Skip to content
Independent perspectives. Global stories.
BREAKING

ਪੰਜਾਬ ’ਚ ਕਿਸਾਨਾਂ ਦੀ ਇੱਕ ਵੀ ਇੰਚ ਜ਼ਮੀਨ ਦੀ ਕੁਰਕੀ ਨਹੀਂ ਹੋਵੇਗੀ : ਮੁੱਖ ਮੰਤਰੀ

Share this story

ਖਜ਼ਾਨੇ ਦੀ ਲੁੱਟ ਬਾਰੇ ਵਾਈਟ ਪੇਪਰ ਤੋਂ ਬਾਅਦ ਦੋਸ਼ੀਆਂ ਖਿਲਾਫ ਹੋਵੇਗੀ ਕਾਰਵਾਈ
image ਚੰਡੀਗੜ, 29 ਮਾਰਚ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਕਿਸਾਨਾਂ ਦੀ ਇਕ ਵੀ ਇੰਚ ਜ਼ਮੀਨ ਕਿਸੇ ਵੀ ਕੀਮਤ ‘ਤੇ ਕੁਰਕ ਨਹੀਂ ਹੋਣ ਦਿੱਤੀ ਜਾਵੇਗੀ ਤੇ ਸੂਬਾ ਸਰਕਾਰ ਜ਼ਮੀਨਾਂ ਦੀ  ਕੁਰਕੀ ਨੂੰ ਰੋਕਣ ਲਈ ਅਗਾਮੀ ਬਜ਼ਟ ਸ਼ੈਸ਼ਨ ਵਿੱਚ ਬਿੱਲ ਲਿਆਵੇਗੀ।ਕੈਪਟਨ ਅਮਰਿੰਦਰ ਸਿੰਘ ਨੇ 31,000 ਕਰੌੜ ਦੇ ਅੰਨ ਘੋਟਾਲੇ ਦੀ ਜਾਂਚ ਸੂਬੇ ਦੀ ਵਿਜੀਲੈਂਸ ਬਿਓਰੋ ਨੂੰ ਸੌਂਪਣ ਦਾ ਐਲਾਨ ਕਰਦੇ ਹੋਏ ਆਖਿਆ ਕਿ ਉਨ•ਾਂ ਦੀ ਸਰਕਾਰ ਇਸ ਘੋਟਾਲੇ ਦੀ ਜੜ ਤੱਕ ਜਾਵੇਗੀ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਈ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਮਾੜੀ ਆਰਥਿਕ ਹਾਲਤ ਤੇ ‘ਵਾਈਟ ਪੇਪਰ‘ ਛੇਤੀ ਹੀ ਜਨਤਕ ਕੀਤਾ ਜਾਵੇਗਾ ਤਾਂ ਜੋ ਪੰਜਾਬ ਦੀ ਆਰਥਿਕ ਹਾਲਤ ਲਈ ਦੋਸ਼ੀ ਲੋਕਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾ ਸਕੇ। ਉਨ•ਾਂ ਕਿਹਾ ਕਿ ਇਹ ‘ਵਾਈਟ ਪੇਪਰ’ ਲੋਕਾਂ ਦੀਆਂ ਅੱਖਾਂ ਖੋਲੇਗਾ ਅਤੇ ਉਨ੍ਹਾਂ ਨੂੰ ਤਤਕਾਲੀ ਅਕਾਲੀ ਭਾਜਪਾ ਸਰਕਾਰ ਦੇ ਇੱਕ ਦਹਾਕੇ ਦੇ ਲੰਬੇ ਕਾਰਜਕਾਲ ਦੀਆਂ ਬੇਨਿਯਮੀਆਂ ਤੋਂ ਜਾਣੂ ਕਰਵਾਏਗਾ।ਪੰਜਾਬ ਵਿਧਾਨ ਸਭਾ ਦੇ ਇਜਲਾਸ ਨੂੰ ਅਣਮਿੱਥੇ ਸਮੇਂ ਲਈ ਉਠਾ ਦੇਣ ਉਪਰੰਤ ਪ੍ਰੈਸ ਗੈਲਰੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਇੱਕ ਇੰਚ ਜ਼ਮੀਨ ਦੀ ਕੁਰਕੀ ਕਿਸੇ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਅਤੇ ਸੂਬਾ ਸਰਕਾਰ ਛੇਤੀ ਹੀ ਇੱਕ ਕਾਨੂੰਨ ਲਿਆ ਕੇ ਕਿਸਾਨਾਂ ਦੇ ਹਿੱਤਾਂ ਨੂੰ ਸੁਰੱਖਿਅਤ ਕਰੇਗੀ ਉਨ੍ਹਾਂ ਨੇ ਆਪਣੇ ਮੁੱਖ ਪ੍ਰਮੁੱਖ ਸਕੱਤਰ ਨੂੰ ਆਖਿਆ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਪੰਜਾਬ ਤੇ ਹਰਿਆਣਾ ਪੁਨਰਗਠਨ ਦੇ ਅਨੁਸਾਰ ਚੰਡੀਗੜ• ਵਿਚ ਮੌਜੂਦਾ 60:40 ਦਾ ਅਨੁਪਾਤ ਯਕੀਨੀ ਬਣਾਇਆ ਜਾਵੇ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹੋਈਆਂ ਬੇਅਦਬੀ ਦੀਆਂ ਸਾਰੀਆਂ ਘਟਨਾਵਾਂ ਨੂੰ ਵੀ ਸੂਬਾ ਸਰਕਾਰ ਜਾਂਚ ਰਹੀ ਹੈ।ਇਸ ਮੌਕੇ ’ਤੇ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ, ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀ ਵਰੁਣ ਰੂਜਮ ਵੀ ਹਾਜ਼ਰ ਸਨ।

WRITTEN BY