ਚੰਡੀਗੜ੍ਹ, 27 ਮਾਰਚ (ਪੰਜਾਬ ਟਾਮਿਜ਼ ਬਿਊਰੋ)- ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਕਾਂਗਰਸ ਬਾਰੇ ਪੁੱਛੇ ਗਏ ਹਰ ਸਵਾਲ ਦਾ ਜਵਾਬ ਦੇਣ ਦੀ ਬਜਾਏ ਉਨ੍ਹਾਂ ਨੂੰ ਟਾਲਦੇ ਹੀ ਦਿਖਾਈ ਦਿੱਤੇ। ਦੂਜੇ ਪਾਸੇ ਉਨ੍ਹਾਂ ਦੀ ਪਤਨੀ ਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਕਾਂਗਰਸ ਵੱਲੋਂ ਕੀਤੇ ਚੋਣ ਵਾਅਦਿਆਂ ‘ਤੇ ਹੀ ਸਵਾਲ ਖੜ੍ਹੇ ਕਰਦੀ ਦਿਖਾਈ ਦਿੱਤੀ। ਸੁਖਬੀਰ ਤੇ ਹਰਸਿਮਰਤ ਅੱਜ ਸਵੇਰੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ ਸਨ।ਹਰਸਿਮਰਤ ਬਾਦਲ ਨੇ ਕਾਂਗਰਸ ਵੱਲੋਂ ਕਿਸਾਨਾਂ ਦੇ ਕਰਜ਼ੇ ਮੁਆਫੀ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਦੀ ਨਸੀਹਤ ਦਿੱਤੀ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੋਲ ਵੀ ਅਕਾਲੀ ਸਰਕਾਰ ਖਿਲਾਫ ਖ਼ਜ਼ਾਨੇ ਨੂੰ ਲੁੱਟਣ ਦਾ ਕੋਈ ਸਬੂਤ ਹੈ ਤਾਂ ਉਹ ਅਦਾਲਤ ਵਿੱਚ ਜਾਣ। ਨਸ਼ੇ ਦੇ ਮੁੱਦੇ ‘ਤੇ ਹਰਸਿਮਰਤ ਬਾਦਲ ਖੁਦ ਆਪਣੀ ਹੀ ਗੱਲ ਵਿੱਚ ਘਿਰਦੀ ਹੋਈ ਨਜ਼ਰ ਆਈ।
ਪੰਜਾਬ ਦੀ ਕਾਂਗਰਸ ਸਰਕਾਰ ਬਾਰੇ ਸੁਖਬੀਰ ਨਰਮ-ਹਰਸਿਮਰਤ ਗਰਮ



