Skip to content
Independent perspectives. Global stories.
BREAKING

ਡੀਸੀ ਅਤੇ ਐਸ.ਐਸ.ਪੀ. ਮਾਨਸਾ ਵੱਲੋਂ ਤਾਮਕੋਟ ਜੇਲ੍ਹ ਦਾ ਦੌਰਾ

Share this story

image ਮਾਨਸਾ, 28 ਮਾਰਚ (ਰਮੇਸ਼ ਮਿੱਤਲ)- ਡਿਪਟੀ ਕਮਿਸ਼ਨਰ ਧਰਮਪਾਲ ਗੁਪਤਾ ਅਤੇ ਐਸ.ਐਸ.ਪੀ ਸ਼੍ਰੀ ਪਰਮਬੀਰ ਸਿੰਘ ਪਰਮਾਰ ਨੇ ਤਾਮਕੋਟ ਜੇਲ੍ਹ ਮਾਨਸਾ ਦਾ ਦੌਰਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਗੁਪਤਾ ਨੇ ਕਿਹਾ ਕਿ ਜੇਲ੍ਹ ਦਾ ਦੌਰਾ ਇੱਕ ਰੂਟੀਨ ਚੈਕਿੰਗ ਹੈ, ਜੋ ਹਰ ਤਿੰਨ ਮਹੀਨੇ ਬਾਅਦ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਚੈਕਿੰਗ ਦਾ ਮਕਸਦ ਜੇਲ੍ਹਾਂ ਦੀ ਸੁਰੱਖਿਆ ਅਤੇ ਕਮੀਆਂ ਨੂੰ ਵੇਖਣਾ ਹੈ, ਤਾਂ ਜੋ ਸਮੇਂ ਸਿਰ ਲੋੜ ਅਨੁਸਾਰ ਸੁਧਾਰ ਕੀਤਾ ਜਾ ਸਕੇ। ਇਸ ਮੌਕੇ ਐਸ.ਐਸ.ਪੀ ਸ਼੍ਰੀ ਪਰਮਬੀਰ ਸਿੰਘ ਪਰਮਾਰ ਨੇ ਦੱਸਿਆ ਕਿ ਚੈਕਿੰਗ ਦੌਰਾਨ ਕਿਸੇ ਵੀ ਕੈਦੀ ਵੱਲੋਂ ਕੋਈ ਸ਼ਿਕਾਇਤ ਉਨ੍ਹਾਂ ਦੇ ਧਿਆਨ ਹਿੱਤ ਨਹੀਂ ਲਿਆਂਦੀ ਗਈ। ਉਨ੍ਹਾਂ ਕਿਹਾ ਕਿ ਜੇਲ੍ਹ ਦੀ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਹਨ। ਉਨ੍ਹਾਂ ਦੱਸਿਆ ਕਿ ਕੈਦੀਆਂ ਦਾ ਸਮੇਂ ਸਿਰ ਮੈਡੀਕਲ ਚੈਕਅੱਪ ਕਰਵਾਉਣ ਅਤੇ ਜੇਲ੍ਹ ਦੀ ਸਾਫ-ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ  ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ। ਇਸ ਮੌਕੇ ਜੇਲ੍ਹ ਸੁਪਰਡੈਂਟ ਸ੍ਰੀ ਦਵਿੰਦਰ ਸਿੰਘ ਭੁੱਲਰ ਅਤੇ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

WRITTEN BY