ਪੰਜਾਬ, ਹਰਿਆਣਾ ਪ੍ਰਦੇਸ਼ਾਂ ਤੋਂ ਵੱਖ-ਵੱਖ 80 ਦੇ ਲਗਭਗ ਮਹਿਰਾਂ ਵੱਲੋਂ ਖੋਜ ਪੱਤਰ ਪੇਸ਼ ਕੀਤੇ ਗਏ
ਸ੍ਰੀ ਅਨੰਦਪੁਰ ਸਾਹਿਬ, 27 ਮਾਰਚ (ਦਵਿੰਦਰਪਾਲ ਸਿੰਘ, ਅੰਕੁਸ਼)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ, ਨੈਕ ਵੱਲੋਂ ‘ਏ’ ਗ੍ਰੇਡ ਪ੍ਰਮਾਣਿਤ, ਯੂ.ਜੀ.ਸੀ. ਵੱਲੋਂ ਕਾਲਜ ਵਿਦ ਪੋਟੈਂਸ਼ੀਅਲ ਫ਼ਾਰ ਐਕਸੀਲੈਨਸ ਦਾ ਸਟੇਟਸ ਪ੍ਰਾਪਤ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਮਾਨਤਾ ਪ੍ਰਾਪਤ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਵਿਭਾਗ ਵੱਲੋਂ ਯੂ.ਜੀ.ਸੀ. ਦੇ ਸਹਿਯੋਗ ਨਾਲ ‘ਕਲਾਊਡ ਕੰਪਿਊਟਰ ਐਂਡ ਨੈੱਟਵਰਕ ਸਕਿਉਰਿਟੀ’ ਦੇ ਵਿਸ਼ੇ ਤੇ ਨੈਸ਼ਨਲ ਕਾਨਫਰੰਸ ਕਰਵਾਈ ਗਈ ਜਿਸ ਵਿੱਚ ਪੰਜਾਬ, ਹਰਿਆਣਾ ਪ੍ਰਦੇਸ਼ਾਂ ਤੋਂ ਵੱਖ-ਵੱਖ 80 ਦੇ ਲਗਭਗ ਮਹਿਰਾਂ ਨੇ ਖੋਜ ਪੱਤਰ ਪੇਸ਼ ਕੀਤੇ। ਇਸ ਕਾਨਫਰੰਸ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਡਾ. ਧਰਮਿੰਦਰ ਸਿੰਘ ਉੱਭਾ ਡਾਇਰੈਕਟਰ ਸਿੱਖਿਆ ਐਸ.ਜੀ.ਪੀ.ਸੀ. ਸ਼ਾਮਿਲ ਹੋਏ ਉਨ੍ਹਾਂ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਅੱਜ ਦੇ ਮੁਕਾਬਲੇ ਦੇ ਯੁੱਗ ਵਿੱਚ ਕੰਪਿਊਟਰ ਨੈੱਟਵਰਕ ਸਕਿਉਰਿਟੀ ਦਾ ਬਹੁਤ ਮਹੱਤਵਪੂਰਨ ਯੋਗਦਾਨ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਜੀ ਆਇਆ ਕਿਹਾ ਤੇ ਕਾਨਫਰੰਸ ਸਫ਼ਲ ਕਰਵਾਉਣ ਲਈ ਵਿਭਾਗ ਅਤੇ ਯੂ.ਜੀ.ਸੀ. ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਕਾਲਜ ਦੇ ਪੀ.ਆਰ.ਓ. ਪ੍ਰੋ. ਅਵਤਾਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਕਾਨਫਰੰਸ ਵਿੱਚ ਥਾਪਰ ਯੂਨੀਵਰਸਿਟੀ ਤੋਂ ਡਾ. ਮਨਿੰਦਰ ਸਿੰਘ ਨੇ ਕੁਜੀਵੰਤ ਭਾਸ਼ਣ ਦਿੱਤਾ ਰਾਹਤ ਐਂਡ ਬਾਹਰ ਯੂਨੀਵਰਯਿਟੀ, ਹੁਸ਼ਿਆਰਪੁਰ ਤੋਂ ਪ੍ਰੋ. ਆਰ.ਐਸ. ਸਲਾਰੀਆ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ ਤੇ ਪ੍ਰਧਾਨਗੀ ਮੰਡਲ ਵਿੱਚ ਦੇਸ਼ ਭਗਤ ਯੂਨੀਵਰਸਿਟੀ ਦੇ ਡਾ. ਰਾਜਨ ਮੈਨਰੋ, ਕੁਰੂਕਸ਼ੇਤਰ ਯੂਨੀਵਰਸਿਟੀ ਤੋਂ ਡਾ. ਚੰਦਰ ਕਾਂਤ, ਅਗਰਸੇਨ ਯੂਨੀਵਰਸਿਟੀ ਤੋਂ ਡਾ. ਵਿਸ਼ਾਲ ਸ਼ਾਮਿਲ ਸਨ। ਇਸ ਕਾਨਫਰੰਸ ਵਿੱਚ ਪ੍ਰੋ. ਗਗਨਦੀਪ ਕੌਰ, ਪ੍ਰੋ. ਅਲਕਾ, ਪ੍ਰੋ. ਮਨਦੀਪ ਕੌਰ, ਪ੍ਰੋ. ਮਿਨਾਕਸ਼ੀ, ਪ੍ਰੋ. ਅੰਕਿਤਾ ਸਿੰਗਲਾ, ਪ੍ਰੋ. ਮੁਖਤਿਆਰ ਸਿੰਘ, ਪ੍ਰੋ. ਜਪਿੰਦਰ ਕੌਰ, ਪ੍ਰੋ. ਰਾਣੀ ਆਦਿ ਤੋਂ ਇਲਾਵਾ ਹੋਰ ਬਹੁਤ ਸਾਰੇ ਵਿਦਵਾਨਾਂ ਨੇ ਪੇਪਰ ਪੜ੍ਹੇ ਜੋ ਕਾਫੀ ਸਲਾਹਉਣਯੋਗ ਸੀ। ਸਟੇਜ ਦੀ ਕਾਰਵਾਈ ਪ੍ਰੋ. ਕੰਵਲਦੀਪ ਕੌਰ ਨੇ ਬਾਖੂਬੀ ਨਿਭਾਈ ਅੰਤ ਵਿੱਚ ਵਿਭਾਗ ਦੇ ਮੁਖੀ ਪ੍ਰੋ. ਸੁਰੇਂਦਰ ਕੁਮਾਰ ਨੇ ਸਾਰਿਆਂ ਦਾ ਧੰਨਵਾਦ ਕੀਤਾ ਤੇ ਵਿਭਾਗ ਦੀਆਂ ਗਤੀਵਿਧੀਆਂ ਤੇ ਚਾਨਣਾ ਪਾਇਆ। ਇਸ ਕਾਨਫਰੰਸ ਨੂੰ ਸਫ਼ਲ ਬਣਾਉਣ ਵਿੱਚ ਪ੍ਰੋ. ਤਜਿੰਦਰ ਕੌਰ, ਪ੍ਰੋ. ਕਮਲਦੀਪ ਕੌਰ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਰਣਵੀਰ ਕੌਰ, ਪ੍ਰੋ. ਪੂਜਾ, ਪ੍ਰੋ. ਮਨਦੀਪ ਕੌਰ, ਪ੍ਰੋ. ਰਮਨਦੀਪ ਕੋਰ, ਪ੍ਰੋ. ਕੇਸ਼ਵ, ਪ੍ਰੋ. ਮਨਦੀਪ ਸਿੰਘ, ਪ੍ਰੋ. ਗੁਰਵਿੰਦਰ ਸਿੰਘ ਅਤੇ ਪ੍ਰੋ. ਜਸਪ੍ਰੀਤ ਸਿੰਘ ਆਦਿ ਨੇ ਵਿਸ਼ੇਸ਼ ਭੂਮਿਕਾ ਨਿਭਾਈ।
ਖ਼ਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੰਪਿਊਟਰ ਵਿਭਾਗ ਵੱਲੋਂ ਨੈਸ਼ਨਲ ਕਾਨਫਰੰਸ



