ਚੰਡੀਗੜ੍ਹ, 27 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵੀ ਨਵੇਂ ਵਿਧਾਇਕ ਵਜੋਂ ਸਹੁੰ ਚੁੱਕੀ।ਇਸ ਦੌਰਾਨ ਉਹਨਾਂ ਜਾਣਕਾਰੀ ਦਿਤੀ ਕਿ ਉਹ ਵਿਧਾਨ ਸਭਾ ਦਾ ਪੂਰਾ ਇਜ਼ਲਾਸ ‘ਚ ਮੌਜੂਦ ਨਹੀਂ ਰਹਿ ਸਕਣਗੇ ਇਸ ਲਈ ਉਹਨਾਂ ਨੇ ਆਪਣੀ ਖਰਾਬ ਸਿਹਤ ਦਾ ਹਵਾਲਾ ਦਿੱਤਾ ਨਾਲ ਹੀ ਉਹਨਾਂ ਨੇ ਭਰੋਸਾ ਦਿੱਤਾ ਕਿ ਪੰਜਾਬ ਦੇ ਹਿੱਤਾਂ ਲਈ ਉਹ ਅਤੇ ਉਹਨਾਂ ਦੀ ਪਾਰਟੀ ਕਾਂਗਰਸ ਦੇ ਹਰ ਫੈਸਲੇ ਦਾ ਸਮਰਥਨ ਕਰੇਗੀ।ਇਸਦੇ ਨਾਲ ਹੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਵਿਧਾਨ ਸਭਾ ਵਿਚ ਇਕ ਅਜਿਹਾ ਕਾਨੂੰਨ ਬਨਣਾ ਚਾਹੀਦਾ ਹੈ ਤਾਂ ਜੋ ਸਾਰੀਆਂ ਪਾਰਟੀਆਂ ਚੋਣਾਂ ਦੌਰਾਨ ਕੀਤੇ ਆਪਣੇ ਵਾਅਦਿਆਂ ਨੂੰ ਹਰ ਹਾਲ ਵਿਚ ਪੂਰਾ ਕਰਨ।ਦੋਵੇਂ ਬਾਦਲ ਅੱਜ ਵੀ ਹਾਊਸ ਵਿੱਚੋਂ ਗੈਰਹਾਜ਼ਰ ਰਹੇ।
ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸ. ਸੁਖਬੀਰ ਸਿੰਘ ਬਾਦਲ ਨੇ ਵਿਧਾਇਕ ਵਜੋਂ ਹਲਫ ਲਿਆ



