ਸ੍ਰੀਨਗਰ, 26 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਐਤਵਾਰ ਨੂੰ ਕਸ਼ਮੀਰ ਦੇ ਦੱਖਣੀ ਜ਼ਿਲ੍ਹੇ ਪੁਲਵਾਮਾ ਵਿੱਚ ਦਵੱਲੀ ਗੋਲੀਬਾਰੀ ਦੌਰਾਨ ਦੋ ਅੱਤਵਾਦੀ ਮਾਰੇ ਗਏ। ਇਹ ਮੁਕਾਬਲਾ ਉਸ ਸਮੇਂ ਹੋਇਆ ਜਦੋਂ ਪੁਲਬਾਮਾ ਦੇ ਐਸਪੀ ਆਪਣੇ ਡਿਪਟੀ ਅਤੇ ਇੱਕ ਹੋਰ ਐਸਪੀ ਨਾਲ ਅਵੰਤੀਪੁਰ ਵਿਖੇ ਇੱਕ ਮੀਟਿੰਗ ਵਿੱਚ ਹਿੱਸਾ ਲੈਣ ਜਾ ਰਹੇ ਸਨ।



