Skip to content
Independent perspectives. Global stories.
BREAKING

ਪ੍ਰੋ. ਬਡੂੰਗਰ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਕਮੇਟੀ ਦਾ 11 ਅਰਬ 6 ਕਰੋੜ 59 ਲੱਖ 98 ਹਜ਼ਾਰ ਦਾ ਸਾਲਾਨਾ ਬਜਟ ਪਾਸ

Share this story

ਧਰਮ ਪ੍ਰਚਾਰ, ਵਿਦਿਆ, ਖੇਡਾਂ, ਕੈਂਸਰ ਰਾਹਤ ਫੰਡ ਅਤੇ ਕੁਦਰਤੀ ਆਫਤਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ
imageਅੰਮ੍ਰਿਤਸਰ, 29 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ਹੇਠ ਅੱਜ ਇਤਿਹਾਸਿਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਬਜਟ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਦਾ ਸਾਲ 2017-18 ਦਾ ਸਾਲਾਨਾ ਬਜਟ 11 ਅਰਬ, 6 ਕਰੋੜ, 59 ਲੱਖ, 98 ਹਜ਼ਾਰ, 434 ਰੁਪਏ ਪਾਸ ਕਰ ਦਿੱਤਾ ਗਿਆ। ਇਹ ਬਜਟ ਪਿਛਲੇ ਸਾਲ ਨਾਲੋਂ 88 ਕਰੋੜ, 10 ਲੱਖ, 6 ਹਜ਼ਾਰ ਰੁਪਏ ਵੱਧ ਹੈ, ਜੋ 8.65 ਫੀਸਦੀ ਬਣਦਾ ਹੈ।ਬਜਟ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਅਮਰਜੀਤ ਸਿੰਘ ਚਾਵਲਾ ਵੱਲੋਂ ਪੇਸ਼ ਕੀਤਾ ਗਿਆ ਜਿਸ ਨੂੰ ਹਾਜ਼ਰ ਮੈਬਰਾਂ ਨੇ ਜੈਕਾਰੇ ਗਜਾ ਕੇ ਪ੍ਰਵਾਨਗੀ ਦਿੱਤੀ। ਇਸ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਇਜਲਾਸ ਦੀ ਆਰੰਭਤਾ ਲਈ ਭਾਈ ਰਾਜਦੀਪ ਸਿੰਘ ਨੇ ਅਰਦਾਸ ਕੀਤੀ ਅਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਪਾਵਨ ਹੁਕਮਨਾਮਾ ਲਿਆ।ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਵੀ ਮੌਜੂਦ ਸਨ।ਬਜਟ ਪੇਸ਼ ਕਰਦਿਆਂ ਜਨਰਲ ਸਕੱਤਰ ਸ. ਅਮਰਜੀਤ ਸਿੰਘ ਚਾਵਲਾ ਵੱਲੋਂ ਦਿੱਤੇ ਗਏ ਆਪਣੇ ਬਜਟ ਭਾਸ਼ਣ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਥੇ ਪਿਛਲੇ ਸਮੇਂ ਦੌਰਾਨ ਕੀਤੇ ਗਏ ਵਿਸ਼ੇਸ਼ ਕਾਰਜਾਂ ਦੀ ਸੰਖੇਪ ਜਾਣਕਾਰੀ ਦਿੱਤੀ ਗਈ,।ਅੱਜ ਪਾਸ ਕੀਤੇ ਗਏ ਬਜਟ ਵਿੱਚ – ਜਨਰਲ, ਟਰੱਸਟ ਤੇ ਵਿਦਿਆ ਫੰਡ ਲਈ 1 ਅਰਬ 48 ਕਰੋੜ 69 ਲੱਖ ਰੁਪਏ, ਧਰਮ ਪ੍ਰਚਾਰ ਕਮੇਟੀ ਲਈ 73 ਕਰੋੜ ਰੁਪਏ, ਗੁ: ਸਾਹਿਬਾਨ ਸੈਕਸ਼ਨ-85 ਤੇ ਅਟੈਂਚ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਲਈ  6 ਅਰਬ 49 ਕਰੋੜ 48 ਲੱਖ 15 ਹਜ਼ਾਰ ਰੁਪਏ, ਵਿਦਿਅਕ ਅਦਾਰਿਆਂ (ਸਕੂਲਾਂ/ਕਾਲਜਾਂ) ਲਈ  2 ਅਰਬ 27 ਕਰੋੜ 37 ਲੱਖ 83 ਹਜ਼ਾਰ 850 ਰੁਪਏ, ਪ੍ਰਿੰਟਿੰਗ ਪ੍ਰੈਸਾਂ ਲਈ  8 ਕਰੋੜ 5 ਲੱਖ ਰੁਪਏ ਰੱਖੇ ਗਏ ਹਨ। ਇਸ ਤਰ੍ਹਾਂ ਕੁੱਲ ਬਜਟ 11 ਅਰਬ, 6 ਕਰੋੜ, 59 ਲੱਖ, 98 ਹਜ਼ਾਰ, 434 ਰੁਪਏ ਰੱਖਿਆ ਗਿਆ ਹੈ। ਇਜਲਾਸ ਤੋਂ ਬਾਅਦ ਪ੍ਰੈ¤ਸ ਨਾਲ ਗੱਲਬਾਤ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬਜਟ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਸ ਵਾਰ ਦੇ ਬਜਟ ਵਿਚ ਜਿਥੇ ਸਮਾਜ ਭਲਾਈ ਦੇ ਕਾਰਜਾਂ ਲਈ ਵਿਸ਼ੇਸ਼ ਰਾਸ਼ੀ ਰੱਖੀ ਗਈ ਹੈ, ਉਥੇ ਹੀ ਧਰਮ ਪ੍ਰਚਾਰ, ਵਿਦਿਆ, ਖੇਡਾਂ, ਕੁਦਰਤੀ ਆਫਤਾਂ ਲਈ ਰਾਹਤ ਅਤੇ ਨਾਮੁਰਾਦ ਬਿਮਾਰੀ ਕੈਂਸਰ ਪੀੜ੍ਹਤਾਂ ਦੀ ਸਹਾਇਤਾ ਦੇ ਨਾਲ-ਨਾਲ ਸੰਗਤਾਂ ਦੀ ਸਹੂਲਤ ਲਈ ਵੱਖ-ਵੱਖ ਯੋਜਨਾਵਾਂ ਵੀ ਉਲੀਕੀਆਂ ਗਈਆਂ ਹਨ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ.ਏ.ਐਸ., ਆਈ.ਪੀ.ਐਸ. ਦਾ ਇਮਤਿਹਾਨ ਪਾਸ ਕਰਕੇ ਚੁਣੇ ਜਾਣ ਵਾਲੇ ਸਾਬਤ ਸੂਰਤ ਸਿੱਖਾਂ ਨੂੰ 1 ਲੱਖ ਰੁਪਏ ਅਤੇ ਪੀ.ਸੀ.ਐਸ. ਦਾ ਇਮਤਿਹਾਨ ਪਾਸ ਕਰਨ ਵਾਲੇ ਸਾਬਤ ਸੂਰਤ ਸਿੱਖਾਂ ਨੂੰ 75 ਹਜ਼ਾਰ ਰੁਪਏ ਦਾ ਵਿਸ਼ੇਸ਼ ਨਗਦ ਇਨਾਮ ਦਿੱਤਾ ਜਾਇਆ ਕਰੇਗਾ। ਉਨ੍ਹਾਂ ਦੱਸਿਆ ਕਿ ਵਾਤਾਵਰਣ ਦੀ ਸਾਂਭ-ਸੰਭਾਲ ਲਈ ਸੰਗਤਾਂ ਨੂੰ ਜਾਗਰੂਕ ਕਰਨ ਲਈ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਬਜਟ ਇਜਲਾਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ 4 ਸ਼ੋਕ ਮਤਿਆਂ ਸਮੇਤ ਕੁਲ 21 ਮਤੇ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਪਾਸ ਕੀਤੇ ਗਏ ਹੋਰ ਮਤਿਆਂ ਵਿੱਚ ਜੂਨ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ਤੇ ਕੀਤੇ ਗਏ ਫੌਜੀ ਹਮਲੇ ਦੀ ਨਿੰਦਾ ਦਾ ਮਤਾ ਪਾਸ ਕੀਤਾ ਗਿਆ ਅਤੇ ਨਵੰਬਰ 1984 ਸਿੱਖ ਨਸਲਕੁਸ਼ੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇਣ ਦੀ ਭਾਰਤ ਤੇ ਦਿੱਲੀ ਸਰਕਾਰ ਨੂੰ ਮੰਗ ਕੀਤੀ ਗਈ।ਇਕ ਮਤੇ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਰਬਾਣੀ ਨਾਲ ਸਬੰਧਤ ਬੇਅਦਬੀ ਦੀਆਂ ਦੁੱਖਦਾਈ ਘਟਨਾਵਾਂ ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਅਤੇ ਭਾਰਤ ਸਰਕਾਰ ਪਾਸੋਂ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਗਠਿਤ ਕਰਕੇ ਸ਼ਰਾਰਤੀ ਅਨਸਰਾਂ ਦੀ ਗ੍ਰਿਫਤਾਰੀ ਨੂੰ ਯਕੀਨੀ ਬਣਾਉਣ ਇਕ ਮਤੇ ਰਾਹੀਂ ਭਾਰਤ ਦੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਗਈ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਸਬੰਧੀ ਅਦਾਲਤ ਫੈਸਲੇ ਤੇ ਨਜਰਸਾਨੀ ਕਰਨ ਲਈ ਤੁਰੰਤ ਕਾਰਵਾਈ ਹੋਵੇ ਅਤੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਟਾਡਾ ਅਤੇ ਕਾਲੇ ਕਾਨੂੰਨਾਂ ਅਧੀਨ ਨਜਰਬੰਦ ਸਿੱਖਾਂ ਦੀ ਰਿਹਾਈ ਤੁਰੰਤ ਕੀਤੀ ਜਾਵੇ।ਪਾਸ ਕੀਤੇ ਗਏ ਇਕ ਹੋਰ ਮਤੇ ਰਾਹੀਂ ਬੰਗਲਾਦੇਸ਼ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਸਾਂਭ-ਸੰਭਾਲ ਲਈ ਗ੍ਰੰਥੀ, ਰਾਗੀ ਤੇ ਹੋਰ ਸਟਾਫ ਭਰਤੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।ਪਾਕਿਸਤਾਨ ਦੀ ਤਰਜ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਅਤੇ ਖਾਲਸਾ ਸਾਜਨਾ ਦਿਵਸ ਵਿਸਾਖੀ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਗਲਾਦੇਸ਼ ਵਿਖੇ ਜਥੇ ਭੇਜੇ ਜਾਣਗੇ।ਇਸ ਮਤੇ ਰਾਹੀਂ ਢਾਕਾ ਯੂਨੀਵਰਸਿਟੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਤੇ ਵਿਸ਼ਵ ਧਰਮ ਮਿਊਜ਼ੀਅਮ ਸਥਾਪਿਤ ਕਰਨ ਲਈ ਇਸ ਪੁਰ ਹੋਣ ਵਾਲੇ ਖਰਚਿਆਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਅੱਜ ਦੀ ਇਕੱਤਰਤਾ ਵਿੱਚ ਬਜਟ ਇਜਲਾਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵਡ, ਸ. ਗੁਰਚਰਨ ਸਿੰਘ ਗਰੇਵਾਲ, ਸ.ਸਤਪਾਲ ਸਿੰਘ ਤਲਵੰਡੀ ਭਾਈ, ਸ. ਜੈਪਾਲ ਸਿੰਘ ਮੰਡੀਆਂ, ਸ. ਨਿਰਮਲ ਸਿੰਘ ਹਰਿਆਓ, ਸ. ਗੁਰਮੇਲ ਸਿੰਘ ਸੰਗਤਪੁਰਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਕੁਲਵੰਤ ਸਿੰਘ ਮੰਨਣ, ਸ. ਸੁਰਜੀਤ ਸਿੰਘ ਕਾਲਾਬੂਲਾ ਤੇ ਬੀਬੀ ਜੋਗਿੰਦਰ ਕੌਰ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਤੋਤਾ ਸਿੰਘ, ਜਥੇਦਾਰ ਸੇਵਾ ਸਿੰਘ ਸੇਖਵਾਂ, ਭਾਈ ਮਨਜੀਤ ਸਿੰਘ, ਬੀਬੀ ਜਗੀਰ ਕੌਰ, ਬੀਬੀ ਕਿਰਨਜੋਤ ਕੌਰ, ਸ. ਰਜਿੰਦਰ ਸਿੰਘ ਮਹਿਤਾ, ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ, ਡਾ. ਪਰਮਜੀਤ ਸਿੰਘ ਸਰੋਆ, ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ ਆਦਿ ਹਾਜ਼ਰ ਸਨ। 

WRITTEN BY