Skip to content
Independent perspectives. Global stories.
BREAKING

ਐਸ.ਟੀ.ਐਫ਼ ਦੇ ਮੁੱਖੀ ਸ. ਹਰਪ੍ਰੀਤ ਸਿੰਘ ਸਿੱਧੂ ਨੇ ਚਾਰਜ ਸੰਭਾਲਿਆ ਕੈਪਟਨ ਵੱਲੋਂ ਨਸ਼ਿਆਂ ਨੂੰ ਜੜੋਂ ਪੁੱਟਣ ਲਈ ਖੁੱਲ੍ਹੀ ਛੁੱਟੀ ਮਿਲੀ

Share this story

image ਚੰਡੀਗੜ•, 27 ਮਾਰਚ (ਬਲਜੀਤ ਸਿੰਘ ਬਰਾੜ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਏ.ਡੀ.ਜੀ.ਪੀ. ਸ੍ਰੀ ਹਰਪ੍ਰੀਤ ਸਿੱਧੂ ਦੀ ਅਗਵਾਈ ਵਿੱਚ ਨਵੀਂ ਗਠਿਤ ਕੀਤੀ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ) ਨੂੰ ਸੂਬੇ ਵਿੱਚੋਂ ਨਸ਼ਿਆਂ ਦਾ ਪੂਰੀ ਤਰ•ਾਂ ਸਫਾਇਆ ਕਰਨ ਲਈ ਸਾਰੀਆਂ ਸਿਰ ਤੋੜ ਕੋਸ਼ਿਸ਼ਾਂ ਕਰਨ ਦੇ ਹੁਕਮ ਦੇਣ ਤੋਂ ਇਲਾਵਾ ਇਸ ਕਾਰਜ ਨੂੰ ਚਾਰ ਹਫਤਿਆਂ ਦੇ ਨਿਰਧਾਰਤ ਸਮੇਂ ਵਿੱਚ ਅੰਜਾਮ ’ਤੇ ਪਹੁੰਚਾਉਣ ਲਈ ਕਿਹਾ ਹੈ।ਉਨ੍ਹਾਂ ਨੇ ਸ੍ਰੀ ਸਿੱਧੂ ਨੂੰ ਨਸ਼ੇ ਦੇ ਵਪਾਰ ਵਿੱਚ ਲੱਗੇ ਕਿਸੇ ਵੀ ਵਿਅਕਤੀ ਨੂੰ ਨਾ ਬਖਸ਼ਣ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਇਸ ਮਾਰੂ ਲਾਹਨਤ ਨੂੰ ਸੂਬੇ ਵਿੱਚੋਂ ਖਤਮ ਕਰਨ ਲਈ ਸਾਰੇ ਯੋਗ ਕਦਮ ਚੁੱਕਣ ਵਾਸਤੇ ਵਿਸ਼ੇਸ਼ ਟਾਸਕ ਫੋਰਸ ਨੂੰ ਖੁਲ੍ਹੀ ਛੁੱਟੀ ਦਿੱਤੀ ਹੈ ਕਿਉਂਕਿ ਬਾਦਲ ਦੇ ਸ਼ਾਸਨ ਹੇਠ ਨਸ਼ਿਆਂ ਨੇ ਪੰਜਾਬ ਦੀ ਪੂਰੀ ਨੌਜਵਾਨ ਪੀੜ੍ਹੀ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ।ਉਨ੍ਹਾਂ ਕਿਹਾ ਕਿ ਉਹ ਰੋਜ਼ਮਰਾ ਦੇ ਅਧਾਰ ’ਤੇ ਖੁਦ ਐਸ.ਟੀ.ਐਫ. ਦੀ ਪ੍ਰਗਤੀ ’ਤੇ ਨਿਗਰਾਣੀ ਰੱਖਣਗੇ ਤਾਂ ਜੋ ਉਨ•ਾਂ ਦੀ ਸਰਕਾਰ ਚਾਰ ਹਫ਼ਤਿਆਂ ਦੇ ਨਿਰਧਾਰਤ ਸਮੇਂ ਵਿੱਚ ਨਸ਼ਿਆਂ ਦੇ ਪੂਰੀ ਤਰ੍ਹਾਂ ਸਫਾਏ ਕਰਨ ਦੇ ਆਪਣੇ ਵਾਅਦੇ ਨੂੰ ਪੂਰਾ ਕਰ ਸਕੇ।ਸਰਕਾਰ ਦਾ ਵਾਅਦਾ ਪੂਰਾ ਕਰਨ ਦੇ ਲਈ ਸ੍ਰੀ ਸਿੱਧੂ ਨੇ ਸੋਮਵਾਰ ਨੂੰ ਵਿਸ਼ੇਸ਼ ਟਾਸਕ ਫੋਰਸ ਦਾ ਚਾਰਜ ਰਸਮੀ ਤੌਰ ਤੇ ਸੰਭਾਲ ਲਿਆ ਹੈ।ਪੰਜਾਬ ਵਿੱਚ ਨਸ਼ਿਆਂ ਵਿਰੁੱਧ ਵਿਸ਼ੇਸ਼ ਟਾਸਕ ਫੋਰਸ ਦਾ ਮੁੱਖੀ ਬਣਾਏ ਜਾਣ ਤੋਂ ਪਹਿਲਾਂ 1992 ਬੈਚ ਦਾ ਇਹ ਆਈ.ਪੀ.ਐਸ ਅਧਿਕਾਰੀ ਛੱਤੀਸਗੜ• ਵਿਖੇ ਨਕਸਲੀਆਂ ਵਿਰੁੱਧ ਕਾਰਵਾਈ ਵਿੱਚ ਹਿੱਸਾ ਲੈ ਰਿਹਾ ਸੀ ਅਤੇ ਉਥੇ ਉਹ ਸੀ.ਆਰ.ਪੀ.ਐਫ ਵਿੱਚ ਡੈਪੂਟੇਸ਼ਨ ‘ਤੇ ਸੀ। ਉਨ•ਾਂ ਨੇ ਸਾਲ 2003 ਵਿੱਚ ਸ਼ਾਨਦਾਰ ਸੇਵਾਵਾਂ ਲਈ ਰਾਸ਼ਟਰਪਤੀ ਮੈਡਲ ਪ੍ਰਾਪਤ ਕੀਤਾ।

WRITTEN BY