲੋਂ ਆਬਕਾਰੀ ਨੀਤੀ ਵਿਚ ਕਈ ਸੁਧਾਰ ਕੀਤੇ ਗਏ ਹਨ ਜਿਸ ਦੁਆਰਾ ਇਸ ਵਪਾਰ ਵਿਚ ਪਾਰਦਰਸ਼ਤਾ ਲਿਆਈ ਜਾਵੇਗੀ ਜਿਸ ਦਾ ਮੁੱਖ ਮੰਤਵ ਖਪਤਕਾਰਾਂ ਅਤੇ ਲਾਇਸੰਸਧਾਰਕਾਂ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨਾ ਹੈ। ਇਸ ਵਪਾਰ ਵਿਚ ਲਾਇਸੰਸਧਾਰਕਾਂ ਦੀ ਸਭ ਵੱਡੀ ਮੁਸ਼ਕਲ ਐਲ-1 ਏ ਲਾਇਸੰਸ ( ਸੁਪਰ ਹੋਲ ਸੇਲ ਲਾਇਸੰਸ) ਸੀ ਜਿਸ ਨੂੰ ਪਿਛਲੀ ਸਰਕਾਰ ਵਲੋਂ ਲਿਆਂਦਾ ਗਿਆ ਸੀ।ਨਵੀਂ ਆਬਕਾਰੀ ਨੀਤੀ 2017-18 ਵਿਚ ਲਾਇਸੰਸਧਾਰਕਾਂ ਨੂੰ ਐਲ-1 ਏ ਲਾਇਸੰਸ ਦੇ ਬੰਦ ਹੋਣ ਨਾਲ  ਰਾਹਤ ਮਿਲੀ ਹੈ।

WRITTEN BY