Skip to content
Independent perspectives. Global stories.
BREAKING

ਕਸ਼ਮੀਰ ’ਚ 3 ਪ੍ਰਦਰਸ਼ਨਕਾਰੀਆਂ ਦੀ ਮੌਤ-ਹਾਲਾਤ ਤਣਾਅਪੂਰਨ

Share this story

ਸ਼੍ਰੀਨਗਰ, 28 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਮੱਧ-ਕਸ਼ਮੀਰ ਦੇ ਬਡਗਾਮ ਜ਼ਿਲੇ ‘ਚ ਅੱਤਵਾਦੀਆਂ ਵਿਰੁੱਧ ਕਾਰਵਾਈ ‘ਚ ਵਿਘਨ ਪੈਦਾ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਭਜਾਉਣ ਦੌਰਾਨ 3 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। ਸੂਤਰਾਂ ਅਨੁਸਾਰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋ ਰਹੀ ਗੋਲੀਬਾਰੀ ‘ਚ ਵਿਘਨ ਪੈਦਾ ਕਰਨ ਲਈ ਨੌਜਵਾਨਾਂ ਸਮੇਤ ਕਈ ਪ੍ਰਦਰਸ਼ਨਕਾਰੀ ਸੜਕ ‘ਤੇ ਆ ਕੇ ਪ੍ਰਦਰਸ਼ਨ ਕਰਨ ਲੱਗੇ। ਸੁਰੱਖਿਆ ਬਲਾਂ ਨੇ ਦੱਸਿਆ ਕਿ ਪ੍ਰਦਰਸ਼ਨਕਾਰੀ ਸੁਰੱਖਿਆ ਘੇਰਾ ਤੋੜ ਕੇ ਮੁਠਭੇੜ ਵਾਲੀ ਜਗ੍ਹਾ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਸਨ।ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਹਵਾ ‘ਚ ਗੋਲੀਆਂ ਚਲਾਉਣੀਆਂ ਪਈਆਂ ਜਿਸ ‘ਚ ਕਈ ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਜਿਸ ਨੌਜਵਾਨ ਨੂੰ ਗਲੇ ‘ਚ ਗੋਲੀ ਲੱਗੀ ਸੀ, ਉਸ ਨੂੰ ਹਸਪਤਾਲ ‘ਚ ਮਰਿਆ ਹੋਇਆ ਘੋਸ਼ਿਤ ਕੀਤਾ ਗਿਆ।ਇਕ ਹੋਰ ਨੌਜਵਾਨ ਦੀ ਹਸਪਤਾਲ ਜਾਣ ਤੇ ਮੌਤ ਹੋ ਗਈ।

WRITTEN BY