ਚੰਡੀਗੜ੍ਹ, 28 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਵਿਧਾਨ ਸਭਾ ਵਿੱਚ ਮੰਗਲਵਾਰ ਨੂੰ ਰਾਜਪਾਲ ਦੇ ਭਾਸ਼ਣ ਉਤੇ ਨਾਖੁਸ਼ੀ ਜਾਹਿਰ ਕਰਦੇ ਹੋਏ ਆਮ ਆਦਮੀ ਪਾਰਟੀ ਨੇ ਕਿਹਾ ਕਿ ਇਸ ਵਿੱਚ ਲੋਕ ਹਿੱਤਾਂ ਨਾਲ ਜੁੜੇ ਮੁੱਦਿਆਂ ਬਾਰੇ ਸਰਕਾਰ ਦੀਆਂ ਨੀਤੀਆਂ ਤੇ ਯੋਜਨਾਵਾਂ ਦੀ ਗੈਰ ਮੌਜੂਦਗੀ ਸੀ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਐਚ.ਐਸ. ਫੂਲਕਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਜਾਰੀ ਕੀਤੇ ਚੋਣ ਮਨੋਰਥ ਪੱਤਰ ਵਿੱਚ ਦਰਜ ਮੁੱਦੇ ਅੱਜ ਦੇ ਭਾਸ਼ਣ ਵਿੱਚੋਂ ਗਾਇਬ ਸਨ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਰਾਜਪਾਲ ਦਾ ਭਾਸ਼ਣ ਸਦਨ ਵਿੱਚ ਰੱਖਿਆ ਵੀ ਨਹੀਂ ਗਿਆ।ਫੂਲਕਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਕਿਸਾਨਾਂ ਤੋਂ ਉਨ੍ਹਾਂ ਦੇ ਕਰਜ਼ੇ ਮੁਆਫ ਕਰਨ ਬਾਰੇ ਫਾਰਮ ਭਰਵਾ ਕੇ ਵਾਅਦਾ ਕੀਤਾ ਸੀ ਕਿ ਇਸ ਬਾਰੇ ਕਾਨੂੰਨ ਪਾਸ ਕੀਤਾ ਜਾਵੇਗਾ।
‘ਆਪ’ ਨੇ ਚੁੱਕੇ ਕਾਂਗਰਸ ਦੀ ਨੀਅਤ ’ਤੇ ਸਵਾਲ



