Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਲਾਲ ਬੱਤੀ ਬਾਰੇ ਗਲਤੀ ਲਈ ਜ਼ਿੰਮੇਵਾਰ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਨੂੰ ਬਦਲਣ ਦੇ ਹੁਕਮ

Share this story

image ਚੰਡੀਗੜ੍ਹ, 29 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਲਾਲ ਬੱਤੀ ਦੇ ਮਾਮਲੇ ’ਤੇ ਗਲਤੀ ਲਈ ਜ਼ਿੰਮੇਵਾਰ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਨੂੰ ਤੁਰੰਤ ਬਦਲਣ ਦੇ ਹੁਕਮ ਦਿੱਤੇ। ਉਨ੍ਹਾਂ ਨੇ ਸੂਬੇ ਵਿੱਚ ਸਿਆਸੀ ਲੀਡਰਾਂ ਦੀ ਸੁਰੱਖਿਆ ਵਾਪਸ ਲੈਣ ਤੇ ਇਸ ਦਾ ਜਾਇਜ਼ਾ ਲੈਣ ਦੀ ਪ੍ਰਕ੍ਰਿਆ ਨੂੰ ਹੌਲੀ ਕਰਨ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ। ਅੱਜ ਇੱਥੇ ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਲਾਲ ਬੱਤੀ ਨੀਤੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ ਜਿਸ ਦਾ ਕਾਂਗਰਸ ਦੇ ਚੋਣ ਮੈਨੀਫੈਸਟੋ ਵਿੱਚ ਵਾਅਦਾ ਕੀਤਾ ਗਿਆ ਅਤੇ ਬਾਅਦ ਵਿੱਚ ਇਸ ਦੀ ਮੰਤਰੀ ਮੰਡਲ ਦੇ ਫੈਸਲੇ ਦੌਰਾਨ ਵੀ ਪੁਸ਼ਟੀ ਕੀਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿੱਚ ਵੀ.ਆਈ.ਪੀ. ਕਲਚਰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੰਤਰੀ ਮੰਡਲ ਵੱਲੋਂ ਇਸ ਬਾਰੇ ਦਿੱਤੇ ਫੈਸਲੇ ਨੂੰ ਛੱਡ ਕੇ ਹੋਰ ਕੋਈ ਵੀ ਛੋਟ ਨਹੀਂ ਦਿੱਤੀ ਜਾਵੇਗੀ। ਸਿਆਸੀ ਆਗੂਆਂ ਅਤੇ ਅਧਿਕਾਰੀਆਂ ਦੀ ਸੁਰੱਖਿਆ ਵਾਪਸ ਲੈਣ ਜਾਂ ਘਟਾਉਣ ਦੀ ਪ੍ਰਕ੍ਰਿਆ ਹੌਲੀ ਕਰਨ ਨੂੰ ਰੱਦ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਸੁਰੱਖਿਆ ਸਿਆਸੀ ਆਗੂਆਂ ਤੇ ਅਧਿਕਾਰੀਆਂ ਨੂੰ ਖਤਰੇ ਦੀ ਸੰਭਾਵਨਾ ਦੇ ਆਧਾਰ ’ਤੇ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਹਨਾਂ ਨੇ ਪੁਲੀਸ ਮੁਲਾਜ਼ਮਾਂ ਦੀ ਅੱਠ ਘੰਟੇ ਡਿਊਟੀ ਨਿਰਧਾਰਤ ਕਰਨ ਅਤੇ ਹਫ਼ਤੇ ਵਿੱਚ ਇਕ ਦਿਨ ਦੀ ਛੁੱਟੀ ਦੇਣ ਦੇ ਪ੍ਰਸਤਾਵ ’ਤੇ ਕੰਮ ਕਰਨ ਲਈ ਪਹਿਲਾਂ ਹੀ ਆਖਿਆ ਹੈ ਤਾਂ ਜੋ ਪੁਲੀਸ ਮੁਲਾਜ਼ਮਾਂ ਲਈ ਕੰਮ ਦਾ ਵਧੀਆ ਮਾਹੌਲ ਪੈਦਾ ਕੀਤਾ ਜਾ ਸਕੇ।

WRITTEN BY