ਨਵੀਂ ਦਿੱਲੀ, 27 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਦੇਸ਼ ਵਿੱਚ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਦਾ ਸਖ਼ਤ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਆਖਿਆ ਹੈ ਕਿ ਇਸ ਮੁੱਦੇ ਨਾਲ ਨਜਿੱਠਣ ਲਈ ਤਜਵੀਜ਼ਸ਼ੁਦਾ ਐਕਸ਼ਨ ਪ੍ਰੋਗਰਾਮ ਬਾਰੇ ਜਾਣਕਾਰੀ ਦੇਵੇ।ਅਦਾਲਤ ਨੇ ਕੇਂਦਰ ਨੂੰ ਜਵਾਬ ਦੇਣ ਲਈ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ।ਚੀਫ਼ ਜਸਟਿਸ ਖੇਹਰ ਦੀ ਅਗਵਾਈ ਵਾਲੀ ਬੈਂਚ ਨੇ ਇਸ ਅਹਿਮ ਤੇ ਸੀਰੀਅਸ ਮੁੱਦੇ ਉੱਤੇ ਆਦੇਸ਼ ਦਿੱਤਾ ਹੈ।ਕੇਂਦਰ ਨੇ ਅਦਾਲਤ ਕੋਲੋਂ ਦੋ ਹਫ਼ਤਿਆਂ ਦਾ ਸਮਾਂ ਮੰਗਿਆ ਸੀ ਪਰ ਅਦਾਲਤ ਨੇ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ।ਅਦਾਲਤ ਨੇ ਸਰਕਾਰ ਨੂੰ ਆਖਿਆ ਹੈ ਕਿ ਉਸ ਨੂੰ ਅਜਿਹੀ ਨੀਤੀ ਬਣਾਉਣੀ ਚਾਹੀਦਾ ਹੈ ਕਿਸਾਨਾਂ ਦੀ ਇਸ ਸਮੱਸਿਆ ਦਾ ਹੱਲ ਕਰ ਸਕੇ।ਐਡੀਸ਼ਨਲ ਸਾਲਿਸਟਰ ਜਨਰਲ ਪੀਐਸ ਨਰਸਿਮ੍ਹਾ ਨੇ ਦੱਸਿਆ ਕਿ ਸਰਕਾਰ ਨੇ ਕਿਸਾਨਾਂ ਦੇ ਲਈ ਕਈ ਫ਼ੈਸਲੇ ਲਏ ਹਨ।ਜਨਰਲ ਪੀਐਸ ਨਰਸਿਮ੍ਹਾ ਨੇ ਦੱਸਿਆ ਕਿ ਸਰਕਾਰ ਨੇ ਕਿਸਾਨਾਂ ਦੇ ਲਈ ਕਈ ਫ਼ੈਸਲੇ ਲਏ ਹਨ। ਜਿਸ ਤਰ੍ਹਾਂ ਕਿ ਫ਼ਸਲਾਂ ਦੀ ਸਿੱਧੀ ਖ਼ਰੀਦ, ਕਰਜ਼ਾ, ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਤੇ ਬੀਮਾ ਕਵਰ ਨੂੰ ਵਧਾਇਆ ਗਿਆ ਹੈ।
ਕਿਸਾਨ ਖੁਦਕੁਸ਼ੀਆਂ ’ਤੇ ਸੁਪਰੀਮ ਕੋਰਟ ਵੱਲੋਂ ਸਰਕਾਰ ਦੀ ਖਿਚਾਈ



