Skip to content
Independent perspectives. Global stories.
BREAKING

ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਅਦਾਲਤੀ ਗੇੜ ’ਚ ਫਸੀ-ਜੀ ਕੇ ਵੱਲੋਂ ਅਸਤੀਫਾ

Share this story

image ਨਵੀਂ ਦਿੱਲੀ, 28 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਦਿੱਲੀ ਗੁਰਦੁਆਰਾ ਚੋਣਾਂ ਵਿੱਚ ਰਾਖਵੇਂ ਚੋਣ ਨਿਸ਼ਾਨਾਂ ਸਬੰਧੀ ਇਕ ਨਿਯਮ ਦੀ ਵਾਜਬੀਅਤ ਨੂੰ ਚੁਣੌਤੀ ਦਿੰਦੀ ਇਕ ਪਟੀਸ਼ਨ ਦੇ ਆਧਾਰ ਉਤੇ ਦਿੱਲੀ ਹਾਈ ਕੋਰਟ ਨੇ ਕੇਂਦਰ ਤੇ ਦਿੱਲੀ ਸਰਕਾਰ ਅਤੇ ਦਿੱਲੀ ਗੁਰਦੁਆਰਾ ਚੋਣ ਡਾਇਰੈਕਟਰ ਨੂੰ ਨੋਟਿਸ ਜਾਰੀ ਕੀਤਾ ਹੈ।ਦਿੱਲੀ ਕਮੇਟੀ ਦੇ ਮੈਂਬਰ ਤੇ ਸਾਬਕਾ ਕਾਂਗਰਸੀ ਵਿਧਾਇਕ ਤਰਵਿੰਦਰ ਸਿੰਘ ਮਰਵਾਹ ਦੀ ਪਟੀਸ਼ਨ ਉਪਰ ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਉਪ ਰਾਜਪਾਲ ਨੂੰ ਵੀ ਇਹ ਨੋਟਿਸ ਜਾਰੀ ਕਰਦਿਆਂ 17 ਜੁਲਾਈ ਨੂੰ ਜਵਾਬ ਮੰਗਿਆ ਹੈ।ਇਹ ਹੁਕਮ ਜਸਟਿਸ ਜੀ. ਰੋਹਿਣੀ ਤੇ ਜਸਟਿਸ ਸੰਗੀਤਾ ਢੀਂਗਰਾ ਸਹਿਗਲ ਦੇ ਡਿਵੀਜ਼ਨ ਨੇ ਜਾਰੀ ਕੀਤੇ। ਪਟੀਸ਼ਨਰ ਨੇ ਦਿੱਲੀ ਸਿੱਖ ਗੁਰਦੁਆਰਾ ਐਕਟ ਵਿੱਚ 2010 ਨੂੰ ਕੀਤੀ ਗਈ ਸੋਧ ਨੂੰ ਇਸ ਐਕਟ ਤੇ ਸੰਵਿਧਾਨ ਖ਼ਿਲਾਫ਼ ਦੱਸਦਿਆਂ ਮਾਮਲਾ ਅਦਾਲਤ ਵਿੱਚ ਲਿਆਂਦਾ ਹੈ। ਦੂਜੇ ਪਾਸੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 5 ਅਹੁਦੇਦਾਰਾਂ ਤੇ 10 ਕਾਰਜਕਾਰੀ ਮੈਂਬਰਾਂ ਦੀ 28 ਮਾਰਚ ਨੂੰ ਹੋਣ ਵਾਲੀ ਚੋਣ ਅੱਗੇ ਪੈ ਗਈ ਹੈ, ਕਿਉਂਕਿ 24 ਮਾਰਚ ਦੀ ਮੀਟਿੰਗ ਦੌਰਾਨ ਚੁਣੇ ਗਏ ਪ੍ਰੋਟਮ ਚੇਅਰਮੈਨ ਮਨਜੀਤ ਸਿੰਘ ਜੀ.ਕੇ. ਨੇ ਇਸ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਕਾਰਨ ਹੁਣ ਪ੍ਰੋਟਮ ਚੇਅਰਮੈਨ ਦੀ ਮੁੜ ਚੋਣ ਕੀਤੀ ਜਾਵੇਗੀ, ਜਿਸ ਲਈ ਦਿੱਲੀ ਗੁਰਦੁਆਰਾ ਚੋਣ ਡਾਇਰੈਕਟਰ ਨੋਟੀਫਿਕੇਸ਼ਨ ਜਾਰੀ ਕਰਨਗੇ। ਗੁਰਦੁਆਰਾ ਕਮੇਟੀ ਦੇ ਜਿੱਤੇ ਹੋਏ ਮੈਂਬਰਾਂ ਨੂੰ ਅਹੁਦੇਦਾਰੀਆਂ ਦੇਣ ਦਾ ਮਾਮਲਾ ਅਦਾਲਤੀ ਗੇੜ ਵਿੱਚ ਫਸਦਾ ਦਿਸ ਰਿਹਾ ਹੈ। ਪਹਿਲੀ ਅਪਰੈਲ ਨੂੰ ਜ਼ਿਲ੍ਹਾ ਅਦਾਲਤ ਵਿੱਚ ਵੀ ਮਾਮਲੇ ਦੀ ਸੁਣਵਾਈ ਹੋਣੀ ਹੈ ਜਿਸ ਦੀ ਰੋਸ਼ਨੀ ਹੇਠ ਅੰਤਰਿੰਗ ਕਮੇਟੀ ਦੀ ਚੋਣ ਹੋਰ ਲਟਕ ਸਕਦੀ ਹੈ।

WRITTEN BY